ਅੰਮ੍ਰਿਤਸਰ, 21 ਨਵੰਬਰ 2025 : ਸਿੱਖਾਂ ਦੀ ਸਰਵਉਚ ਸੰਸਥਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Management Committee) ਦੇ ਇਤਰਾਜ ਕੀਤੇ ਜਾਣ ਦੇ ਚਲਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ‘ਤੇ ਆਧਾਰਤ ਫਿਲਮ “ਹਿੰਦ ਦੀ ਚਾਦਰ” (Hind Di Chadar) ਅੱਜ ਰਿਲੀਜ਼ ਨਹੀਂ ਹੋਵੇਗੀ । ਦੱਸਣਯੋਗ ਹੈ ਕਿ ਬਾਵੇਜਾ ਸਟੂਡੀਓਜ਼ (Baweja Studios) ਦੁਆਰਾ ਬਣਾਈ ਗਈ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਦੇ ਮੌਕੇ ਰਿਲੀਜ਼ ਹੋਣ ਵਾਲੀ ਇਹ ਫਿਲਮ ਰਿਲੀਜ਼ ਨਹੀਂ ਹੋਈ।ਬਾਵੇਜਾ ਸਟੂਡੀਓਜ਼ ਅਤੇ ਇਸਦੀ ਟੀਮ ਨੇ ਇਸ ਮਾਮਲੇ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੂਚਿਤ ਕੀਤਾ ਹੈ ।
ਬਾਵੇਜਾ ਸਟੂਡੀਓਜ ਪ੍ਰਬੰਧਕਾਂ ਨੇ ਕੀਤੀ ਅਕਾਲ ਤਖ਼ਤ ਨੂੰ ਬੇਨਤੀ
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਥੇ ਇਹ ਜਾਣਕਾਰੀ ਉਨ੍ਹਾਂ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਸਾਂਝੀ ਕੀਤੀ ਗਈ ਸੀ, ਉਥੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਨੂੰ ਭੇਜੇ ਗਏ ਇੱਕ ਪੱਤਰ ਵਿੱਚ ਵੀ ਬਾਵੇਜਾ ਸਟੂਡੀਓਜ਼ ਦੇ ਪ੍ਰਬੰਧਕਾਂ ਵਲੋਂ ਸ੍ਰ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਫਿਲਮ ਦੀਆਂ ਖਾਮੀਆਂ ਵੱਲ ਧਿਆਨ ਦਿਵਾਉਣ ਦੀ ਬੇਨਤੀ ਕੀਤੀ ਗਈ ਹੈ ।
ਫਿ਼ਲਮ ਸਮੀਖਿਆ ਕਮੇਟੀ ਨੇ ਦਿੱਤੀ ਫਿ਼ਲਮ ਦੇਖ ਕੇ ਅਕਾਲ ਤਖ਼ਤ ਨੂੰ ਆਪਣੀ ਰਿਪੋਰਟ
ਫਿਲਮ ਸਮੀਖਿਆ ਕਮੇਟੀ (Film Review Committee) ਨੇ ਫਿਲਮ ਦੇਖਣ ਤੋਂ ਬਾਅਦ ਆਪਣੀ ਰਿਪੋਰਟ ਅਕਾਲ ਤਖ਼ਤ ਨੂੰ ਸੌਂਪ ਦਿੱਤੀ । ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾਵਾਂ ਅਤੇ ਨਿਰਦੇਸ਼ਕ ਨੂੰ ਸਿੱਖ ਭਾਵਨਾਵਾਂ ਦਾ ਹਵਾਲਾ ਦਿੰਦੇ ਹੋਏ ਫਿਲਮ ਰਿਲੀਜ਼ ਨਾ ਕਰਨ ਦੀ ਸਲਾਹ ਦਿੱਤੀ ਸੀ ।
ਕੀ ਆਖਿਆ ਐਸ. ਜੀ. ਪੀ. ਸੀ. ਸਕੱਤਰ ਨੇ
ਐਸ. ਜੀ. ਪੀ. ਸੀ. ਦੇ ਮੁੱਖ ਸਕੱਤਰ (SGPC Chief Secretary) ਕੁਲਵੰਤ ਸਿੰਘ ਮੰਨਣ ਨੇ ਆਖਿਆ ਹੈ ਕਿ ਅਜਿਹੀਆਂ ਪ੍ਰੋਡਕਸ਼ਨਾਂ ਨਾ ਸਿਰਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਸਗੋਂ ਵਿਵਾਦ ਵੀ ਪੈਦਾ ਕਰਦੀਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਐਨੀਮੇਸ਼ਨ ਫਿਲਮ ਰਿਲੀਜ਼ ਕਰਨਾ, ਜੋ ਸਿਧਾਂਤਾਂ ਤੋਂ ਭਟਕਦੀ ਹੈ, ਅਜਿਹੇ ਸਮੇਂ ਅਣਉਚਿਤ ਹੈ ਜਦੋਂ ਸਮੁੱਚਾ ਸਿੱਖ ਭਾਈਚਾਰਾ ਇਸ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾ ਰਿਹਾ ਹੈ ।
Read More : ਐਸ. ਜੀ. ਪੀ. ਸੀ. ਦੇ ਪੰਜਵੀਂ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ









