ਸੁਖਬੀਰ ਬਾਦਲ ਨੇ ਦਿੱਤੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮ ਵਾਪਸ ਲੈਣ ਲਈ ਅਰਜ਼ੀ

0
44
Sukhbir Badal

ਚੰਡੀਗੜ੍ਹ, 10 ਜਨਵਰੀ 2026 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਦਰਜ 8 ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ (Defamation cases) ‘ਚ ਸ਼ੁੱਕਰਵਾਰ ਨੂੰ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ ।

ਕਦੋਂ ਹੋਵੇਗੀ ਹੁਣ ਅਗਲੀ ਸੁਣਵਾਈ

ਪਿਛਲੀ ਸੁਣਵਾਈ ‘ਤੇ 17 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ (Sukhbir Singh Badal) ਪੇਸ਼ ਨਹੀਂ ਹੋਏ । ਇਸ ਤੋਂ ਬਾਅਦ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ (Non-bailable warrant) ਜਾਰੀ ਕਰ ਦਿੱਤੇ ਸਨ । ਹਾਲਾਂਕਿ ਹੁਣ ਸੁਖਬੀਰ ਸਿੰਘ ਬਾਦਲ ਨੇ ਹੁਕਮ ਵਾਪਸ ਲਏ ਜਾਣ ਨੂੰ ਲੈ ਕੇ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ, ਜਿਸ ‘ਤੇ 17 ਜਨਵਰੀ ਨੂੰ ਸੁਣਵਾਈ ਹੋਵੇਗੀ । ਸ਼ੁੱਕਰਵਾਰ ਨੂੰ ਬਾਦਲ ਦੇ ਵਕੀਲ ਨੇ ਅਦਾਲਤ ਤੋਂ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ । ਕਰੀਬ 8 ਸਾਲ ਪਹਿਲਾਂ ਸਾਲ 2017 ‘ਚ ਬਾਦਲ ਖ਼ਿਲਾਫ਼ ਧਾਰਮਿਕ ਸੰਸਥਾ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਨੇ ਕੇਸ ਦਾਇਰ ਕੀਤਾ ਸੀ ।

ਕੀ ਕਾਰਨ ਬਾਦਲ ਖ਼ਿਲਾਫ਼ ਕੇਸ ਦਾਇਰ ਕਰਨ ਦਾ

ਹਾਲਾਂਕਿ ਬਾਦਲ ਨੇ ਮਾਮਲੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ । ਇਸ ਦੇ ਬਾਵਜੂਦ 17 ਦਸੰਬਰ 2025 ਦੀ ਤਾਰੀਕ ‘ਤੇ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ । 4 ਜਨਵਰੀ 2017 ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਜਿੰਦਰ ਪਾਲ ਸਿੰਘ ਦੇ ਘਰ ਆਏ ਸੀ । ਉਨ੍ਹਾਂ ਦੀ ਮੁਲਾਕਾਤ ਤੋਂ ਬਾਅਦ ਬਾਦਲ ਨੇ ਮੀਡੀਆ’ ਵਿਵਾਦਿਤ ਬਿਆਨ ਦਿੰਦਿਆਂ ਜਥੇ ਨੂੰ ਅੱਤਵਾਦੀ ਜਥੇਬੰਦੀ ਦਾ ਰਾਜਨੀਤਕ ਚਿਹਰਾ ਦੱਸਿਆ ਸੀ । ਇਸ ‘ਤੇ ਰਾਜਿੰਦਰ ਪਾਲ ਸਿੰਘ ਨੇ ਬਾਦਲ ਖ਼ਿਲਾਫ਼ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਸੀ । ਉਨ੍ਹਾਂ ਦਾ ਕਹਿਣਾ ਸੀ ਕਿ ਬਾਦਲ ਦੇ ਬਿਆਨ ਕਾਰਨ ਉਨ੍ਹਾਂ ਦੀ ਸੰਸਥਾ ਦਾ ਅਕਸ ਖ਼ਰਾਬ ਹੋਇਆ ਹੈ ।

Read More : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

LEAVE A REPLY

Please enter your comment!
Please enter your name here