ਚੰਡੀਗੜ੍ਹ, 26 ਦਸੰਬਰ 2025 : ਪੰਜਾਬੀਆਂ ਲਈ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ `ਮੁੱਖ ਮੰਤਰੀ ਸਿਹਤ ਯੋਜਨਾ` (Chief Minister’s Health Scheme) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ।
ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫਤ ਨਕਦੀ ਰਹਿਤ ਇਲਾਜ
ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ । ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇਕ ਵੀ ਪੈਸਾ ਖ਼ਰਚੇ ਬਿਨਾਂ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ । ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ, ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ 4 ਨਕਦੀ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ ।
ਇਸ ਸਕੀਮ ਤਹਿਤ ਬਣਾਇਆ ਗਿਆ ਹੈ ਸਿਹਤ ਸੇਵਾਵਾਂ ਨੂੰ ਹਰ ਵਸਨੀਕ ਤੱਕ ਆਸਾਨੀ ਤੱਕ ਪਹੁੰਚਣਾ ਯਕੀਨੀ
ਸਕੀਮ ਤਹਿਤ ਸਿਹਤ ਸੰਭਾਲ ਸੇਵਾਵਾਂ ਤੱਕ ਸਾਰੇ ਵਸਨੀਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਇਆ ਗਿਆ ਹੈ ਤੇ ਵਸਨੀਕ ਪੰਜਾਬ ਤੇ ਚੰਡੀਗੜ੍ਹ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਵਿਆਪਕ ਨੈੱਟਵਰਕ `ਚ ਵੱਡੀਆਂ ਬੀਮਾਰੀਆਂ, ਗੰਭੀਰ ਦੇਖਭਾਲ, ਸਰਜਰੀਆਂ ਤੇ ਜੀਵਨ ਰੱਖਿਅਕ ਇਲਾਜ ਕਰਵਾ ਸਕਦੇ ਹਨ । ਉਨ੍ਹਾਂ ਕਿਹਾ ਕਿ ਇਸ ਅਧੀਨ ਹਸਪਤਾਲ `ਚ ਭਰਤੀ ਹੋਣ `ਤੇ ਹੋਣ ਵਾਲੇ ਖ਼ਰਚੇ, ਸਰਜਰੀਆਂ ਅਤੇ ਡਾਕਟਰੀ ਪ੍ਰਕਿਰਿਆਵਾਂ, ਆਈ. ਸੀ. ਯੂ. ਤੇ ਗੰਭੀਰ ਦੇਖਭਾਲ ਸੇਵਾਵਾਂ, ਬੀਮਾਰੀਆਂ ਦੀ ਜਾਂਚ, ਦਵਾਈਆਂ ਅਤੇ ਪ੍ਰਵਾਨਿਤ ਪੈਕੇਜਾਂ ਅਨੁਸਾਰ ਵਰਤੋਂ ਵਾਲਾ ਸਾਮਾਨ, ਹਸਪਤਾਲ `ਚ ਭਰਤੀ ਹੋਣ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚਿਆਂ ਸਮੇਤ ਹੋਰ ਸਾਰੇ ਖ਼ਰਚੇ ਕਵਰ ਕੀਤੇ ਜਾਣਗੇ ।
Read More : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ‘ਚ ਭਰਤੀ









