ਅੰਮ੍ਰਿਤਸਰ, 2 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਦਾ ਅਦਾਲਤ ਨੇ ਛੇ ਦਿਨਾਂ ਦਾ ਪੁਲਸ ਰਿਮਾਂਡ (Six-day police remand) ਦੇ ਦਿੱਤਾ ਹੈ ।
ਗ੍ਰਿਫ਼ਤਾਰ ਕੀਤੇ ਗਏ ਸਤਿੰਦਰ ਕੋਹਲੀ ਕਿਹੜੇ ਕਿਹੜੇ ਅਹੁਦੇ ਤੇ ਰਹੇ ਹਨ
ਸਤਿੰਦਰ ਕੋਹਲੀ (Satinder Kohli) ਸ਼੍ਰੋਮਣੀ ਕਮੇਟੀ ਦੇ ਸੀ. ਏ. ਰਹਿਣ ਤੋਂ ਇਲਾਵਾ ਅਕਾਲੀ ਦਲ ਦੇ ਸੁਖਬੀਰ ਬਾਦਲ ਦੇ ਸੀ. ਏ. ਵੀ ਰਹੇ ਹਨ ਅਤੇ ਉਨ੍ਹਾਂ ਦੇ ਕਾਫ਼ੀ ਕਰੀਬੀ ਸਨ । ਕੋਹਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਡਿਟ ਨਾਲ ਸਬੰਧਤ ਕੰਮ ਵੀ ਦੇਖਦੇ ਰਹੇ ਹਨ । ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਘਪਲੇ ਮਾਮਲੇ ਵਿਚ ਪੁਲਿਸ ਵਲੋਂ ਇਹ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਹੈ ।
ਕਿੰਨੇ ਵਿਅਕਤੀਆਂ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਸ ਵਲੋਂ ਸਤਿੰਦਰ ਸਿੰਘ ਕੋਹਲੀ ਸਮੇਤ 16 ਜਣਿਆਂ ਵਿਰੁਧ ਕੇਸ ਦਰਜ ਕੀਤਾ ਹੈ । ਸੂਤਰਾਂ ਮੁਤਾਬਕ ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ 328 ਪਾਵਨ ਸਰੂਪ ਮਾਮਲੇ ਵਿਚ ਹੋਈ ਹੈ । ਕੋਹਲੀ ਦੀ ਗ੍ਰਿਫ਼ਤਾਰੀ ਚੰਡੀਗੜ੍ਹ ਦੇ ਇਕ ਹੋਟਲ ਤੋਂ ਕੀਤੀ ਗਈ ਹੈ । ਹੁਣ ਜਦੋਂ ਇਸ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ ਹੋਈ ਹੈ ਤਾਂ ਉਮੀਦ ਹੈ ਕਿ ਜਾਂਚ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਅਹਿਮ ਪ੍ਰਗਟਾਵੇ ਹੋ ਸਕਦੇ ਹਨ। ਪੁਲਸ ਵਲੋਂ ਐਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ ਅਤੇ ਹੁਣ ਪੂਰੇ ਮਾਮਲੇ ਦੀ ਪੁਲਿਸ ਵਲੋਂ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ ।
Read More : ਪਾਵਨ ਸਰੂਪ ਚੋਰੀ ਮਾਮਲੇ ਵਿਚ ਸਤਿੰਦਰ ਸਿੰਘ ਕੋਹਲੀ ਗ੍ਰਿਫਤਾਰ









