ਨਸ਼ਿਆਂ ਵਿਰੁੱਧ ਜੰਗ ਵਿਚ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

0
32
DGP Punjab

ਚੰਡੀਗੜ੍ਹ 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਜਿਸਦਾ ਨਾਮ ਨਸ਼ਿਆਂ ਵਿਰੁੱਧ ਜੰਗ ਹੈ ਤਹਿਤ 10 ਮਹੀਨਿਆਂ ਵਿਚ 1849 ਕਿਲੋਗ੍ਰਾਮ ਹੈਰੋਇਨ ਸਮੇਤ 42 ਹਜ਼ਾਰ 622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 29 ਹਜ਼ਾਰ 351 ਕੇਸ ਦਰਜ ਕੀਤੇ ਗਏ ਹਨ ।

28 ਜਿਲਿਆਂ ਵਿਚ ਰੋਜ਼ਾਨਾ ਇੱਕੋ ਸਮੇਂ ਕਾਰਵਾਈਆਂ ਕਰ ਰਹੀ ਹੈ ਪੁਲਸ : ਡੀ. ਜੀ. ਪੀ.

ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਨੇ ਦੱਸਿਆ ਕਿ ਨਸ਼ਿਆਂ ਵਿਰੋਧੀ ਮੁਹਿੰਮ (Anti-drug campaign) ਤਹਿਤ ਸੂਬੇ ਦੇ 28 ਜਿਲਿਆਂ  ਵਿੱਚ ਰੋਜ਼ਾਨਾ ਇੱਕੋ ਸਮੇਂ ਪੁਲਸ ਵਲੋਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ । ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼. ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਹੈ ।

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀ ਕੀ ਕੀਤਾ ਗਿਆ ਹੈ ਬਰਾਮਦ

ਪੰਜਾਬ ਪੁਲਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ 1849 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਨ ਤੋਂ ਇਲਾਵਾ 599 ਕਿਲੋਗ੍ਰਾਮ ਅਫੀਮ, 272 ਕੁਇੰਟਲ ਭੁੱਕੀ, 51 ਕਿਲੋਗ੍ਰਾਮ ਹਸ਼ੀਸ਼, 624 ਕਿਲੋਗ੍ਰਾਮ ਭੰਗ, 28 ਕਿਲੋਗ੍ਰਾਮ ਆਈ. ਸੀ. ਈ., 4।6 ਮਿਲੀਅਨ ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ, ਕੈਪਸੂਲ ਅਤੇ 15।26 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

306ਵੇਂ ਦਿਨ ਪੰਜਾਬ ਪੁਲਸ ਨੇ 49 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਇਸ ਜੰਗ ਦੇ 306ਵੇਂ ਦਿਨ ਪੰਜਾਬ ਪੁਲਸ ਨੇ 49 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 468 ਗ੍ਰਾਮ ਹੈਰੋਇਨ, 202 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਅਤੇ 2,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਮੁਹਿੰਮ ਦੌਰਾਨ 61 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 257 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਨਤੀਜੇ ਵਜੋਂ 38 ਕੇਸ ਦਰਜ ਕੀਤੇ ਗਏ ।  ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 271 ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ ।

Read More : ਪੰਜਾਬ `ਚ ਨਸ਼ਾ ਸਮੱਗਲਰਾਂ ਦੀਆਂ 2730 ਕਰੋੜ ਦੀਆਂ ਜਾਇਦਾਦਾਂ ਜ਼ਬਤ : ਮਾਨ

LEAVE A REPLY

Please enter your comment!
Please enter your name here