ਚੰਡੀਗੜ੍ਹ, 8 ਦਸੰਬਰ 2025 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ (Navjot Sidhu) ਦੀ ਪਤਨੀ ਡਾ. ਨਵਜੋਤ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ (Suspended from the party) ਕਰ ਦਿੱਤਾ ਹੈ ।
ਕੀ ਕਾਰਨ ਰਿਹਾ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਮੁਅੱਤਲ ਕਰਨ ਦਾ
ਡਾ. ਨਵਜੋਤ ਕੌਰ ਸਿੱਧੂ (Dr. Navjot Kaur Sidhu) ਵਲੋਂ ਲੰਘੇ ਦਿਨਾਂ ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇਣ ਬਾਰੇ ਦਿੱਤੇ ਬਿਆਨ ਨੇ ਜਿਥੇ ਪਹਿਲਾਂ ਹੀ ਪਾਰਟੀ ਅੰਦਰ ਹਲਚਲ ਮਚਾ ਦਿੱਤੀ ਸੀ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਸੋਮਵਾਰ ਨੂੰ ਇੱਕ ਮੀਡੀਆ ਚੈਨਲ `ਤੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ (Raja Waring) ਨੇ ਕੌਂਸਲਰ ਦੀਆਂ ਟਿਕਟਾਂ 5 ਕਰੋੜ ਰੁਪਏ ਵਿੱਚ ਵੇਚੀਆਂ ਹਨ । ਅਮਰਿੰਦਰ ਰਾਜਾ ਵੜਿੰਗ, ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਅਤੇ ਕਾਂਗਰਸ ਪਾਰਟੀ ਨੂੰ ਤਬਾਹ ਕਰਨ ਲਈ ਕੰਮ ਕਰ ਰਹੇ ਹਨ। ਦੇਰ ਸ਼ਾਮ, ਕਾਂਗਰਸ ਪ੍ਰਧਾਨ ਨੇ ਨਵਜੋਤ ਕੌਰ ਨੂੰ ਮੁੱਢਲੀ ਮੈਂਬਰਸਿਪ ਤੋਂ ਮੁਅੱਤਲ ਕਰਨ ਦੇ ਫੈਸਲੇ ਦਾ ਐਲਾਨ ਕੀਤਾ ।
ਮੈਂਬਰ ਪਾਰਲੀਮੈਂਟ ਸੁਖਜਿੰਦਰ ਰੰਧਾਵਾ ਪਹੁੰਚੇ ਸਿੱਧੂ ਦੇ ਪਿਤਾ ਕੋਲ
ਨਵਜੋਤ ਕੌਰ ਸਿੱਧੂ ਦੇ ਜਵਾਬ ਵਿੱਚ, ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਸਿੱਧੂ ਦੇ ਪਿਤਾ ਕੋਲ ਪਹੁੰਚੇ । ਉਨ੍ਹਾਂ ਨੇ ਨਵਜੋਤ ਕੌਰ ਨੂੰ ਪੁੱਛਿਆ ਕਿ ਉਨ੍ਹਾਂ ਦੇ ਪਤੀ ਨੇ ਕਾਂਗਰਸ ਸਰਕਾਰ ਵਿੱਚ ਨੰਬਰ ਦੋ ਮੰਤਰੀ ਬਣਨ ਲਈ ਕਿੰਨੇ ਪੈਸੇ ਦਿੱਤੇ ਅਤੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਲਈ ਉਨ੍ਹਾਂ ਨੇ ਕਿੰਨੇ ਪੈਸੇ ਦਿੱਤੇ । ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਕਿਸੇ ਹੋਰ ਤੋਂ ਨਹੀਂ ਸਗੋਂ ਇਨ੍ਹਾਂ ਵਰਗੇ ਲੋਕਾਂ ਤੋਂ ਖ਼ਤਰਾ ਹੈ । ਕਾਂਗਰਸੀ ਵਰਕਰਾਂ ਨੇ ਸਾਢੇ ਤਿੰਨ ਸਾਲ ਤੱਕ ਦਮਨ ਸਹਿਣ ਕੀਤਾ, ਅਤੇ ਹੁਣ ਜਦੋਂ ਚੋਣਾਂ ਨੇੜੇ ਹਨ, ਉਹ ਅਜਿਹੇ ਬਿਆਨ ਦੇ ਰਹੇ ਹਨ। ਵਿਰੋਧੀ ਪਾਰਟੀਆਂ `ਆਪ` ਅਤੇ ਭਾਜਪਾ ਕਾਂਗਰਸ ਪਾਰਟੀ ਦੇ ਅੰਦਰ ਚੱਲ ਰਹੇ ਅੰਦਰੂਨੀ ਝਗੜੇ ਦਾ ਆਨੰਦ ਮਾਣ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਕਾਂਗਰਸ ਸੰਗਠਨ ਦੇ ਅੰਦਰ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ ਹੈ ।
Read More : ਇੱਕ ਵਾਰ ਫੇਰ ਕਪਿਲ ਦੇ ਸ਼ੋਅ ‘ਚ ਨਵਜੋਤ ਸਿੱਧੂ ਦੀ ਹੋ ਰਹੀ ਹੈ ਵਾਪਸੀ









