ਬੱਬਰ ਖ਼ਾਲਸਾ ਨੇ ਲਈ ਨਾਲਾਗੜ੍ਹ ਧਮਾਕੇ ਦੀ ਜਿੰਮੇਵਾਰੀ

0
43
Nala Garh blast

ਨਾਲਾਗੜ੍ਹ, 3 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਨਾਲਾਗੜ੍ਹ ਪੁਲਸ ਥਾਣੇ ਨੇੜੇ ਹੋਏ ਧਮਾਕੇ ਦੀ ਜ਼ਿੰਮੇਵਾਰੀ (Responsibility for the explosion) ਅੱਤਵਾਦੀ ਸੰਗਠਨ ਬੱਬਰ ਖਾਲਸਾ ਨੇ ਲਈ ਹੈ । ਇਸ ਸਬੰਧੀ ਜਾਣਕਾਰੀ ਸ਼ੋਸ਼ਲ ਮੀਡੀਆ ’ਤੇ ਦਿੱਤੀ ਗਈ ਜਿਸ ਤੋਂ ਬਾਅਦ ਸੂਬਾ ਪੁਲਿਸ ਹਰਕਤ ਵਿਚ ਆ ਗਈ ਹੈ ।

ਕੀ ਆਖਿਆ ਹੈ ਅੱਤਵਾਦੀ ਸੰਗਠਨ ਨੇ

ਅੱਤਵਾਦੀ ਸੰਗਠਨ ਬੱਬਰ ਖ਼ਾਲਸਾ (Terrorist organization Babbar Khalsa) ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ’ਚ ਸਪਲਾਈ ਹੋ ਰਹੇ ਸਿੰਥੈਟਿਕ ਡਰੱਗਜ਼ ਨੂੰ ਰੋਕਣ ਲਈ ਇਹ ਧਮਾਕਾ ਕੀਤਾ ਗਿਆ ਹੈ ।

ਡੀ. ਜੀ. ਪੀ. ਨੇ ਦਿੱਤੇ ਪਹਿਲੂਆਂ ਦੀ ਜਾਂਚ ਕਰਨ ਅਤੇ ਰਿਪੋਰਟ ਮੁੱਖ ਦਫ਼ਤਰ ਭੇਜਣ ਦੇ ਹੁਕਮ

ਡੀ. ਜੀ. ਪੀ. ਅਸ਼ੋਕ ਤਿਵਾੜੀ (D. G. P. Ashok Tiwari) ਨੇ ਐੱਸ.ਪੀ ਬੱਦੀ ਵਿਨੋਦ ਕੁਮਾਰ ਧੀਮਾਨ ਨੂੰ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰਨ ਅਤੇ ਰਿਪੋਰਟ ਪੁਲਿਸ ਦੇ ਮੁੱਖ ਦਫ਼ਤਰ ਭੇਜਣ ਦੇ ਹੁਕਮ ਦਿੱਤੇ ਹਨ । ਭਰੋਸੇਯੋਗ ਸੂਤਰਾਂ ਅਨੁਸਾਰ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋਈ ਹੈ । ਜਿਸ ਵਿੱਚ ਅੱਤਵਾਦੀ ਸੰਗਠਨ ਬੱਬਰ ਖਾਲਸਾ ਵੱਲੋਂ ਇਹ ਮੰਨਿਆ ਗਿਆ ਹੈ ਕਿ ਇਹ ਆਈ. ਈ. ਡੀ. ਬਲਾਸਟ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਜਗਾਉਣ ਲਈ ਕੀਤਾ ਗਿਆ ਹੈ ਤਾਂ ਜੋ ਹਿਮਾਚਲ ਵਿੱਚ ਤਿਆਰ ਹੋ ਰਹੇ ਸਿੰਥੈਟਿਕ ਡਰੱਗਸ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਹੇ ਹਨ, ਉਸ ਵਿੱਚ ਪ੍ਰਸ਼ਾਸਨ ਦੀ ਮਿਲੀਭੁਗਤ ਹੈ ਅਤੇ ਜੇਕਰ ਜਲਦੀ ਪ੍ਰਸ਼ਾਸਨ ਨੇ ਇਸ ‘ਤੇ ਨਕੇਲ ਨਾ ਕਸੀ ਤਾਂ ਅਗਲੇ ਟਾਰਗੇਟ ਪ੍ਰਸ਼ਾਸਨ ਦੇ ਵਾਹਨ ਅਤੇ ਦਫ਼ਤਰ ਹੋਣਗੇ । ਇਸ ਪੋਸਟ ਦੇ ਵਾਇਰਲ ਹੁੰਦੇ ਹੀ ਜਾਂਚ ਲਈ ਨਾਲਾਗੜ੍ਹ ਵਿੱਚ ਐਨ.ਆਈ.ਏੇ. ਅਤੇ ਹੋਰ ਜਾਂਚ ਏਜੰਸੀਆਂ ਨੇ ਡੇਰਾ ਲਾ ਲਿਆ ਹੈ ।

ਹਾਦਸੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਜਾਰੀ

ਨਾਲਾਗੜ੍ਹ ਵਿੱਚ ਹੋਏ ਇਸ ਹਾਦਸੇ ਤੋਂ ਬਾਅਦ ਬੀ.ਬੀ.ਐਨ. ਵਿੱਚ ਬਾਹਰੀ ਰਾਜਾਂ ਦੇ ਮਜ਼ਦੂਰਾਂ ਅਤੇ ਉਦਯੋਗਪਤੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ । ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਨਾਲਾਗੜ੍ਹ ਥਾਣੇ ਨਾਲ ਜਾਣ ਵਾਲੇ ਰਸਤੇ ਦੇ ਨਾਲ ਇੱਕ ਜ਼ੋਰਦਾਰ ਧਮਾਕਾ ਹੋਇਆ । ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਥਾਣੇ ਸਮੇਤ ਅੱਧਾ ਦਰਜਨ ਇਮਾਰਤਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ । ਸੂਚਨਾ ਮਿਲਦੇ ਹੀ ਬੱਦੀ ਤੋਂ ਐੱਸ. ਪੀ. ਵਿਨੋਦ ਧੀਮਾਨ, ਡੀ. ਐੱਸ. ਪੀ. ਨਾਲਾਗੜ੍ਹ ਸਮੇਤ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਰੂਰੀ ਸਬੂਤ ਇਕੱਠੇ ਕੀਤੇ । ਪੁਲਿਸ ਨੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇ ਹਨ । ਨਾਲਾਗੜ੍ਹ ਵਿੱਚ ਪਹਿਲਾਂ ਵੀ ਕਈ ਅੱਤਵਾਦੀ ਸੰਗਠਨਾਂ ਨੇ ਧਮਕੀਆਂ ਦਿੱਤੀਆਂ ਹਨ ।

ਕੀ ਦੱਸਿਆ ਐਸ. ਪੀ. ਵਿਨੋਦ ਧੀਮਾਨ ਨੇ

ਸੁਪਰਡੈਂਟ ਆਫ਼ ਪੁਲਸ (ਐੱਸ. ਪੀ.) ਵਿਨੋਦ ਧੀਮਾਨ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੇ ਸੈਂਪਲ ਲਏ ਹਨ, ਉਸ ਦੀ ਰਿਪੋਰਟ ਆਉਣ ਤੋਂ ਬਾਅਦ ਧਮਾਕੇ ਦੇ ਕਾਰਨਾਂ ਬਾਰੇ ਦੱਸਿਆ ਜਾ ਸਕਦਾ ਹੈ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਫਵਾਹਾਂ ਨਾ ਫੈਲਾਉਣ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਨਜ਼ਰ ਆਵੇ ਤਾਂ ਉਸ ਦੀ ਜਾਣਕਾਰੀ ਪੁਲਿਸ ਦਿੱਤੀ ਜਾਵੇ ।

Read More : ਜੰਮੂ-ਕਸ਼ਮੀਰ ਪੁਲਸ ਥਾਣੇ ਵਿਚ ਹੋਏ ਧਮਾਕੇ ਵਿਚ ਕਈ ਜਵਾਨ ਸ਼ਹੀਦ ਕਈ ਜ਼ਖ਼ਮੀ

LEAVE A REPLY

Please enter your comment!
Please enter your name here