ਪੰਜਾਬ ਸਰਕਾਰ ਦੇ ਦਖ਼ਲ ਨਾਲ ਰੁਕੇ 64 ਬਾਲ ਵਿਆਹ

0
49
Cabinet Minister

ਚੰਡੀਗੜ੍ਹ, 8 ਜਨਵਰੀ 2026 : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ (Child Development Minister) ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ‘ਚੋਂ ਖ਼ਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ । ਜਿਸ ਦੇ ਚਲਦਿਆਂ ਕਈ ਥਾਵਾਂ ਤੇ ਬਾਲ ਵਿਆਹਾਂ ਨੂੰ ਰੋਕਿਆ ਵੀ ਗਿਆ ਹੈ ।

ਕਿੰਨੇ ਬਾਲ ਵਿਆਹ ਮਾਮਲਿਆਂ ਨੂੰ ਗਿਆ ਹੈ ਰੋਕਿਆ

ਕੈਬਿਨਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੀ ਸੁਰੱਖਿਆ ਅਤੇ ਹਿੱਤਾਂ ਨੂੰ ਬਰਕਰਾਰ ਰੱਖਣ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ (Punjab Government) ਦੇ ਦਖ਼ਲ ਨਾਲ ਬਾਲ ਵਿਆਹਾਂ ਦੇ 64 ਮਾਮਲਿਆਂ (64 cases of child marriages) ਨੂੰ ਰੋਕਿਆ ਹੈ । ਡਾ. ਬਲਜੀਤ ਕੌਰ ਨੇ ਕਿਹਾ ਕਿ ‘‘ਬਾਲ ਵਿਆਹ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਬਿਨਾਂ ਕਿਸੇ ਝਿਜਕ ਤੋਂ ਨਜ਼ਦੀਕੀ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਸੰਪਰਕ ਕਰਕੇ ਜਾਂ ਚਾਈਲਡ ਹੈਲਪਲਾਈਨ 1098 ’ਤੇ ਕਾਲ ਕਰਕੇ ਦਿੱਤੀ ਜਾ ਸਕਦੀ ਹੈ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਬੱਚਿਆਂ ਦੀ ਸੁਰੱਖਿਆ ਕੀਤੀ ਜਾ ਸਕੇ ।

ਬਾਲ ਵਿਆਹ ਰੋਕਥਾਮ ਲਈ ਅਧਿਕਾਰੀਆਂ ਦੇ ਵੇਰਵੇ ਅੱਪਲੋਡ ਹਨ ਪੋਰਟਲ ਤੇ

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ‘ਚ ਬਾਲ ਵਿਆਹ ਰੋਕਥਾਮ (Child marriage prevention) ਲਈ ਨਿਯੁਕਤ ਸਾਰੇ ਅਧਿਕਾਰੀਆਂ ਦੇ ਵੇਰਵੇ ਭਾਰਤ ਸਰਕਾਰ ਦੇ ਰਾਸ਼ਟਰੀ ਬਾਲ ਵਿਆਹ ਮੁਕਤੀ ਪੋਰਟਲ ’ਤੇ ਅਪਲੋਡ ਕੀਤੇ ਹਨ, ਜੋ ਪਾਰਦਰਸ਼ਤਾ ਅਤੇ ਆਸਾਨ ਜਨਤਕ ਪਹੁੰਚ ਨੂੰ ਯਕੀਨੀ ਬਣਾਉਂਦੇ ਹਨ । ਪੰਜਾਬ ਵੱਲੋਂ ਚੁੱਕੇ ਪ੍ਰਸ਼ਾਸਕੀ ਉਪਾਵਾਂ ਬਾਰੇ ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਾਲ ਵਿਆਹ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪੰਜਾਬ ਭਰ ‘ਚ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ 2,076 ਬਾਲ ਵਿਆਹ ਰੋਕਥਾਮ ਅਧਿਕਾਰੀ ਨਿਯੁਕਤ ਕੀਤੇ ਹਨ ।

ਨਿਯੁਕਤ ਕੀਤੇ ਅਧਿਕਾਰੀ ਨਿਭਾਉਂਦੇ ਹਨ ਸਰਗਰਮੀਆਂ ਨਾਲ ਜ਼ਿੰਮੇਵਾਰੀਆਂ ਨੂੰ

ਇਹ ਅਧਿਕਾਰੀ ਸਰਗਰਮੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ । ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਸਾਰੇ ਜ਼ਿਲ੍ਹਿਆਂ ਦੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਬਾਲ ਵਿਆਹ ਰੋਕਥਾਮ ਅਧਿਕਾਰੀ ਵਜੋਂ ਨਾਮਜ਼ਦ ਕੀਤਾ ਹੈ ।

Read More : ਪੰਜਾਬ ਸਰਕਾਰ ਨੇ ਅਨਾਥ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ : ਡਾ. ਬਲਜੀਤ ਕੌਰ

LEAVE A REPLY

Please enter your comment!
Please enter your name here