ਪੰਜਾਬ ਪੁਲਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

0
30
Punjab Police

ਚੰਡੀਗੜ੍ਹ, 19 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ-ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ ਸਰਗਰਮੀ ਨਾਲ ਤੇ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਲਗਾਤਾਰ 262ਵੇਂ ਦਿਨ ਕੀਤੀ ਗਈ ਹੈ ।

4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਪੁਲਸ ਡਾਇਰੈਕਟਰ ਜਨਰਲ (Director General of Police) (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਸ ਜ਼ਿਲਿ੍ਆਂ ਵਿੱਚ ਇੱਕੋ ਸਮੇਂ ਘੇਰਾਬੰਦੀ ਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ ਗਿਆ । ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਵਿੱਚ 79 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫ. ਆਈ. ਆਰਜ. ਦਰਜ ਕੀਤੀਆਂ ਗਈਆਂ। ਪੁਲਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 4.3 ਕਿਲੋ ਹੈਰੋਇਨ, 971 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.16 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ।

1604 ਕਿਲੋਗ੍ਰਾਮ ਹੈਰੋਇਨ, 557 ਕਿਲੋਗ੍ਰਾਮ ਅਫੀਮ ਅਤੇ 14.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ : ਸਪੈਸ਼ਲ ਡੀ. ਜੀ. ਪੀ ਅਰਪਿਤ ਸ਼ੁਕਲਾ

ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ (Special D. G. P. Law and Order) ਅਰਪਿਤ ਸ਼ੁਕਲਾ, ਜੋ ਕਿ ਇਸ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 3000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 400 ਤੋਂ ਵੱਧ ਪੁਲਸ ਟੀਮਾਂ ਵੱਲੋਂ ਇਹ ਕਾਰਵਾਈ ਕੀਤੀ ਗਈ । ਉਨ੍ਹਾਂ ਦੱਸਿਆ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 24,809 ਐਫ. ਆਈ. ਆਰ. ਦਰਜ ਕਰਨ ਤੋਂ ਬਾਅਦ 36,901 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1604 ਕਿਲੋਗ੍ਰਾਮ ਹੈਰੋਇਨ, 557 ਕਿਲੋਗ੍ਰਾਮ ਅਫੀਮ, 263 ਕੁਇੰਟਲ ਭੁੱਕੀ, 529 ਕਿਲੋਗ੍ਰਾਮ ਗਾਂਜਾ, 41.39 ਲੱਖ ਨਸ਼ੀਲੇ ਪਦਾਰਥਾਂ/ਕੈਪਸੂਲ, 14 ਕਿਲੋਗ੍ਰਾਮ ਆਈ. ਸੀ. ਈ. ਅਤੇ 14.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

‘ਨਸ਼ਾ ਛੁਡਾਉੁਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 45 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈ. ਡੀ. ਪੀ.) ਲਾਗੂ ਕੀਤੀ ਹੈ । ਪੰਜਾਬ ਪੁਲਸ ਨੇ ’ਨਸ਼ੀਲੇ ਪਦਾਰਥਾਂ ਦੇ ਖਾਤਮੇ’ (‘Drug Eradication’) ਦੇ ਹਿੱਸੇ ਵਜੋਂ ਅੱਜ 45 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ‘ਯੁੱਧ ਨਸ਼ਿਆਂ ਵਿਰੁੱਧ’ 183ਵੇਂ ਦਿਨ, ਪੰਜਾਬ ਪੁਲਸ ਨੇ 324 ਥਾਵਾਂ ’ਤੇ ਕੀਤੀ ਛਾਪੇਮਾਰੀ

LEAVE A REPLY

Please enter your comment!
Please enter your name here