ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਨਿਕਲੀਆਂ ਸਰਕਾਰੀ ਨੌਕਰੀਆਂ

0
29
Punjab Cabinet Meeting

ਚੰਡੀਗੜ੍ਹ 19 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐਮ. ਬੀ.) ਲਈ ਇੱਕ ਵੱਖਰਾ ਕੇਡਰ ਬਣਾਉਣ ਨੂੰ ਰਸਮੀ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਸਦੇ ਨਾਲ ਹੀ ਬੋਰਡ ਵਿਚ ਸਰਕਾਰੀ ਨੌਕਰੀਆਂ ਦੀ ਵੀ ਵਿਵਸਥਾ ਕੀਤੀ ਗਈ ਹੈ ।

ਕੀ ਦੱਸਿਆ ਵਿੱਤ ਮੰਤਰੀ ਨੇ

ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet meeting) ਤੋਂ ਬਾਅਦ ਗੱਲਬਾਤ ਕਰਦਿਆਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਕਰਮਚਾਰੀਆਂ ਨੂੰ ਬੀ. ਬੀ. ਐਮ. ਬੀ. ਵਿੱਚ ਡੈਪੂਟੇਸ਼ਨ ਤੇ ਭੇਜਿਆ ਜਾਂਦਾ ਸੀ ਪਰ ਉਨ੍ਹਾਂ ਦੇ ਆਰਡਰ ਅਕਸਰ ਰੱਦ ਕਰ ਦਿੱਤੇ ਜਾਂਦੇ ਸਨ ਅਤੇ ਉਨ੍ਹਾਂ ਦੀ ਥਾਂ ਬਾਹਰੀ ਕਰਮਚਾਰੀਆਂ ਨੂੰ ਲਿਆ ਜਾਂਦਾ ਸੀ । ਜਿਸ ਨਾਲ ਨਾ ਸਿਰਫ਼ ਪੰਜਾਬ ਦੇ ਅਧਿਕਾਰ ਪ੍ਰਭਾਵਿਤ ਹੋਏ ਬਲਕਿ ਨੌਜਵਾਨਾਂ ਲਈ ਉਪਲਬਧ ਸਰਕਾਰੀ ਨੌਕਰੀਆਂ ਵਿੱਚ ਵੀ ਲਗਾਤਾਰ ਗਿਰਾਵਟ ਆਈ ।

ਬੀ. ਬੀ. ਐਮ. ਬੀ. ਖਾਲੀ ਹਨ ਕੁੱਲ ਪੰਜਾਬ ਦੀ ਨੁਮਾਇੰਦਗੀ ਵਾਲੀਆਂ 3165 ਅਸਾਮੀਆਂ

ਪੰਜਾਬ ਸਰਕਾਰ ਦੇ ਅਨੁਸਾਰ ਬੀ. ਬੀ. ਐਮ. ਬੀ. (B. B. M. B.) ਵਿੱਚ ਕੁੱਲ 3 ਹਜ਼ਾਰ 165 ਅਸਾਮੀਆਂ ਪੰਜਾਬ ਦੀ ਨੁਮਾਇੰਦਗੀ ਵਾਲੀਆਂ ਸਾਲਾਂ ਤੋਂ ਖਾਲੀ ਪਈਆਂ ਹਨ।ਜਿਨ੍ਹਾਂ ਵਿੱਚ ਪੀ. ਐਸ. ਪੀ. ਸੀ. ਐਲ., ਜਲ ਸਰੋਤ ਅਤੇ ਸਿਹਤ ਵਿਭਾਗਾਂ ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਸ਼ਾਮਲ ਹਨ । ਪੰਜਾਬ ਸਰਕਾਰ ਹੁਣ ਇਨ੍ਹਾਂ ਅਸਾਮੀਆਂ ਨੂੰ ਖੁਦ ਭਰੇਗੀ, ਜਿਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਸਥਾਈ ਸਰਕਾਰੀ ਰੁਜ਼ਗਾਰ ਮਿਲੇਗਾ । ਮੰਤਰੀ ਮੰਡਲ ਨੇ ਬੀ. ਬੀ. ਐਮ. ਬੀ. ਵਿੱਚ ਵੱਖ-ਵੱਖ ਪ੍ਰੋਜੈਕਟਾਂ, ਪਾਵਰ ਪਲਾਂਟਾਂ ਅਤੇ ਵਿਭਾਗਾਂ ਲਈ 2,458 ਨਵੀਆਂ ਅਸਾਮੀਆਂ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ।

Read More : CM ਭਗਵੰਤ ਮਾਨ ਅੱਜ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

LEAVE A REPLY

Please enter your comment!
Please enter your name here