ਜੈਪੁਰ, 4 ਦਸੰਬਰ 2025 : ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ (Sri Ganganagar District) ’ਚ ਰੈਗੂਲਰ ਫੌਜੀ ਅਭਿਆਸ ਦੌਰਾਨ ਇੰਦਰਾ ਗਾਂਧੀ ਨਹਿਰ ’ਚ ਟੈਂਕ ਡੁੱਬਣ (Tank sinking in canal) ਕਾਰਨ ਇਕ ਜਵਾਨ ਦੀ ਮੌਤ ਹੋ ਗਈ । ਪੁਲਸ ਮੁਤਾਬਕ ਇਹ ਹਾਦਸਾ ਮੰਗਲਵਾਰ ਨੂੰ ਵਾਪਰਿਆ ਅਤੇ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਸ਼ਾਮ ਤਕ ਲਾਸ਼ ਨੂੰ ਬਾਹਰ ਕਢਿਆ ਜਾ ਸਕਿਆ ।
ਪੁਲਸ ਨੇ ਘਟਨਾ ਬਾਰੇ ਕੀ ਦੱਸਿਆ
ਪੁਲਸ ਨੇ ਦਸਿਆ ਕਿ ਇਕ ਨਿਯਮਿਤ ਸਿਖਲਾਈ ਅਭਿਆਸ (Regular training exercises) ਚੱਲ ਰਿਹਾ ਸੀ, ਜਿਸ ਵਿਚ ਬਖਤਰਬੰਦ ਵਾਹਨ ਨਹਿਰ ਪਾਰ ਕਰਨ ਦਾ ਅਭਿਆਸ ਕਰ ਰਹੇ ਸਨ । ਇਸ ਦੌਰਾਨ ਇਕ ਟੈਂਕ ਨਹਿਰ ਦੇ ਵਿਚਕਾਰ ਫਸ ਗਿਆ ਅਤੇ ਡੁੱਬਣ ਲੱਗਾ । ਟੈਂਕ ਵਿਚ ਦੋ ਸਿਪਾਹੀ ਮੌਜੂਦ ਸਨ, ਇਕ ਬਾਹਰ ਨਿਕਲਣ ਵਿਚ ਕਾਮਯਾਬ ਹੋ ਗਿਆ ਜਦਕਿ ਦੂਜਾ ਫਸ ਗਿਆ । ਸੂਚਨਾ ਮਿਲਦਿਆਂ ਹੀ ਪੁਲਸ, ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਸਿਵਲ ਡਿਫੈਂਸ ਦੀਆਂ ਟੀਮਾਂ ਮੌਕੇ ਉਤੇ ਪਹੁੰਚੀਆਂ ਪਰ ਟੈਂਕ ਕਰੀਬ 25 ਫੁੱਟ ਡੂੰਘੀ ਨਹਿਰ ’ਚ ਡੁੱਬ ਗਿਆ । ਉਨ੍ਹਾਂ ਦਸਿਆ ਕਿ ਗੋਤਾਖੋਰਾਂ ਅਤੇ ਬਚਾਅ ਕਰਮਚਾਰੀਆਂ ਨੇ ਲਾਸ਼ ਨੂੰ ਬਰਾਮਦ ਕਰ ਲਿਆ ਹੈ ਅਤੇ ਅੱਜ ਪੋਸਟਮਾਰਟਮ (Postmortem) ਕੀਤਾ ਜਾਵੇਗਾ ।
Read More : ਟਰਾਲੇ ਦੀ ਫੇਟ ਵੱਜਣ ਨਾਲ ਹੋਈ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ









