ਚੰਡੀਗੜ੍ਹ, 2 ਜਨਵਰੀ 2026 : ਪੰਜਾਬ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਜਾਣ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (Chief Minister’s Health Insurance Scheme) 15 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ । ਇਹ ਐਲਾਨ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ (Health Minister Punjab Dr. Balbir Singh) ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ ।
ਕਿੰਨੇ ਲੱਖ ਤੱਕ ਦਾ ਮੁਫ਼ਤ ਇਲਾਜ ਹੋਵੇਗਾ ਯੋਜਨਾ ਤਹਿਤ
ਪੰਜਾਬੀਆਂ ਨੂੰ ਵਧ ਤੋਂ ਵਧ ਸਿਹਤ ਸਹੂਲਤਾਂ (Health facilities) ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਜਾਣ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ (Treatment is free)ਕੀਤਾ ਜਾਵੇਗਾ । ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਦੀ ਸ਼ੁਰੂਆਤ ਕਰਨਗੇ । ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੇ 3 ਕਰੋੜ ਲੋਕਾਂ ਨੂੰ ਸਿਹਤ ਬੀਮਾ ਪ੍ਰਦਾਨ ਕਰੇਗੀ ।
ਯੋਜਨਾ ਲਈ ਜਾਰੀ ਕੀਤੇ ਜਾਣਗੇ 9 ਹਜਾਰ ਤੋਂ ਵਧ ਕਾਮਨ ਸਰਵਿਸ ਸੈਂਟਰਾਂ ਤੇ ਕਾਰਡ
ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਉਕਤ ਯੋਜਨਾ ਲਈ 9 ਹਜ਼ਾਰ ਤੋਂ ਵੱਧ ਕਾਮਨ ਸਰਵਿਸ ਸੈਂਟਰਾਂ ਤੇ ਕਾਰਡ ਜਾਰੀ ਕੀਤੇ ਜਾਣਗੇ । ਇਸ ਉਦੇਸ਼ ਲਈ ਕੈਂਪ ਵੀ ਲਗਾਏ ਜਾਣਗੇ । ਇਕ ਵਾਰ ਨਾਮ ਦਰਜ ਹੋਣ ਤੋਂ ਬਾਅਦ ਲੋਕ ਇਲਾਜ ਲਈ ਯੋਗ ਹੋਣਗੇ । ਕਾਰਡ ਆਉਣ ਵਿਚ 10 ਤੋਂ 15 ਦਿਨ ਲੱਗਣਗੇ ਅਤੇ ਪੂਰੇ ਪੰਜਾਬ ਨੂੰ ਕਰੀਬ 4 ਮਹੀਨਿਆਂ ਵਿਚ ਕਵਰ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਯੋਜਨਾ ਵਿਚ ਬਹੁਤ ਸਾਰੀਆਂ ਰਸਮੀ ਕਾਰਵਾਈਆਂ ਸ਼ਾਮਲ ਨਹੀਂ ਹੋਣਗੀਆਂ । ਪੰਜਾਬ ਦੇ ਆਧਾਰ ਕਾਰਡ ਜਾਂ ਵੋਟਰ ਆਈ. ਡੀ. ਕਾਰਡ ਵਾਲਾ ਕੋਈ ਵੀ ਵਿਅਕਤੀ ਯੋਗ ਹੋਵੇਗਾ। ਪੰਜਾਬ ਦੇ ਕਰੀਬ 6. 5 ਮਿਲੀਅਨ ਪਰਿਵਾਰ ਇਸ ਯੋਜਨਾ ਦਾ ਲਾਭ ਉਠਾਉਣਗੇ ।
Read More : ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਡਿਜ਼ੀਟਲ ਤੇ ਆਧੁਨਿਕ ਦੌਰ ਨਾਲ ਜੋੜਿਆ : ਡਾ. ਬਲਬੀਰ









