ਚੰਡੀਗੜ੍ਹ, 27 ਨਵੰਬਰ, 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜਿ਼ਲ੍ਹਾ ਜਲੰਧਰ ਵਿਖੇ ਤਾਇਨਾਤ ਏ. ਐਸ. ਆਈ. (A. S. I.) ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ (Asking for a bribe) ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ ।
ਕੀ ਦੱਸਿਆ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ
ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ (Chief Minister Anti-Corruption Action Line Portal) `ਤੇ ਜਲੰਧਰ ਸ਼ਹਿਰ ਦੇ ਮਕਸੂਦਾਂ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਤੋਂ ਬਾਅਦ ਕੀਤੀ ਗਈ ਹੈ । ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਿ਼ਕਾਇਤਕਰਤਾ ਨੂੰ ਥਾਣਾ ਭੋਗਪੁਰ ਵਿਖੇ ਦਰਜ ਇੱਕ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ । ਉਸ ਮਾਮਲੇ ਦੇ ਜਾਂਚ ਅਧਿਕਾਰੀ ਵਜੋਂ ਏ. ਐਸ. ਆਈ. ਜਸਵਿੰਦਰ ਸਿੰਘ ਨੇ ਸਿ਼ਕਾਇਤਕਰਤਾ (Complainant) ਨੂੰ ਗ੍ਰਿਫ਼ਤਾਰ ਨਾ ਕਰਨ, ਪਿਸਤੌਲ ਦੀ ਬਰਾਮਦਗੀ ਨਾ ਦਿਖਾਉਣ ਅਤੇ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੁਰਜੀਤ ਸਿੰਘ ਲਈ ਹੋਰ ਪੁਲਸ ਰਿਮਾਂਡ ਨਾ ਮੰਗਣ ਵਾਸਤੇ ਐਸ. ਐਚ. ਓ. ਰਾਜੇਸ਼ ਕੁਮਾਰ ਦੇ ਨਾਮ `ਤੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ । ਸਿ਼ਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਸੀ ਜਦੋਂ ਦੋਸ਼ੀ ਏ. ਐਸ. ਆਈ. 5 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ।
ਸਿ਼ਕਾਇਤਕਰਤਾ ਦੀ ਬੇਨਤੀ `ਤੇ ਰਿਸ਼ਵਤ ਦੀ ਰਕਮ ਘਟਾ ਕੇ ਕਰ ਦਿੱਤੀ ਗਈ ਸੀ ਦੋ ਲੱਖ
ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਦੀ ਬੇਨਤੀ `ਤੇ ਰਿਸ਼ਵਤ ਦੀ ਰਕਮ ਨੂੰ ਘਟਾ ਕੇ 2 ਲੱਖ ਰੁਪਏ ਕਰ ਦਿੱਤਾ ਗਿਆ ਸੀ । ਜਾਂਚ ਦੌਰਾਨ ਐਸ. ਐਚ. ਓ. ਰਾਜੇਸ਼ ਕੁਮਾਰ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਬੰਧੀ ਕੋਈ ਸਬੂਤ ਨਹੀਂ ਮਿਲਿਆ । ਅਗਲੇਰੀ ਜਾਂਚ ਦੌਰਾਨ ਐਸ. ਐਚ. ਓ. ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।
Read More : ਵਿਜੀਲੈਂਸ ਵੱਲੋਂ ਬਟਾਲਾ ਨਿਗਮ ਕਮਿਸ਼ਨਰ-ਕਮ-ਐਸ. ਡੀ. ਐਮ. ਗ੍ਰਿਫਤਾਰ









