ਚੰਡੀਗੜ੍ਹ, 18 ਨਵੰਬਰ 2025 : ਡਾਇਰੈਕਟਰ ਜਨਰਲ ਆਫ ਪੰਜਾਬ ਗੌਰਵ ਯਾਦਵ (Gaurav Yadav) ਨੂੰ ਭਾਰਤੀ ਚੋਣ ਕਮਿਸ਼ਨ ਨੇ ਤਲਬ ਕੀਤਾ ਹੈ । ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ (Election Commission) ਨੂੰ ਸਿ਼ਕਾਇਤ ਦਿੱਤੀ ਸੀ।ਦੱਸਣਯੋਗ ਹੈ ਕਿ ਡੀ. ਜੀ. ਪੀ. ਨੂੰ ਦਿੱਲੀ ਵਿਖੇ ਦਫ਼ਤਰ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ ।
ਕੀ ਸਿ਼ਕਾਇਤ ਦਿੱਤੀ ਗਈ ਸੀ ਅਕਾਲੀ ਦਲ ਵਲੋਂ
ਪ੍ਰਾਪਤ ਜਾਣਕਾਰੀ ਅਨੁਸਾਰ ਸ਼ੋ੍ਮਣੀ ਅਕਾਲੀ ਦਲ ਵਲੋਂ ਡੀ. ਜੀ. ਪੀ. ਪੰਜਾਬ (D. G. P. Punjab) ਵਿਰੁੱਧ ਸਿ਼ਕਾਇਤ ਦਿੱਤੀ ਗਈ ਸੀ ਕਿ ਤਰਨਤਾਰਨ ਚੋਣ ਪ੍ਰਚਾਰ ਦੌਰਾਨ ਸਿਆਸੀ ਬਦਲਾਖੋਰੀ ਤਹਿਤ ਅਕਾਲੀ ਵਰਕਰਾਂ ਖਿਲਾਫ ਝੂਠੀਆਂ ਐਫ. ਆਈ. ਆਰਜ. (False F. I. R.) ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ।
ਅਕਾਲੀ ਦਲ ਨੇ ਮੰਗੀ ਚੋਣ ਕਮਿਸ਼ਨ ਤੋਂ ਜਾਂਚ ਦੀ ਮੰਗ
ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਬੀਤੇ ਦਿਨ ਤਰਨ ਤਾਰਨ ਹਲਕੇ ਵਿਚ ਸਿਆਸੀ ਬਦਲਾਖੋਰੀ ਨਾਲ ਅਕਾਲੀ ਵਰਕਰਾਂ ਖਿਲਾਫ ਝੂਠੀਆਂ ਐਫ. ਆਈ. ਆਰਜ. ਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ । ਚੋਣ ਕਮਿਸ਼ਨ ਨੂੰ ਕੀਤੀ ਲਿਖਤੀ ਸਿ਼ਕਾਇਤ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਅਕਾਲੀ ਦਲ ਚੋਣ ਕਮਿਸ਼ਨ ਦਾ ਧੰਨਵਾਦੀ ਹੈ ਜਿਸਨੇ ਦੋ ਡੀ. ਐਸ. ਪੀ. ਤੇ ਇਕ ਐਸ. ਐਚ. ਓ. ਬਦਲ ਦਿੱਤੇ ਤੇ ਐਸ. ਐਸ. ਪੀ. ਨੂੰ ਮੁਅੱਤਲ ਕਰ ਦਿੱਤਾ । ਹਾਲਾਂਕਿ ਕਮਿਸ਼ਨ ਦੀ ਇਸ ਕਾਰਵਾਈ ਦੇ ਬਾਵਜੂਦ ਰਾਜ ਸਰਕਾਰ ਨੇ ਅਕਾਲੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਜਾਰੀ ਰੱਖਿਆ ਹੈ ।
Read More : ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ









