ਖਨੌਰੀ, 22 ਦਸੰਬਰ 2025 : ਜਿ਼ਲਾ ਪਟਿਆਲਾ ਅਧੀਨ ਆਉਂਦੇ ਪਿੰਡ ਮੌਲਵੀਵਾਲਾ (Village Maulviwala) ਦੇ ਵਸਨੀਕ ਪੰਜਾਬੀ ਨੌਜਵਾਨ (Punjabi youth) ਦੀ ਕੈਨੇਡਾ ਵਿਖੇ ਦਿਲ ਦਾ ਦੌਰਾ (heart attack) ਪੈੈਣ ਨਾਲ ਮੌਤ ਹੋ ਗਈ ਹੈ ।
ਕਦੋਂ ਗਿਆ ਸੀ ਨੌਜਵਾਨ ਕੈਨੇਡਾ
ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਕੈਨੇਡਾ ਗਏ ਸਬ-ਡਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਦੇ ਵਸਨੀਕ ਨੌਜਵਾਨ ਕਰਨਵੀਰ ਸਿੰਘ ਸੰਧੂ (Young Karanvir Singh Sandhu) ਜੋ ਕਿ ਕੈਨੇਡਾ ਦੇ ਸਰੀ ਵਿਚ ਰਹਿ ਰਿਹਾ ਸੀ ਰੋਜੀ ਰੋਟੀ ਲਈ ਟਰਾਲਾ ਚਲਾਉਂਦਾ ਸੀ ਜਿੱਥੇ ਕਰੀਬ ਇਕ ਮਹੀਨਾ ਪਹਿਲਾਂ ਉਸ ਦੇ ਟਰਾਲੇ ਦਾ ਐਕਸੀਡੈਂਟ ਹੋ ਗਿਆ ।
ਹਾਦਸੇ ਮਗਰੋਂ ਕਰਨਵੀਰ ਸਿੰਘ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਿਆ, ਜਿਸ ਦੇ ਚਲਦਿਆਂ 20 ਦਸੰਬਰ ਨੂੰ ਜਦੋਂ ਉਹ ਘਰ ਵਿਚ ਸੁੱਤਾ ਹੋਇਆ ਸੀ ਤਾਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ । ਪ੍ਰਵਾਰਿਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਨੌਜਵਾਨ ਦੀ ਦੇਹ ਨੂੰ ਘਰ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ।
Read More : ਸੜਕੀ ਹਾਦਸੇ ਵਿਚ ਕੁਵੈਤ ਵਿਖੇ ਤਿੰਨ ਪੰਜਾਬੀਆਂ ਸਣੇ 7 ਦੀ ਹੋਈ ਮੌਤ









