ਅੰਮ੍ਰਿਤਸਰ, 1 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਖੁਫੀਆ ਜਾਣਕਾਰੀ ਦੇ ਆਧਾਰ `ਤੇ ਕਾਰਵਾਈ ਕਰਦਿਆਂ ਪਾਕਿਸਤਾਨ-ਸਮਰਥਿਤ ਹਥਿਆਰਾਂ ਦੀ ਤਸਕਰੀ (Arms smuggling) ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਪੁਲਸ ਨੇ ਇਸ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ (Seven modern pistols) ਬਰਾਮਦ ਕੀਤੇ ਹਨ ।
ਪਾਕਿਸਤਾਨ-ਆਧਾਰਤ ਨੈਟਵਰਕ ਵਿਰੁੱਧ ਹੈ ਇਹ ਇਕ ਵੱਡੀ ਸਫਲਤਾ
ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ (Director General of Police Punjab) ਦੇ ਗੌਰਵ ਯਾਦਵ ਨੇ ਪੂਰੇ ਆਪ੍ਰੇਸ਼ਨ ਦੀ ਜਾਣਕਾਰੀ ਦਿੰਦਿਆਂ ਇਸ ਨੂੰ ਪਾਕਿਸਤਾਨ-ਅਧਾਰਤ ਨੈੱਟਵਰਕ ਵਿਰੁੱਧ ਇੱਕ ਵੱਡੀ ਸਫਲਤਾ ਦੱਸਿਆ । ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਿੱਧੇ ਤੌਰ `ਤੇ ਇੱਕ ਪਾਕਿਸਤਾਨੀ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ । ਇਹ ਹੈਂਡਲਰ ਉਨ੍ਹਾਂ ਨੂੰ ਵਟਸਐਪ ਰਾਹੀਂ ਡਰੋਨ ਡਿਲੀਵਰੀ ਲਈ ਪਿਕਅੱਪ ਪੁਆਇੰਟ ਭੇਜਦਾ ਸੀ । ਰਾਤ ਦੇ ਹਨੇਰੇ ਵਿੱਚ, ਡਰੋਨ ਸਰਹੱਦ ਪਾਰ ਤੋਂ ਹਥਿਆਰ ਸੁੱਟਦੇ ਸਨ ਅਤੇ ਦੋਸ਼ੀ ਉਨ੍ਹਾਂ ਨੂੰ ਚੁੱਕ ਕੇ ਫਾਰਵਰਡ ਮੋਡੀਊਲ ਤੱਕ ਪਹੁੰਚਾਉਂਦੇ ਸਨ । ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਲੰਬੇ ਸਮੇਂ ਤੋਂ ਸਰਗਰਮ ਸੀ ਅਤੇ ਪੰਜਾਬ ਵਿੱਚ ਹਥਿਆਰਾਂ ਦੀ ਨਿਰੰਤਰ ਸਪਲਾਈ ਲੜੀ ਬਣਾਈ ਰੱਖਣ ਲਈ ਕੰਮ ਕਰ ਰਿਹਾ ਸੀ ।
ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਨੂੰ ਆਪਣੇ ਹੈਂਡਲਰਾਂ ਤੋਂ ਇਨਕ੍ਰਿਪਟਡ ਚੈਟ ਰਾਹੀਂ ਹਰ ਕਦਮ ਦਾ ਮਿਲਦਾ ਸੀ ਹੁਕਮ
ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਨੂੰ ਆਪਣੇ ਹੈਂਡਲਰਾਂ ਤੋਂ ਇਨਕ੍ਰਿਪਟਡ ਚੈਟ ਰਾਹੀਂ ਹਰ ਕਦਮ ਦਾ ਹੁਕਮ ਮਿਲਦਾ ਸੀ । ਪੁਲਸ ਨੂੰ ਸ਼ੱਕ ਹੈ ਕਿ ਇਹ ਨੈੱਟਵਰਕ ਪੰਜਾਬ ਵਿੱਚ ਇੱਕ ਵੱਡੇ ਹਮਲੇ ਦੀ ਤਿਆਰੀ ਕਰ ਰਿਹਾ ਸੀ । ਡੀ. ਜੀ. ਪੀ. ਗੌਰਵ ਯਾਦਵ (Gaurav Yadav) ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਕਾਰਕੁਨਾਂ ਤੋਂ ਪੁੱਛਗਿੱਛ ਦੌਰਾਨ ਕਈ ਮਹੱਤਵਪੂਰਨ ਸੁਰਾਗ ਮਿਲੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸਰਹੱਦ ਪਾਰ ਤੋਂ ਡਰੋਨ ਤਸਕਰੀ (Drone smuggling) ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਲਗਾਤਾਰ ਕਾਰਵਾਈਆਂ ਚਲਾ ਰਹੀ ਹੈ । ਪੰਜਾਬ ਪੁਲਸ ਨੇ ਸਪੱਸ਼ਟ ਤੌਰ `ਤੇ ਕਿਹਾ ਹੈ ਕਿ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਨਾਲ ਛੇੜਛਾੜ ਕਰਨ ਵਾਲੇ ਕਿਸੇ ਵੀ ਪਾਕਿਸਤਾਨ-ਸਮਰਥਿਤ ਮਾਡਿਊਲ ਨੂੰ ਜੜ੍ਹੋਂ ਪੁੱਟ ਦਿੱਤਾ ਜਾਵੇਗਾ ।
Read more : ਡੀ. ਜੀ. ਪੀ. ਪੰਜਾਬ ਨੇ ਕੀਤੇ ਪੁਲਸ ਵਿੱਚ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਦੇ ਹੁਕਮ









