ਸਿਹਤ ਮੰਤਰੀ ਪੰਜਾਬ ਨੇ ਕੀਤੀ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਸ਼ੁਰੂਆਤ

0
18
Leadership in Mental Health

ਚੰਡੀਗੜ੍ਹ, 22 ਨਵੰਬਰ 2025 : ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਵਿਧਾਇਕ ਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ (Health Minister Punjab Dr. Balbir Singh)  ਨੇ ਸ਼ੁੱਕਰਵਾਰ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ (Leadership in Mental Health Program) ਦੀ ਸ਼ੁਰੂਆਤ ਕੀਤੀ ।  ਉਨ੍ਹਾਂ ਦੱਸਿਆ ਕਿ ਜਿਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਘਟਾਉਣ ਅਤੇ ਮਾਨਸਿਕ ਤੰਦਰੁਸਤੀ ਵਧਾਉਣਾ ਹੈ । ਦੱਸਣਯੋਗ ਹੈ ਕਿ ਇਹ ਸਿਹਤ ਵਿਭਾਗ ਪੰਜਾਬ, ਡਾ. ਬੀ. ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਅਤੇ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ (ਟੀ. ਆਈ. ਐਸ. ਐਸ.) ਮੁੰਬਈ ਦੇ ਸਹਿਯੋਗ ਵਾਲਾ ਸਾਂਝਾ ਉਪਰਾਲਾ ਹੈ ।

ਦੋ ਸਾਲਾਂ ਦੀ ਫੈਲੋਸ਼ਿਪ ਤਹਿਤ ਨਵੇਂ ਪੇਸ਼ੇਵਰਾਂ ਨੂੰ ਡੇਟਾ ਇੰਟੈਲੀਜੈਂਸ ਤੇ ਟੈਕਨੀਕਲ ਸਪੋਰਟ ਯੂਨਿਟ ਵਿਚ ਕੰਮ ਕਰਨ ਦਾ ਇੱਕ ਵਿਲੱਖਣ ਮੌਕਾ ਕਰੇਗੀ ਪ੍ਰਦਾਨ

ਇਸ ਸੰਬੰਧੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਫੈਲੋਸ਼ਿਪ ਭਾਰਤ ਅਤੇ ਦੁਨੀਆ (Fellowship India and the World) ਭਰ ਦੇ 35 ਮਨੋਰੋਗ ਪੇਸ਼ੇਵਰਾਂ ਨੂੰ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿਚ ਨਸ਼ਿਆਂ ਦੀ ਰੋਕਥਾਮ, ਇਲਾਜ ਅਤੇ ਮੁੜ-ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਵਿਚ ਭੂਮਿਕਾ ਨਿਭਾਏਗੀ । ਡਾ. ਬਲਬੀਰ ਸਿੰਘ ਨੇ ਦੱਸਿਆ ਕਿ 2 ਸਾਲਾਂ ਦੀ ਇਹ ਫੈਲੋਸ਼ਿਪ ਤਹਿਤ ਨਵੇਂ ਪੇਸ਼ੇਵਰਾਂ ਨੂੰ ਡੇਟਾ ਇੰਟੈਲੀਜੈਂਸ ਤੇ ਟੈਕਨੀਕਲ ਸਪੋਰਟ ਯੂਨਿਟ ‘ਚ ਕੰਮ ਕਰਨ ਦਾ ਇੱਕ ਵਿਲੱਖਣ ਮੌਕਾ ਪ੍ਰਦਾਨ ਕਰੇਗੀ । ਇਸ ਪਹਿਲ ਦਾ ਹਿੱਸਾ ਬਣਨ ਵਾਲੇ ਫੈਲੋ ਪੇਸ਼ੇਵਰ ਆਪਣੀ ਤਾਇਨਾਤੀ ਤੋਂ ਪਹਿਲਾਂ ਟੀ. ਆਈ. ਐਸ. ਐਸ. ਮੁੰਬਈ ਦੁਆਰਾ ਦੋ ਹਫ਼ਤਿਆਂ ਦੇ ਇੱਕ ਵਿਆਪਕ ਇੰਡਕਸ਼ਨ ਪ੍ਰੋਗਰਾਮ ਵਿਚੋਂ ਗੁਜ਼ਰਨਗੇ ।

‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਦੀ ਸ਼ੁਰੂਆਤ ਪੰਜਾਬ ਦੇ ਹਰ ਵਿਅਕਤੀ ਦੀ ਮਾਨਸਿਕ ਤੰਦਰੁਸਤੀ ਹੈ ਬਣਾਉਣਾ

ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਦੀ ਸ਼ੁਰੂਆਤ ਪੰਜਾਬ ਦੇ ਹਰ ਵਿਅਕਤੀ ਦੀ ਮਾਨਸਿਕ ਤੰਦਰੁਸਤੀ (Mental health)  ਬਣਾਉਣਾ ਹੈ । ਸਰੀਰਕ ਗਤੀਵਿਧੀਆਂ ਲਈ ਲੋਕਾਂ ਦੀ ਸਿਹਤ ਤੋਂ ਲੈ ਕੇ ਰਾਜ ਦੀਆਂ ਮਾਨਸਿਕ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਵਿਲੱਖਣ ਫੈਲੋਸ਼ਿਪਾਂ ਤੱਕ, ਅਸੀਂ ਪੰਜਾਬ ਦੇ ਲੋਕਾਂ ਨੂੰ ਪਹੁੰਚਯੋਗ ਅਤੇ ਹਮਦਰਦੀ ਭਰਪੂਰ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਕੰਮ ਕਰ ਰਹੇ ਹਾਂ । ਡਾ. ਬਲਬੀਰ ਸਿੰਘ ਨੇ ਕਿਹਾ ਕਿ 35 ਫੈਲੋ ਪੇਸ਼ੇਵਰਾਂ ‘ਚੋਂ 23 ਨੂੰ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ 10 ਫੈਲੋਜ਼ ਨੂੰ ਪੰਜ ਕਲੱਸਟਰ ਰਿਸੋਰਸ ਸੈਂਟਰਾਂ (Cluster Resource Centers) ਵਿਚ ਅਤੇ ਦੋ ਨੂੰ ਮੋਹਾਲੀ ਵਿਚ ਡੀ. ਆਈ. ਟੀ. ਐਸ. ਯੂ. ਹੈੱਡਕੁਆਰਟਰ ਵਿਚ ਤਾਇਨਾਤ ਕੀਤਾ ਜਾਵੇਗਾ । ਫੈਲੋਜ਼ ਨੂੰ 60 ਹਜ਼ਾਰ ਦਾ ਮਹੀਨਾਵਾਰ ਮਿਹਨਤਾਨਾ ਮਿਲੇਗਾ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੰਡੀ ਧੰਗੇੜਾ ਅਤੇ ਮੰਡੌਰ ਦਾ ਦੌਰਾ 

LEAVE A REPLY

Please enter your comment!
Please enter your name here