ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਵਾਪਰਿਆ ਸੜਕ ਹਾਦਸਾ, ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

0
83

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸੋਲਨ ‘ਚ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੋਲਨ ’ਚ ਪੱਟਾ-ਬਰੋਟੀਵਾਲਾ ਸੜਕ ’ਤੇ ਐੱਚ. ਆਰ. ਟੀ. ਸੀ. ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਜੋਹੜਜੀ ਸਾਹਿਬ ਤੋਂ ਨਾਲਾਗੜ੍ਹ ਜਾ ਰਹੀ ਸੀ। ਅਚਾਨਕ ਸੰਤੁਲਨ ਵਿਗੜਨ ਨਾਲ ਬੱਸ ਖੱਡ ’ਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਬੱਸ ’ਚ 30-40 ਯਾਤਰੀ ਸਵਾਰ ਸਨ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।

ਇਸ ਘਟਨਾ ਸੰਬੰਧੀ ਐੱਸ. ਡੀ. ਐਮ. ਨਾਲਾਗੜ੍ਹ ਮਹਿੰਦਰ ਪਾਲ ਗੁੱਜਰ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਹਾਦਸੇ ’ਚ 31 ਯਾਤਰੀ ਜ਼ਖਮੀ ਹੋਏ ਹਨ। ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਜ਼ਖਮੀਆਂ ਨੂੰ ਕੱਢਿਆ ਜਾ ਰਿਹਾ ਹੈ। 4 ਲੋਕਾਂ ਨੂੰ ਜ਼ਿਆਦਾ ਸੱਟਾਂ ਲੱਗੀਆਂ ਹਨ, ਜਦ ਕਿ 27 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਫ਼ਿਲਹਾਲ ਜ਼ਖਮੀਆਂ ਨੂੰ ਮੁੱਢਲੇ ਇਲਾਜ ਮਗਰੋਂ ਨਾਲਾਗੜ੍ਹ ਹਸਪਤਾਲ ਭੇਜਿਆ ਗਿਆ ਹੈ ਅਤੇ ਰੈਸਕਿਊ ਆਪਰੇਸ਼ਨ ਚੱਲ ਰਿਹਾ ਹੈ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ’ਚ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਕਈ ਹਾਦਸੇ ਵਾਪਰ ਰਹੇ ਹਨ। ਪਿਛਲੇ ਦਿਨੀਂ ਹੀ ਕਿੰਨੌਰ ਜ਼ਿਲ੍ਹੇ ’ਚ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਜਿਸ ’ਚ 28 ਯਾਤਰੀਆਂ ਦੀ ਮੌਤ ਹੋ ਗਈ ਸੀ।

LEAVE A REPLY

Please enter your comment!
Please enter your name here