ਚੰਡੀਗੜ੍ਹ , 3 ਜਨਵਰੀ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿਤਾ ਗਿਆ ਹੈ ।
ਕੌਣ ਕਿਥੇ ਲਹਿਰਾਏਗਾ ਝੰਡਾ
ਗਣਤੰਤਰ ਦਿਵਸ (Republic Day) ਦੇ ਜਾਰੀ ਕੀਤੇ ਗਏ ਪ੍ਰੋਗਰਾਮਾਂ ਦੇ ਸ਼ਡਿਊਲ ਦੇ ਚਲਦਿਆਂ ਪਟਿਆਲਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਰਾਜ ਪਧਰੀ ਸਮਾਗਮ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ (National flag) ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) 26 ਜਨਵਰੀ 2026 ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ ।
ਵੱਖ ਵੱਖ ਜ਼ਿਲਿਆਂ ਵਿਚ ਹੋਣ ਵਾਲੇ ਸਮਾਗਮਾਂ ਦੇ ਵੇਰਵਾ
ਵੱਖ-ਵੱਖ ਜ਼ਿਲਿਆਂ ਵਿਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ, ਮੰਤਰੀ ਅਮਨ ਅਰੋੜਾ ਪਠਾਨਕੋਟ, ਮੰਤਰੀ ਡਾ. ਬਲਜੀਤ ਕੌਰ ਫ਼ਿਰੋਜ਼ਪੁਰ, ਮੰਤਰੀ ਸੰਜੀਵ ਅਰੋੜਾ ਫ਼ਰੀਦਕੋਟ, ਮੰਤਰੀ ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ, ਲਾਲ ਚੰਦ ਮਲੇਰਕੋਟਲਾ, ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ, ਹਰਜੋਤ ਸਿੰਘ ਬੈਂਸ ਫ਼ਾਜ਼ਿਲਕਾ, ਹਰਭਜਨ ਸਿੰਘ ਲੁਧਿਆਣਾ, ਬਰਿੰਦਰ ਕੁਮਾਰ ਗੋਇਲ ਜਲੰਧਰ, ਤਰੁਨਪ੍ਰੀਤ ਸਿੰਘ ਸੌਂਦ ਰੂਪਨਗਰ, ਡਾ. ਰਵਜੋਤ ਸਿੰਘ ਮਾਨਸਾ, ਗੁਰਮੀਤ ਸਿੰਘ ਖੁੱਡੀਆਂ ਤਰਨਤਾਰਨ ਅਤੇ ਮੋਹਿੰਦਰ ਭਗਤ ਐਸ.ਏ.ਐਸ. ਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ ।
Read More : ਮੁੱਖ ਮੰਤਰੀ ਮਾਨ ਨੇ ਕੀਤੀ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ









