ਪੰਜਾਬ, 23 ਦਸੰਬਰ 2025: ਪੰਜਾਬ ਪੁਲਸ ਨੇ ਪ੍ਰਸਿੱਧ ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ (Amar Noori) ਨੂੰ ਫੋਨ ਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਰਾਊਂਡਅਪ (Roundup) ਕੀਤਾ ਹੈ । ਡੀ. ਐਸ. ਪੀ. ਮੋਹਿਤ ਸਿੰਗਲਾ ਨੇ ਦੱਸਿਆ ਕਿ ਅਮਰ ਨੂਰੀ ਨੂੰ 16 ਦਸੰਬਰ ਨੂੰ ਇੱਕ ਧਮਕੀ ਭਰੀ ਕਾਲ ਆਈ ਸੀ, ਜਿਸ ਨੂੰ ਪੁਲਸ ਨੇ ਗੰਭੀਰਤਾ ਨਾਲ ਲੈਂਦਿਆਂ ਉਕਤ ਕਾਰਵਾਈ ਕੀਤੀ ਹੈ ।
ਕੀ ਦੱਸਿਆ ਡੀ. ਐਸ. ਪੀ. ਸਿੰਗਲਾ ਨੇ
ਡੀ. ਐਸ. ਪੀ. ਮੋਹਿਤ ਸਿੰਗਲਾ (D. S. P. Mohit Singla) ਨੇ ਦੱਸਿਆ ਕਿ ਧਮਕੀਆਂ ਦੇ ਪਿੱਛੇ ਅਸਲ ਮੁਲਜ਼ਮ ਦਾ ਪਤਾ ਲਗਾਉਣ ਲਈ ਜਿਨ੍ਹਾਂ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਗਿਆ ਹੈ ਸਾਰਿਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਪੁਲਸ ਕਾਲ ਨਾਲ ਸਬੰਧਤ ਸਾਰੇ ਤੱਥਾਂ ਅਤੇ ਤਕਨੀਕੀ ਸਬੂਤਾਂ ਦੀ ਵੀ ਜਾਂਚ ਕਰ ਰਹੀ ਹੈ ਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।
ਪੁਲਸ ਨੇ ਕਰ ਦਿੱਤੀ ਹੈ ਗਾਇਕਾ ਨੂੰ ਸੁਰੱਖਿਆ ਮੁਹੱਈਆ
ਪੰਜਾਬ ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਦਾਕਾਰਾ ਅਮਰ ਨੂਰੀ ਨੂੰ ਸੁਰੱਖਿਆ (Security) ਵੀ ਦੇ ਦਿੱਤੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਪੁਲਸ ਅਧਿਕਾਰੀਆਂ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਮਾਮਲੇ ਨੂੰ ਛੇਤੀ ਹੀ ਹੱਲ ਕੀਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ ।
Read More : ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਅਜੀਬੋ-ਗਰੀਬ ਧਮਕੀ







