ਫਾਜ਼ਿਲਕਾ, 26 ਨਵੰਬਰ 2025 : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operations Cell) ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੱਥਗੋਲੇ, ਦੋ ਜਿ਼ੰਦਾ ਕਾਰਤੂਸ ਅਤੇ ਇੱਕ 9 ਗਲੋਕ ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ (ਹਥਿਆਰਾਂ ਦੀ ਤਸਕਰੀ) ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ (Arrested persons) ਦੀ ਪਛਾਣ ਪਿੰਡ ਚੱਕ ਬਲੋਚਾਂ ਵਾਲਾ ਦੇ ਰਹਿਣ ਵਾਲੇ ਵਿਕਰਮ ਸਿੰਘ ਅਤੇ ਪਿੰਡ ਚੱਕ ਬਜੀਦਾ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਉਰਫ਼ ਪ੍ਰਭ ਵਜੋਂ ਹੋਈ ਹੈ, ਦੋਵੇਂ ਫਾਜ਼ਿਲਕਾ ਦੇ ਹਨ। ਹੈਂਡ ਗ੍ਰੇਨੇਡ ਅਤੇ ਗਲੋਕ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਗੈਰ-ਰਜਿਸਟਰਡ ਕਾਲੇ ਹੀਰੋ ਡੀਲਕਸ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ ਜਿਸ ‘ਤੇ ਉਹ ਸਵਾਰ ਸਨ ।
ਬਰਾਮਦ ਕੀਤੇ ਗਏ ਹਥਿਆਰ ਪਾਕਿਸਤਾਨ ਤੋਂ ਆਯਾਤ ਕੀਤੇ ਗਏ ਸਨ : ਡੀ. ਜੀ. ਪੀ.
ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਪਾਕਿਸਤਾਨ ਤੋਂ ਆਯਾਤ ਕੀਤੇ ਗਏ ਸਨ ਅਤੇ ਪੰਜਾਬ ਵਿੱਚ ਇੱਕ ਯੋਜਨਾਬੱਧ ਅਪਰਾਧਿਕ ਗਤੀਵਿਧੀ ਲਈ ਡਰੋਨ ਰਾਹੀਂ ਪਹੁੰਚਾਏ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਗਠਜੋੜ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਗੁਪਤ ਕਾਰਵਾਈ ਕਰਕੇ ਕੀਤਾ ਗਿਆ ਹੈ ਮੁਲਜਮਾਂ ਨੂੰ ਗ੍ਰਿਫ਼ਤਾਰ
ਏ. ਆਈ. ਜੀ. ਐਸ. ਐਸ. ਓ. ਸੀ. (A. I. G. S. S. O. C.) ਫਾਜ਼ਿਲਕਾ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਐਸ. ਐਸ. ਓ. ਸੀ. ਟੀਮ ਨੇ ਜਲਾਲਾਬਾਦ ਖੇਤਰ ਵਿੱਚ ਇੱਕ ਗੁਪਤ ਕਾਰਵਾਈ ਕੀਤੀ ਅਤੇ ਮੁਲਜ਼ਮਾਂ ਨੂੰ ਪਿੰਡ ਚੱਕ ਮੌਜਦੀਨ ਵਾਲਾ ਤੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਖੇਪ ਕਿਸੇ ਹੋਰ ਧਿਰ ਨੂੰ ਪਹੁੰਚਾਉਣ ਜਾ ਰਹੇ ਸਨ ।
Read More : ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼









