ਪੰਜਾਬ ਸਰਕਾਰ ਨੇ ਅਨਾਥ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ : ਡਾ. ਬਲਜੀਤ ਕੌਰ

0
24
Dr. Baljit Kaur

ਚੰਡੀਗੜ੍ਹ, 26 ਦਸੰਬਰ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਹੁਣ ਤੱਕ ਰਾਜ ‘ਚ ਆਸ਼ਰਿਤ ਅਤੇ ਅਨਾਥ ਬੱਚਿਆਂ (Dependent and orphaned children) ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ‘ਚ ਸੁਰੱਖਿਆ ਅਤੇ ਸਥਿਰਤਾ ਆਈ ਹੈ ।

ਆਸ਼ਰਿਤ ਅਤੇ ਅਨਾਥ ਬੱਚੇ ਕਰ ਸਕਦੇ ਹਨ ਵਿੱਤੀ ਸਹਾਇਤਾ ਅਤੇ ਸਿੱਖਿਆ ਪ੍ਰਾਪਤ

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਵਿਚ 237,406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਉਹ ਵਿੱਤੀ ਸਹਾਇਤਾ ਨਾਲ ਸਿੱਖਿਆ ਪ੍ਰਾਪਤ ਕਰ ਸਕਦੇ ਹਨ । ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਮਜਬੂਰੀ, ਅਣਗਹਿਲੀ ਜਾਂ ਵਿੱਤੀ ਰੁਕਾਵਟਾਂ ਕਾਰਨ ਆਪਣੀ ਸਿੱਖਿਆ ਅਤੇ ਸੁਪਨਿਆਂ ਤੋਂ ਵਾਂਝਾ ਨਾ ਰਹੇ । ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ 21 ਸਾਲ ਤੋਂ ਘੱਟ ਉਮਰ ਦੇ ਉਹ ਬੱਚੇ ਲੈ ਸਕਦੇ ਹਨ ਜਿਨ੍ਹਾਂ ਦੇ ਮਾਪੇ ਨਹੀਂ ਹਨ ਜਾਂ ਤਾਂ ਮਰ ਚੁੱਕੇ ਹਨ, ਜਾਂ ਸਰੀਰਕ ਜਾਂ ਮਾਨਸਿਕ ਅਪੰਗਤਾ ਕਾਰਨ ਪਰਿਵਾਰ ਦੀ ਦੇਖਭਾਲ ਕਰਨ ‘ਚ ਅਸਮਰੱਥ ਹਨ ।

Read More : ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ

LEAVE A REPLY

Please enter your comment!
Please enter your name here