ਚੰਡੀਗੜ੍ਹ, 20 ਨਵੰਬਰ 2025 : ਆਮਦਨ ਨਾਲੋਂ ਵਧ ਜਾਇਦਾਦ ਦੇ ਮਾਮਲੇ ਵਿਚ ਨਵੀਂ ਜਿ਼ਲਾ ਜੇਲ ਨਾਭਾ ਵਿਖੇ ਬੰਦ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਕਰੀਬੀ ਦੇ ਵਿਸ਼ੇਸ਼ ਅਦਾਲਤ ਵਲੋਂ ਗ੍ਰਿਫਤਾਰੀ ਵਾਰੰਟ (Arrest warrant) ਜਾਰੀ ਕਰਦਿਆਂ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ ।
ਕੌਣ ਹੈ ਇਹ ਵਿਅਕਤੀ ਜਿਸਨੂੰ ਮਜੀਠੀਆ ਦੇ ਕਰੀਬ ਦੱਸਿਆ ਜਾ ਰਿਹਾ ਹੈ
ਵਿਸ਼ੇਸ਼ ਅਦਾਲਤ ਨੇ ਜਿਸ ਵਿਅਕਤੀ ਦੇ ਗ੍ਰਿਫਤਾਰੀ ਵਾਰੰਟ (Arrest warrant) ਜਾਰੀ ਕੀਤੇ ਹਨ ਉਹ ਮਜੀਠੀਆ ਦਾ ਸਾਲਾ ਗਜਪਤ ਸਿੰਘ ਗਰੇਵਾਲ (Gajpat Singh Grewal) ਹੈ ਜਿਸ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ । ਇਹ ਕਾਰਵਾਈ ਵਿਜੀਲੈਂਸ ਬਿਊਰੋ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਅਤੇ ਅਦਾਲਤ ਵਿੱਚ ਦਾਇਰ ਅਰਜ਼ੀ ਦੇ ਆਧਾਰ ‘ਤੇ ਕੀਤੀ ਗਈ ਹੈ।
ਵਿਜੀਲੈਂਸ ਜਾਂਚ ਦੌਰਾਨ ਗਰੇਵਾਲ ਦੀ ਭੂਮਿਕਾ ਪਾਈ ਗਈ ਸੀ ਸ਼ੱਕੀ
ਵਿਜੀਲੈਂਸ ਬਿਊਰੋ (Vigilance Bureau) ਦੇ ਅਨੁਸਾਰ ਜਾਂਚ ਦੌਰਾਨ ਗਰੇਵਾਲ ਦੀ ਭੂਮਿਕਾ ਸ਼ੱਕੀ ਪਾਈ ਗਈ ਸੀ ਅਤੇ ਬਾਅਦ ਵਿੱਚ ਉਸਦਾ ਨਾਮ ਐਫ. ਆਈ. ਆਰ. ਵਿੱਚ ਜੋੜਿਆ ਗਿਆ ਸੀ । ਜਾਂਚ ਅਧਿਕਾਰੀ ਇੰਸਪੈਕਟਰ ਇੰਦਰਪਾਲ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਗਰੇਵਾਲ ਨੂੰ ਕਈ ਨੋਟਿਸ ਭੇਜੇ ਗਏ ਸਨ, ਪਰ ਉਹ ਨਾ ਤਾਂ ਜਾਂਚ ਵਿੱਚ ਪੇਸ਼ ਹੋਇਆ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਸਹਿਯੋਗ ਕੀਤਾ । ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਗਰੇਵਾਲ ‘ਤੇ ਮਜੀਠੀਆ ਨੂੰ ਆਪਣੀਆਂ ਕਥਿਤ ਗੈਰ-ਕਾਨੂੰਨੀ ਜਾਇਦਾਦਾਂ ਇਕੱਠੀਆਂ ਕਰਨ ਅਤੇ ਛੁਪਾਉਣ ਵਿੱਚ ਮਦਦ ਕਰਨ ਦਾ ਦੋਸ਼ ਹੈ । ਰਿਕਾਰਡਾਂ ਦੀ ਸਮੀਖਿਆ ਕਰਨ ਅਤੇ ਦਲੀਲਾਂ ਸੁਣਨ ਤੋਂ ਬਾਅਦ, ਵਿਸ਼ੇਸ਼ ਜੱਜ ਨੀਤਿਕਾ ਵਰਮਾ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਇਜਾਜ਼ਤ ਦੇ ਦਿੱਤੀ । ਇਹ ਵਾਰੰਟ 29 ਨਵੰਬਰ 2025 ਨੂੰ ਵਾਪਸ ਕੀਤਾ ਜਾ ਸਕੇਗਾ ।
Read More : ਅਦਾਲਤ ਨੇ ਕੀਤਾ ਮਜੀਠੀਆ ਨੂੰ ਜਮਾਨਤ ਦੇਣ ਤੋਂ ਇਨਕਾਰ









