ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਆਤਮ-ਹੱਤਿਆ

0
32
suicide kamal

ਲੁਧਿਆਣਾ, 29 ਦਸੰਬਰ 2025 : ਜਿਸ ਨੌਜਵਾਨ ਕਮਲ ਦਾ ਹਾਲੇ 16 ਜਨਵਰੀ ਨੂੰ ਵਿਆਹ ਹੋਣਾ ਨੇ ਵਿਆਹ ਤੋਂ ਪਹਿਲਾਂ ਹੀ ਆਪਣੇ ਆਪ ਨੂੰ ਗੋਲੀ (Shoot yourself) ਮਾਰ ਕੇ ਆਤਮ-ਹੱਤਿਆ (suicide) ਕਰ ਲਈ ਹੈ ।

ਕਿਥੇ ਮਾਰੀ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ

ਲੁਧਿਆਣਾ (Ludhiana) ਦੇ ਵਸਨੀਕ ਜਿਸ ਨੌਜਵਾਨ ਨੇ ਲਾਇਸੈਂਸੀ ਪਿਸਤੌਲ (Licensed pistol) ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ ਨੇ ਇਸ ਘਟਨਾ ਨੂੰ ਅੰਜਾਮ ਕਮਲ ਰਾਏਕੋਟ ਦੇ ਬਰਨਾਲਾ ਚੌਂਕ ਨੇੜੇ ਸਿਮਰ ਹੋਟਲ ਵਿਚ ਦਿੱਤਾ । ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਕਿ ਉਸਨੇ ਉਪਰੋਕਤ ਕਦਮ ਚੁੱਕਣ ਤੋਂ ਪਹਿਲਾਂ ਆਪਣੇ ਦੋਸਤਾਂ ਨਾਲ ਸ਼ਰਾਬ ਦੀ ਪਾਰਟੀ ਕੀਤੀ ਅਤੇ ਫਿਰ ਉਹ ਆਪਣੇ ਦੋਸਤਾਂ ਨੂੰ ਘਰ ਛੱਡ ਕੇ ਹੋਟਲ ਵਾਪਸ ਆ ਗਿਆ ਅਤੇ ਸੋਮਵਾਰ ਸਵੇਰੇ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਸੂਚਨਾ ਮਿਲਦਿਆਂ ਹੀ ਪੁਲਸ ਨੇ ਪਹੁੰਚ ਲਿਆ ਘਟਨਾ ਵਾਲੀ ਥਾਂ ਦਾ ਜਾਇਜ਼ਾ

ਉਪਰੋਕਤ ਘਟਨਾਕ੍ਰਮ ਸਬੰਧੀ ਜਦੋਂ ਪੁਲਸ ਨੂੰ ਦੱਸਿਆ ਗਿਆ ਤਾਂ ਰਾਏਕੋਟ (Raikot) ਸਿਟੀ ਪੁਲਸ ਮੌਕੇ ‘ਤੇ ਪਹੁੰਚੀ । ਡੀ. ਐਸ. ਪੀ. ਰਾਏਕੋਟ ਹਰਜਿੰਦਰ ਸਿੰਘ ਅਤੇ ਸਿਟੀ ਪੁਲਸ ਸਟੇਸ਼ਨ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ । ਡੀ. ਐਸ. ਪੀ. ਹਰਜਿੰਦਰ ਸਿੰਘ (Harjinder Singh) ਨੇ ਦੱਸਿਆ ਕਿ ਜਿਸ ਕਮਰੇ ਵਿੱਚ ਇਹ ਘਟਨਾ ਵਾਪਰੀ ਹੈ ਉਸਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਇੱਕ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ, ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

Read More : ਆਤਮ-ਹੱਤਿਆ ਲਈ ਮਜ਼ਬੂਰ ਕਰਨ ਤੇ ਇਕ ਵਿਰੁੱਧ ਕੇਸ ਦਰਜ

LEAVE A REPLY

Please enter your comment!
Please enter your name here