ਚੰਡੀਗੜ੍ਹ, 9 ਜਨਵਰੀ 2026 : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2,000 ਰੁਪਏ ਦੀ ਰਿਸ਼ਵਤ ਲੈਂਦੇ (Taking bribes) ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਇਸ ਤੋਂ ਇਲਾਵਾ, ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ 2.72 ਲੱਖ ਰੁਪਏ ਬਰਾਮਦ ਕੀਤੇ ।
ਚੌਕਸੀ ਵਿਭਾਗ ਦੇ ਬੁਲਾਰੇ ਨੇ ਦਿੱਤੀ ਜਾਣਕਾਰੀ
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ (Complainant) ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਬਾਰ ਚਲਾ ਰਿਹਾ ਹੈ ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ, ਉਸਦੇ ਅਹਾਤੇ ਵਿੱਚ ਆਇਆ ਸੀ ਅਤੇ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ ਸੀ, ਕਥਿਤ ਤੌਰ ‘ਤੇ ਕਿਉਂਕਿ ਉਹ ਇੱਕ ਗੈਰ-ਕਾਨੂੰਨੀ ਕੁਨੈਕਸ਼ਨ ਵਰਤ ਰਿਹਾ ਸੀ ਅਤੇ ਸੀਵਰੇਜ ਵਿੱਚ ਗੰਦਾ ਪਾਣੀ ਛੱਡ ਰਿਹਾ ਸੀ । ਸ਼ਿਕਾਇਤਕਰਤਾ ਦੇ ਬਿਆਨ ਦੇ ਬਾਵਜੂਦ ਕਿ ਇਹ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਚੱਲ ਰਿਹਾ ਹੈ, ਦੋਸ਼ੀ ਅਧਿਕਾਰੀ ਉਸਨੂੰ ਧਮਕੀਆਂ ਦਿੰਦਾ ਰਿਹਾ ਅਤੇ ਰਿਸ਼ਵਤ ਮੰਗਦਾ ਰਿਹਾ ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਲਗਾਇਆ ਸੀ ਦੋਸ਼
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਨੇ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2,000 ਰੁਪਏ ਦੀ ਰਿਸ਼ਵਤ ਮੰਗੀ ਸੀ । ਸ਼ਿਕਾਇਤਕਰਤਾ ਨੇ ਪੂਰੀ ਰਿਸ਼ਵਤਖੋਰੀ (Bribery) ਦੀ ਗੱਲਬਾਤ ਨੂੰ ਸਬੂਤ ਵਜੋਂ ਦਰਜ ਕੀਤਾ ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਕੰਮ ਮੰਗਣ ਵਾਲੇ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈ ਰਿਹਾ ਸੀ । ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Anti-Corruption Law) ਤਹਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।
Read More : ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਰਿਸ਼ਵਤ ਲੈਂਦਾ ਪਟਵਾਰੀ ਦਾ ਸਹਾਇਕ ਕਾਬੂ









