ਪਟਿਆਲਾ, 15 ਨਵੰਬਰ 2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ”ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ (“The shield of India, Sri Guru Tegh Bahadur Ji”) ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ ।
ਭਾਈ ਦਵਿੰਦਰ ਸਿੰਘ ਸੋਹਾਣੇ ਵਾਲੇ, ਭਾਈ ਸਿਮਰਨਜੀਤ ਸਿੰਘ, ਭਾਈ ਸੁਰਿੰਦਰ ਸਿੰਘ ਤੇ ਨਛੱਤਰ ਸਿੰਘ ਦੇ ਰਾਗੀ ਜੱਥੇ ਕੀਰਤਨ ਦੁਆਰਾ ਸੰਗਤ ਨੂੰ ਕਰਨਗੇ ਨਿਹਾਲ
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ (Kirtan event) ਮੌਕੇ ਭਾਈ ਦਵਿੰਦਰ ਸਿੰਘ ਜੀ ਸੋਹਾਣਾ ਸਾਹਿਬ ਵਾਲਿਆਂ ਸਮੇਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਤੇ ਭਾਈ ਸੁਰਿੰਦਰ ਸਿੰਘ ਨਛੱਤਰ ਸਿੰਘ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਮਹਾਨ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੇ ਇਤਿਹਾਸ ਤੇ ਗੁਰਬਾਣੀ ਨਾਲ ਜੋੜਨਗੇ ।
ਡੀ. ਸੀ. ਵੱਲੋਂ ਸਮੂਹ ਸੰਗਤ ਨੂੰ ਕੀਰਤਨ ਸਮਾਗਮ ‘ਚ ਹਾਜ਼ਰੀਆਂ ਭਰਨ ਦੀ ਬੇਨਤੀ
ਉਨ੍ਹਾਂ ਨੇ ਸਮੂਹ ਸੰਗਤ ਨੂੰ ਵੱਧ-ਚੜ੍ਹਕੇ ਇਸ ਮਹਾਨ ਕੀਰਤਨ ਦਰਬਾਰ ਦੀਆਂ ਹਾਜਰੀਆਂ ਭਰਨ ਦੀ ਬੇਨਤੀ ਕੀਤੀ ਹੈ । ਡਾ. ਪ੍ਰੀਤੀ ਯਾਦਵ ਨੇ ਕੀਰਤਨ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ੍ਰੀ ਗੁਰੂ ਸਿੰਘ ਸਭਾ (Sri Guru Singh Sabha) ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਇਕ ਸਾਹਿਬਾਨ ਤੇ ਸੰਗਤ ਪੂਰਾ ਸਹਿਯੋਗ ਦੇ ਰਹੀ ਹੈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਜਾ ਰਹੀ ਹੈ ।
ਪੰਜਾਬ ਸਰਕਾਰ ਕਰਵਾ ਰਹੀ ਹੈ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ਰਧਾ ਭਾਵਨਾ ਨਾਲ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ (350th Martyrdom Day) ਨੂੰ ਸਮਰਪਿਤ ਸਮਾਗਮਾਂ ਬਹੁਤ ਸ਼ਰਧਾ ਭਾਵਨਾ ਨਾਲ ਕਰਵਾ ਰਹੀ ਹੈ । ਇਸ ਮੌਕੇ ਏ. ਡੀ. ਸੀਜ. ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ, ਨਵਰੀਤ ਕੌਰ ਸੇਖੋਂ, ਐਸ. ਪੀ. ਪਲਵਿੰਦਰ ਸਿੰਘ ਚੀਮਾ, ਐਸ. ਡੀ. ਐਮਜ. ਕਿਰਪਾਲਵੀਰ ਸਿੰਘ ਤੇ ਹਰਜੋਤ ਕੌਰ, ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਬੀ. ਐਸ. ਬੇਦੀ ਤੇ ਮੈਨੇਜਰ ਦਵਿੰਦਰ ਸਿੰਘ ਵਾਲੀਆ ਵੀ ਮੌਜੂਦ ਸਨ ।
Read More : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ








