ਚੰਡੀਗੜ੍ਹ, 18 ਨਵੰਬਰ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Finance Minister Advocate Harpal Singh Cheema) ਨੇ ਐਲਾਨ ਕੀਤਾ ਕਿ ਪੰਜਾਬ ਦੇ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ‘ਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ ।
345 ਵਿਚੋਂ 150 ਅਸਾਮੀਆਂ ਭਰੀਆਂ ਜਾਣਗੀਆਂ ਚਾਲੂ ਵਿੱਤੀ ਸਾਲ ਦੌੌਰਾਨ
ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ (Animal Husbandry Department) ਵਿਚ ਇਸ ਵੇਲੇ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਮਨਜੂਰ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ‘ਚੋਂ 345 ਅਸਾਮੀਆਂ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ । ਵਿੱਤ ਮੰਤਰੀ ਨੇ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ (345 vacancies) ਨੂੰ ਪੜਾਅਵਾਰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਇਸ ਵਿਚੋਂ 150 ਅਸਾਮੀਆਂ ਪਹਿਲੇ ਪੜਾਅ ਵਿਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ‘ਚ ਭਰੀਆਂ ਜਾਣਗੀਆਂ ।
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਦਿੱਤਾ ਸੀ ਮੀਟਿੰਗ ਦੌਰਾਨ ਅਸਾਮੀਆਂ ਭਰਨ ਦੀ ਲੋੜ ਤੇ ਜੋਰ
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ (Punjab State Veterinary Inspectors Association) ਨਾਲ ਮੀਟਿੰਗ ਦੌਰਾਨ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਲੋੜ ’ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਵੱਲੋਂ ਦੱਸਿਆ ਸੀ ਕਿ ਪੰਜਾਬ ਦੇ 22 ਵੈਟਰਨਰੀ ਪੌਲੀਕਲੀਨਿਕਾਂ ਵਿਚ ਇਲਾਜ ਕਰਵਾਉਣ ਵਾਲੇ ਪਸ਼ੂਆਂ ਦੀ ਗਿਣਤੀ ਵੱਧ ਰਹੀ ਹੈ, ਜਿਸ ਕਾਰਨ ਵਿਭਾਗ ਵਿਚ ਸਟਾਫ ਦੀ ਘਾਟ ਪੇਸ਼ ਆ ਰਹੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਸੂਬੇ ਵਿਚ 22 ਵੈਟਰਨਰੀ ਪੌਲੀਕਲੀਨਿਕ, 1,367 ਪਸ਼ੂ ਹਸਪਤਾਲ ਅਤੇ 1,489 ਪਸ਼ੂ ਡਿਸਪੈਂਸਰੀਆਂ ਦੇ ਵਿਸ਼ਾਲ ਨੈਟਵਰਕ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ।
Read More : ਪੀੜ੍ਹਤ ਲੋਕਾਂ ਨਾਲ ਪੂਰਾ ਪੰਜਾਬ ਚੱਟਾਨ ਵਾਂਗ ਖੜ੍ਹਾ : ਹਰਪਾਲ ਸਿੰਘ ਚੀਮਾ









