ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ

0
31
Dr. Baljit Kaur

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ । ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ।

ਨੇਤਰਹੀਣਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਆਧਾਰ ਤੇ ਕੀਤਾ ਜਾਵੇਗਾ ਪੂਰਾ

ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ,ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨੇਤਰਹੀਣ ਯੂਨੀਅਨਾਂ (Blind Unions) ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ `ਤੇ ਪੂਰਾ ਕੀਤਾ ਜਾਵੇਗਾ । ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਵਿਆਂਗ ਕੋਟੇ ਅਧੀਨ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਲਈ ਤੁਰੰਤ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ।

Read More : ਸਰਕਾਰ ਨੇ ਡਾ. ਅੰਬੇਡਕਰ ਸਕਾਲਰਸਿ਼ਪ ਪੋਰਟਲ ਮੁੜ ਖੋਲ੍ਹਿਆ : ਡਾ. ਬਲਜੀਤ ਕੌਰ

LEAVE A REPLY

Please enter your comment!
Please enter your name here