ਮਹਾਰਾਸ਼ਟਰ ‘ਚ ਸਿਰਫ਼ ਮਰਾਠੀ ਭਾਸ਼ਾ ਲਾਜ਼ਮੀ : ਫੜਨਵੀਸ

0
52
Devendra Fadnavis

ਪੁਣੇ, 3 ਜਨਵਰੀ 2026 : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ (Chief Minister Devendra Fadnavis) ਨੇ ਕਿਹਾ ਹੈ ਕਿ ਮਹਾਰਾਸ਼ਟਰ ‘ਚ ਸਿਰਫ਼ ਮਰਾਠੀ ਹੀ ਲਾਜ਼ਮੀ (Marathi is mandatory) ਹੈ, ਕੋਈ ਹੋਰ ਭਾਸ਼ਾ ਨਹੀਂ ।

99ਵੇਂ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ ਮੌਕੇ ਫੜਨਵੀਸ ਨੇ ਕੀ ਆਖਿਆ

ਸਤਾਰਾ ‘ਚ 99ਵੇਂ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ (99th All India Marathi Literature Conference) ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਫੜਨਵੀਸ ਨੇ ਇਹ ਵੀ ਕਿਹਾ ਕਿ ਫਰੈਂਚ ਅਤੇ ਸਪੈਨਿਸ਼ ਵਰਗੀਆਂ ਵਿਦੇਸ਼ੀ ਭਾਸ਼ਾਵਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਦੇ ਹੋਏ ਹੋਰ ਭਾਰਤੀ ਭਾਸ਼ਾਵਾਂ ਦਾ ਵਿਰੋਧ ਕਰਨਾ ਗਲਤ ਹੈ । ਪਿਛਲੇ ਸਾਲ, ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਮਹਾਰਾਸ਼ਟਰ ‘ਚ ਪਹਿਲੀ ਜਮਾਤ ਤੋਂ ਹਿੰਦੀ ਨੂੰ ਤੀਜੀ ਭਾਸ਼ਾ ਵਜੋਂ ਸ਼ੁਰੂ ਕਰਨ ਦੇ ਆਪਣੇ ਫੈਸਲੇ ਨੂੰ ਤਿੱਖੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਰੱਦ ਕਰ ਦਿੱਤਾ ਸੀ ਅਤੇ ਇਸ ਮੁੱਦੇ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਸੀ ।

ਐਮ. ਵੀ. ਏ. ਸਰਕਾਰ ਦੌਰਾਨ ਕੀਤੀ ਗਈ ਸੀ ਪਹਿਲੀ ਜਮਾਤ ਤੋਂ ਹੀ ਹਿੰਦੀ ਨੂੰ ਲਾਜ਼ਮੀ ਬਣਾਉਣ ਦੀ ਸਿਫ਼ਾਰਸ਼

ਵਿਵਾਦ ਦਾ ਜ਼ਿਕਰ ਕਰਦਿਆਂ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਮਹਾਵਿਕਾਸ ਅਘਾੜੀ (ਐੱਮ. ਵੀ. ਏ.) ਸਰਕਾਰ ਦੌਰਾਨ ਤਿਆਰ ਕੀਤੀ ਗਈ ਇਕ ਰਿਪੋਰਟ ‘ਚ ਪਹਿਲੀ ਜਮਾਤ ਤੋਂ ਹੀ ਹਿੰਦੀ ਨੂੰ ਲਾਜ਼ਮੀ ਬਣਾਉਣ ਦੀ ਸਿਫਾਰਸ਼ ਕੀਤੀ ਗਈ ਸੀ ਅਤੇ ਉਨ੍ਹਾਂ ਦੀ ਸਰਕਾਰ ਨੇ ਸ਼ੁਰੂ ‘ਚ ਇਸ ਪ੍ਰਸਤਾਵ ਨੂੰ ਅੱਗੇ ਵਧਾਇਆ ਸੀ ।

Read More : ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਅਗਲੇ ਮੁੱਖ ਮੰਤਰੀ

LEAVE A REPLY

Please enter your comment!
Please enter your name here