328 ਪਾਵਨ ਸਰੂਪ ਮਾਮਲੇ ਵਿਚ ਐੱਸ. ਜੀ. ਪੀ.ਸੀ. ‘ਤੇ ਕਾਬਜ਼ ਧਿਰ ਨੂੰ ਸੰਧਵਾਂ ਨੇ ਘੇਰਿਆ

0
31
Speaker Sadhwan

ਚੰਡੀਗੜ੍ਹ, 8 ਜਨਵਰੀ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ (328 Holy forms) ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) (S. G. P. C.) ‘ਤੇ ਕਾਬਜ਼ ਧਿਰ ਨੂੰ ਘੇਰਦਿਆਂ ਕਿਹਾ ਕਿ ਇਕ ਪਾਸੇ ਕਾਬਜ਼ ਧਿਰ ਦਾਅਵਾ ਕਰ ਰਹੀ ਹੈ ਕਿ ਈਸ਼ਰ ਸਿੰਘ ਕਮੇਟੀ ਤੇ ਅੰਤ੍ਰਿੰਗ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਸਪੱਸ਼ਟ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਸਿਫ਼ਾਰਸ਼ਾਂ ਅੱਜ ਤੱਕ ਕ ਲਾਗੂ ਕਿਉਂ ਨਹੀਂ ਹੋਈਆਂ ? ਕੀ ਇਹ ਮੰਨ ਲਿਆ ਜਾਵੇ ਕਿ ਕਾਰਵਾਈ ਨਾ ਕਰਨਾ ਹੀ ਦੋਸ਼ੀਆਂ 4 ਨੂੰ ਸੁਰੱਖਿਅਤ ਰਸਤਾ ਦੇਣ ਦੀ ਸਿਆਸੀ 6 ਸਾਜ਼ਿਸ਼ ਸੀ ?

ਕੁਲਤਾਰ ਸੰਧਵਾਂ ਨੇ ਕੀ ਕੀ ਪੁੱਛਿਆ

ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਪੁੱਛਿਆ ਕਿ ਕੀ ਦੋਸ਼ੀ ਇੰਨੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਸਜ਼ਾ ਦੇਣ ਦੀ ਬਜਾਏ ਪੰਥਕ ਮਰਿਆਦਾ ਨੂੰ ਛਿੱਕੇ ‘ਤੇ ਟੰਗ ਦਿੱਤਾ ਗਿਆ ? ਅਜਿਹਾ ਜਾਪਦਾ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਮਰਿਆਦਾ ਨਾਲੋਂ ਸਿਆਸੀ ਮੁਫ਼ਾਦਾਂ ਨੂੰ ਉੱਪਰ ਰੱਖਿਆ ਗਿਆ ਹੈ । ਜੇਕਰ ਰਿਪੋਰਟਾਂ ਵਿਚ ਸਭ ਕੁਝ ਸਾਫ਼ ਸੀ ਤਾਂ ਸੱਚ ਨੂੰ ਜਾਣ ਬੁੱਝ ਕੇ ਸੰਗਤ ਤੋਂ ਲੁਕਾਉਣ ਪਿੱਛੇ ਕਿਹੜੀ ਮਜਬੂਰੀ ਸੀ ? ਇਹ ਚੁੱਪ ਸਿੱਧੇ ਤੌਰ ‘ਤੇ ਗੁਨਾਹਗਾਰਾਂ ਦੀ ਪਿੱਠ ਥਾਪੜਨ ਦੇ ਬਰਾਬਰ ਹੈ।

ਜਾਂਚ ਕਮੇਟੀਆਂ ਦੀਆਂ ਰਿਪੋਰਟਾਂ ਸਹੀ ਸਨ ਤਾਂ ਅਮਲ ਨਾ ਕਰਨਾ ਗੰਭੀਰ ਪੰਥਕ ਅਪਰਾਧ

ਉਨ੍ਹਾਂ ਕਿਹਾ ਕਿ ਜੇਕਰ ਜਾਂਚ ਕਮੇਟੀਆਂ ਦੀਆਂ ਰਿਪੋਰਟਾਂ ਸਹੀ ਸਨ ਤਾਂ ਉਨ੍ਹਾਂ ‘ਤੇ ਅਮਲ ਨਾ ਕਰਨਾ ਗੰਭੀਰ ਪੰਥਕ ਅਪਰਾਧ ਹੈ, ਜਿਸ ਲਈ ਮੌਜੂਦਾ ਐੱਸ. ਜੀ. ਪੀ. ਸੀ. ਆਗੂ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ । ਜੇਕਰ ਉਹ ਰਿਪੋਰਟਾਂ ਗਲਤ ਸਨ ਤਾਂ ਅੱਜ ਤੱਕ ਸਿੱਖ ਜਗਤ ਨੂੰ ਅਸਲੀ ਸੱਚ ਤੋਂ ਵਾਂਝਾ ਕਿਉਂ ਰੱਖਿਆ ਗਿਆ? ਐੱਸ.ਜੀ. ਪੀ.ਸੀ. ਦੀ ਦਿਸ ਦੋਹਰੀ ਨੀਤੀ ਨੇ ਸੰਸਥਾ ਦੀ ਭਰੋਸੇਯੋਗਤਾ ਨੂੰ ਭਾਰੀ ਸੱਟ ਮਾਰੀ ਹੈ, ਜਿਸ ਦਾ ਜਵਾਬ ਸੰਗਤ ਨੂੰ ਦੇਣਾ ਹੀ ਪਵੇਗਾ ।

Read more : ਸਪੀਕਰ ਸੰਧਵਾਂ ਨੇ ਕੀਤੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ

LEAVE A REPLY

Please enter your comment!
Please enter your name here