ਬਠਿੰਡਾ, 24 ਨਵੰਬਰ 2025 : ਭਾਰਤੀ ਜਨਤਾ ਪਾਰਟੀ ਦੀ ਟਿਕਟ ਤੇ ਲੋਕ ਸਭਾ ਹਲਕਾ ਮੰਡੀ ਤੋਂ ਮੈਂਬਰ ਪਾਰਲੀਮੈਂਟ ਤੇ ਪ੍ਰਸਿੱਧ ਫਿ਼ਲਮ ਸਟਾਰ ਕੰਗਨਾ ਰਣੌਤ (Film star Kangana Ranaut) ਨੂੰ ਬਠਿੰਡਾ ਦੀ ਮਾਨਯੋਗ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਨਿੱਜੀ ਪੇਸ਼ੀ ਤੋਂ ਛੋਟ (Exemption from personal appearance) ਮੰਗੀ ਹੈ । ਉਨ੍ਹਾਂ ਦੇ ਵਕੀਲ ਹੁਣ 4 ਦਸੰਬਰ ਨੂੰ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰਨਗੇ । ਦੱਸਣਯੋਗ ਹੈ ਕਿ ਇਸ ਮਾਮਲੇ ਵਿਚਕ ਕੰਗਨਾ ਨੂੰ ਜਿਥੇ ਕੋਰਟ ਵਲੋਂ ਰਾਹਤ ਨਹੀਂ ਦਿੱਤੀ ਗਈ, ਉਥੇ ਹੀ ਚਾਰਜ ਵੀ ਫ੍ਰੇਮ (Charge Frame) ਕੀਤੇ ਗਏ ਹਨ ।
ਕੰਗਨਾ ਦੇ ਵਕੀਲਾਂ ਨੇ ਮੰਗੀ ਸੀ ਨਿਜੀ ਪੇਸ਼ੀ ਦੀ ਥਾਂ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ ਹੋਣ ਦੀ ਮੰਗ
ਕੰਗਨਾ ਦੇ ਵਕੀਲਾਂ ਨੇ 27 ਅਕਤੂਬਰ ਨੂੰ ਨਿੱਜੀ ਪੇਸ਼ੀ ਤੋਂ ਬਾਅਦ ਅਗਲੀਆਂ ਸੁਣਵਾਈਆਂ ਵਿੱਚ ਵੀਡੀਓ ਕਾਨਫਰੰਸਿੰਗ (Video conferencing) (ਵੀ. ਸੀ.) ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਮੰਗੀ ਸੀ । ਉਨ੍ਹਾਂ ਨੇ ਆਉਣ ਵਾਲੀਆਂ ਸੁਣਵਾਈਆਂ ਵਿੱਚ ਅਦਾਕਾਰਾ ਲਈ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ । ਅਦਾਲਤ ਨੇ ਸਿ਼ਕਾਇਤਕਰਤਾ ਦੇ ਵਕੀਲ ਨੂੰ ਇਸ ਅਰਜ਼ੀ ਦੀ ਇੱਕ ਕਾਪੀ ਦਿੱਤੀ, ਜਿਸਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ । ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ 24 ਨਵੰਬਰ ਲਈ ਨਿਰਧਾਰਤ ਕੀਤੀ ।
ਪੂਰਾ ਮਾਮਲਾ ਕੀ ਹੈ ਆਓ ਜਾਣਦੇ ਹਾਂ
ਕੰਗਨਾ ਰਣੌਤ ਜੋ ਬਠਿੰਡਾ ਕੋਰਟ (Bathinda Court) ਵਿਚ ਮਾਣਹਾਨੀ ਮਾਮਲੇ ਦਾ ਸਾਹਮਣਾ ਕਰ ਰਹੀ ਹਨ ਵਾਲੀ ਘਟਨਾ 2021 ਦੀ ਹੈ, ਜੋ ਕਿ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਾਪਰੀ ਸੀ । ਕੰਗਨਾ ਰਣੌਤ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ 87 ਸਾਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ, ਜੋ ਕਿ ਇੱਕ ਔਰਤ ਸੀ ਜੋ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ 100 ਰੁਪਏ ਪ੍ਰਤੀ ਵਿਅਕਤੀ ਲੈ ਰਹੀ ਸੀ । ਮਹਿੰਦਰ ਕੌਰ ਨੇ ਇਸ ਟਵੀਟ ਨੂੰ ਲੈ ਕੇ ਕੰਗਨਾ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ । ਪਿਛਲੀ ਸੁਣਵਾਈ `ਤੇ, ਕੰਗਨਾ ਰਣੌਤ ਨੇ ਮਹਿਲਾ ਕਿਸਾਨਾਂ ਬਾਰੇ ਆਪਣੇ ਟਵੀਟ ਲਈ ਅਦਾਲਤ ਵਿੱਚ ਮੁਆਫੀ ਮੰਗੀ ਸੀ । ਆਪਣੀ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਉਸਨੇ ਕਿਹਾ ਕਿ ਇੱਕ ਗਲਤਫਹਿਮੀ ਸੀ । ਮੈਂ ਆਪਣੀ ਮਾਂ ਨੂੰ ਸੁਨੇਹਾ ਭੇਜਿਆ ਹੈ ਕਿ ਉਹ ਗਲਤਫਹਿਮੀ ਦਾ ਸਿ਼ਕਾਰ ਹੋਈ ਹੈ। ਮੇਰਾ ਅਜਿਹਾ ਕਰਨ ਦਾ ਕੋਈ ਇਰਾਦਾ ਨਹੀਂ ਸੀ ।
Read more : ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਨਵਾਂ ਟ੍ਰੇਲਰ ਰਿਲੀਜ਼, 17 ਜਨਵਰੀ ਨੂੰ ਸਿਨੇਮਾ ਘਰਾਂ ‘ਚ ਦੇਵੇਗੀ ਦਸਤਕ









