ਸਰਕਾਰ ਨੇ ਡਾ. ਅੰਬੇਡਕਰ ਸਕਾਲਰਸਿ਼ਪ ਪੋਰਟਲ ਮੁੜ ਖੋਲ੍ਹਿਆ : ਡਾ. ਬਲਜੀਤ ਕੌਰ

0
25
Dr. Baljit Kaur

ਚੰਡੀਗੜ੍ਹ, 28 ਨਵੰਬਰ 2025 : ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਡਾਕਟਰ ਅੰਬੇਡਕਰ ਸਕਾਲਰਸਿ਼ਪ ਪੋਰਟਲ (Dr. Ambedkar Scholarship Portal) ਮੁੜ 29 ਦਸੰਬਰ ਤੱਕ ਖੋਲ੍ਹਣ ਦਾ ਐਲਾਨ ਕੀਤਾ ਹੈ । ਇਸ ਪੋਰਟਲ ਦੇ ਖੁੱਲ੍ਹਣ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ (Scheduled Caste students) ਨੂੰ ਵਿੱਤੀ ਸਹਾਇਤਾ ਪ੍ਰਾਪਤ ਹੋ ਸਕੇਗੀ ਅਤੇ ਯੋਗ ਵਿਦਿਆਰਥੀ ਛੇਤੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨ-ਲਾਈਨ ਜਮ੍ਹਾਂ ਕਰਵਾ ਸਕਣਗੇ ।

ਪੰਜਾਬ ਸਰਕਾਰ ਨੇ ਮਿਥਿਆ ਹੈ 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ

ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Cabinet Minister Dr. Baljit Kaur) ਨੇ ਕਿਹਾ ਕਿ ਪੰਜਾਬ ਸਰਕਾਰ ਨੇ 2025-26 ‘ਚ ਇਸ ਸਕੀਮ ਤਹਿਤ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ ਹੈ । ਹੁਣ ਤੱਕ 2,49,620 ਵਿਦਿਆਰਥੀ ਪੋਰਟਲ ‘ਤੇ ਅਪਲਾਈ ਕਰ ਚੁੱਕੇ ਹਨ, ਇਨ੍ਹਾਂ ਵਿਚੋਂ 1 ਲੱਖ 26 ਹਜ਼ਾਰ 722 ਵਿਦਿਆਰਥੀਆਂ ਦੇ ਮਾਮਲੇ ਵੈਰੀਫਾਈ ਕੀਤੇ ਹਨ । ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਲਗਭੱਗ 19 ਹਜ਼ਾਰ 871 ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਹਿੱਸੇ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਛੇਤੀ ਹੀ ਅਦਾਇਗੀ ਕੀਤੀ ਜਾਵੇਗੀ । ਇਸ ਯੋਜਨਾ ਤਹਿਤ, ਨਵੇਂ ਵਿਦਿਆਰਥੀਆਂ ਨੂੰ ਫ੍ਰੀ-ਸਿ਼ਪ ਕਾਰਡ ਜਾਰੀ ਕੀਤੇ ਜਾਂਦੇ ਹਨ, ਜਿਸ ਨਾਲ ਉਹ ਨਿਰਧਾਰਤ ਨਿਯਮਾਂ ਅਨੁਸਾਰ ਟਿਊਸ਼ਨ ਫੀਸਾਂ ਤੋਂ ਛੋਟ ਦੇ ਨਾਲ ਮਾਨਤਾ ਪ੍ਰਾਪਤ ਸੰਸਥਾਵਾਂ ‘ਚ ਦਾਖਲਾ ਪ੍ਰਾਪਤ ਕਰ ਸਕਦੇ ਹਨ ।

ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਿਦਿਅਕ-ਆਰਥਿਕ ਅਤੇ ਸਮਾਜਿਕ ਵਿਕਾਸ ਲਈ ਹੈ ਵਚਨਬੱਧ

ਮੰਤਰੀ ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ (Punjab Government Scheduled Caste) ਦੇ ਵਿਦਿਆਰਥੀਆਂ ਦੇ ਵਿਦਿਅਕ, ਆਰਥਿਕ ਅਤੇ ਸਮਾਜਿਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੇ ਜ਼ਿਲ੍ਹਾ ਅਧਿਕਾਰੀਆਂ, ਵਿਦਿਅਕ ਸੰਸਥਾਵਾਂ ਅਤੇ ਨੋਡਲ ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕੋਈ ਵੀ ਯੋਗ ਵਿਦਿਆਰਥੀ ਸਕਾਲਰਸ਼ਿਪ ਲਾਭਾਂ ਤੋਂ ਵਾਂਝਾ ਨਾ ਰਹੇ ।

Read More : ਪੰਜਾਬ ਕੈਬਨਿਟ ਨੇ ਦਿੱਤੀ ‘ਨਈ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ : ਡਾ. ਬਲਜੀਤ ਕੌਰ

LEAVE A REPLY

Please enter your comment!
Please enter your name here