ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਫੰਡ ਜਾਰੀ ਕੀਤੇ ਜਾਣ : ਮਾਨ

0
36
Bhagwant Singh Mann

ਚੰਡੀਗੜ੍ਹ, 24 ਦਸੰਬਰ 2025 : ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ (chief minister) ਨੇ ਮੈਡੀਕਲ ਕਾਲਜਾਂ `ਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ (Transformation) ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ ।

ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ

ਉਨ੍ਹਾਂ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ (Medical colleges) ਵਿਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ । ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਹੈ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਚਾਰ ਮੈਡੀਕਲ ਕਾਲਜਾਂ ਵਿਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ ।

ਕਿਹੜੇ ਕਿਹੜੇ ਕਾਲਜ ਲਈ ਫੰਡ ਜਾਰੀ ਕਰਨ ਦੀ ਮੁੱਖ ਮੰਤਰੀ ਨੇ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਿਹਾ ਕਿ 26.53 ਕਰੋੜ ਰੁਪਏ (Rs 26.53 crore) ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, 28.51 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਪਟਿਆਲਾ, 9.43 ਕਰੋੜ ਰੁਪਏ ਡਾ. ਬੀ. ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐੱਸ. ਏ. ਐੱਸ. ਨਗਰ (ਮੋਹਾਲੀ) ਅਤੇ 4.51 ਕਰੋੜ ਰੁਪਏ ਪੀ. ਜੀ. ਆਈ. ਸੈਟੇਲਾਈਟ ਸੈਂਟਰ, ਫਿ਼ਰੋਜ਼ਪੁਰ ਲਈ ਤੁਰੰਤ ਦਿੱਤੇ ਜਾਣ ।

Read More : CM ਭਗਵੰਤ ਮਾਨ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਸ਼ੁਰੂ

LEAVE A REPLY

Please enter your comment!
Please enter your name here