ਨਵੇਂ ਬਣੇ ਪੰਚਾਇਤ ਘਰ ਅਤੇ ਕਮਿਊਨਿਟੀ ਸੈਂਟਰ ਦੀ ਆਧੁਨਿਕ ਰਸੋਈ ਦਾ ਉਦਘਾਟਨ 

0
29
Inaguration
ਪਟਿਆਲਾ, 16 ਨਵੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ (Punjab Health and Family Welfare and Medical Education and Research Minister) ਡਾ. ਬਲਬੀਰ ਸਿੰਘ ਨੇ ਅੱਜ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।

ਸਿਹਤ ਮੰਤਰੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਈ ਵਿਕਾਸ ਦੇ ਪ੍ਰੋਜੈਕਟਾਂ ਦਾ ਉਦਘਾਟਨ

ਇਸ ਧਾਰਮਿਕ ਸਮਾਗਮ ਦੌਰਾਨ ਸਿਹਤ ਮੰਤਰੀ ਨੇ ਗੁਰਦੁਆਰਾ ਸਾਹਿਬ (Gurdwara Sahib) ਦੇ ਸਾਹਮਣੇ 30 ਲੱਖ ਰੁਪਏ ਨਾਲ ਤਿਆਰ ਕੀਤੀ ਗਈ ਨਵੀਂ ਪਾਰਕਿੰਗ ਅਤੇ ਅੰਡਰਗਰਾਊਂਡ ਰੋਹਟੀ ਰਜਵਾਹਾ ਦਾ ਉਦਘਾਟਨ ਕੀਤਾ । ਉਹਨਾਂ ਕਿਹਾ ਕਿ ਇਹ ਸਹੂਲਤਾਂ ਨਾ ਸਿਰਫ਼ ਗੁਰਦੁਆਰੇ ਵਿੱਚ ਆਉਣ ਵਾਲੀ ਸੰਗਤ ਲਈ ਸੁਵਿਧਾ ਵਧਾਉਣਗੀਆਂ, ਸਗੋਂ ਆਵਾਜਾਈ ਤੇ ਪਾਣੀ ਨਿਕਾਸ ਪ੍ਰਬੰਧ ਨੂੰ ਵੀ ਬਿਹਤਰ ਬਣਾਉਣਗੀਆਂ । ਡਾ. ਬਲਬੀਰ ਸਿੰਘ ਨੇ ਪਿੰਡ ਇੱਛੇਵਾਲ ਵਿੱਚ ਨਵੇਂ ਬਣੇ ਪੰਚਾਇਤ ਘਰ ਅਤੇ ਕਮਿਊਨਿਟੀ ਸੈਂਟਰ ਦੀ ਅਧੁਨਿਕ ਰਸੋਈ ਦਾ ਵੀ ਉਦਘਾਟਨ ਕੀਤਾ ।

ਰੋਹਟਾ ਸਾਹਿਬ ‘ ਚ 30 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਅੰਡਰਗਰਾਊਂਡ ਰੋਹਟੀ ਰਜਵਾਹਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਉਹਨਾਂ ਕਿਹਾ ਕਿ ਪਿੰਡਾਂ ਵਿੱਚ ਲੋਕ-ਭਲਾਈ ਲਈ ਬਣਾਏ ਜਾ ਰਹੇ ਇਹ ਸਹੂਲਤੀ ਕੇਂਦਰ ਸਮਾਜਿਕ ਪ੍ਰੋਗਰਾਮਾਂ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਤਿਆਰ ਕੀਤੇ ਜਾ ਰਹੇ ਹਨ । ਇਸੇ ਕੜੀ ਨੂੰ ਅੱਗੇ ਵਧਾਉਂਦੇ ਹੋਏ ਸਿਹਤ ਮੰਤਰੀ ਨੇ 23.03 ਲੱਖ ਰੁਪਏ ਦੀ ਲਾਗਤ ਨਾਲ ਸਿੰਬੜੋ ਤੋਂ ਗੁਰਦੁਆਰਾ ਸਾਹਿਬ ਤੱਕ ਜਾਣ ਵਾਲੀ ਲਿੰਕ ਸੜਕ ਦੇ ਨਾਲ ਰੀਟੇਨਿੰਗ ਵਾਲ ਬਣਾਉਣ ਦਾ ਨੀਂਹ ਪੱਥਰ ਰੱਖਿਆ। ਉਹਨਾਂ ਇਸ ਪ੍ਰੋਜੈਕਟ ਨੂੰ ਲੰਬੇ ਸਮੇਂ ਲਈ ਪਿੰਡ ਵਾਸੀਆਂ ਨੂੰ ਆਵਾਜਾਈ, ਖ਼ਾਸ ਤੌਰ ‘ਤੇ ਬਰਸਾਤੀ ਮੌਸਮ ਦੌਰਾਨ, ਹੋਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਪ੍ਰਦਾਨ ਕਰਨ ਵਾਲਾ ਕਦਮ ਕਿਹਾ ।

ਸਿੰਬੜੋ ‘ ਚ 23.03 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਅਤੇ ਸ਼ਮਸ਼ਾਨ ਘਾਟ ਦੇ ਵੇਟਿੰਗ ਸ਼ੈੱਡ ਦਾ ਉਦਘਾਟਨ

ਪਿੰਡ ਸਿੰਬੜੋ ਵਿੱਚ ਤਿਆਰ ਕੀਤੇ ਨਵੇਂ ਸ਼ਮਸ਼ਾਨ ਘਾਟ ਦੇ ਵੇਟਿੰਗ ਸ਼ੈੱਡ ਦਾ ਉਦਘਾਟਨ (Inauguration of the waiting shed of the new crematorium) ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਜਰੂਰਤਾਂ ਨੂੰ ਸਮਝਦਿਆਂ ਧਾਰਮਿਕ ਤੇ ਸਮਾਜਿਕ ਥਾਵਾਂ ਦੀ ਬਿਹਤਰੀ ਲਈ ਵਚਨਬੱਧ ਹੈ । ਗੁਰੂ ਘਰ ਵਿੱਚ ਸੰਗਤ ਨੂੰ ਸੰਬੋਧਨ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਸੰਗਤ ਨੂੰ ਅਪੀਲ ਕੀਤੀ ਕਿ ਸਮਾਗਮਾਂ ਦੌਰਾਨ ਸਾਫ–ਸਫਾਈ ਬਰਕਰਾਰ ਰੱਖਣ ।

ਮੈਂ ਗੁਰੂ ਘਰ ਵਿੱਚ ਸੇਵਾ ਨਿਭਾਉਣ ਨੂੰ ਆਪਣਾ ਵੱਡਾ ਭਾਗ ਸਮਝਦਾ ਹਾਂ : ਡਾ. ਬਲਬੀਰ ਸਿੰਘ

ਉਹਨਾਂ ਕਿਹਾ ਕਿ ਮੈਂ ਗੁਰੂ ਘਰ ਵਿੱਚ ਸੇਵਾ ਨਿਭਾਉਣ ਨੂੰ ਆਪਣਾ ਵੱਡਾ ਭਾਗ ਸਮਝਦਾ ਹਾਂ । ਗੁਰੂ ਦੇ ਦਰ ਤੇ ਆ ਕੇ ਮੈਂ ਵੀ ਆਮ ਸੰਗਤ ਵਾਂਗ ਹੀ ਸੇਵਕ ਹਾਂ। ਲੋਕਾਂ ਦੀ ਭਲਾਈ ਅਤੇ ਗੁਰੂ ਘਰ ਦੀ ਸ਼ਾਨ (The glory of the Guru’s house) ਵਧਾਉਣਾ ਸਾਡਾ ਫ਼ਰਜ਼ ਹੈ । ਸਥਾਨਕ ਸੰਗਤ, ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾ ਨੇ ਮੰਤਰੀ ਜੀ ਦੇ ਇਲਾਕੇ ਲਈ ਕੀਤੇ ਜਾ ਰਹੇ ਵਿਕਾਸਕਾਰੀ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਤਰੱਕੀ ਵਿੱਚ ਨਵੀਂ ਰਫ਼ਤਾਰ ਭਰਨਗੇ । ਇਸ ਮੌਕੇ ਐਸ. ਡੀ. ਐਮ. ਇਸਮਤ ਵਿਜੈ ਸਿੰਘ , ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ ।

LEAVE A REPLY

Please enter your comment!
Please enter your name here