ਚੰਡੀਗੜ੍ਹ, 28 ਨਵੰਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” (War on Drugs) ਦੇ 270ਵੇਂ ਦਿਨ ਪੰਜਾਬ ਪੁਲਸ ਨੇ 358 ਥਾਵਾਂ `ਤੇ ਛਾਪੇਮਾਰੀ (Raids at 358 places) ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫ. ਆਈ. ਆਰਜ਼. ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 270 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,150 ਹੋ ਗਈ ਹੈ ।
ਪੰਜਾਬ ਪੁਲਸ ਨੇ ਛਾਪੇਮਾਰੀ ਦੌਰਾਨ 104 ਨਸ਼ਾ ਤਸਕਰਾਂ ਤੋਂ ਕੀ ਕੀ ਕੀਤਾ ਕਾਬੂ
ਪੰਜਾਬ ਪੁਲਸ ਵਲੋਂ ਮਾਰੇ ਗਏ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 1.6 ਕਿਲੋਗ੍ਰਾਮ ਆਈ. ਸੀ. ਈ., 389 ਨਸ਼ੀਲੀਆਂ ਗੋਲੀਆਂ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ ।
ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 376 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ
ਪੰਜਾਬ ਸਰਕਾਰ (Punjab Government) ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ । ਆਪ੍ਰੇਸ਼ਨ ਦੌਰਾਨ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 358 ਥਾਵਾਂ `ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 376 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ ।
ਪੰਜਾਬ ਪੁਲਸ ਨੇ 39 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ (Eradication of drugs) ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।
Read More : ‘ਯੁੱਧ ਨਸ਼ਿਆਂ ਵਿਰੁੱਧ’ ਦੇ 247ਵੇਂ ਦਿਨ ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ









