ਚੰਡੀਗੜ੍ਹ, 12 ਜਨਵਰੀ 2026 : ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ (Sarpanch Jarmal Singh) ਕੀਤੀਆਂ ਗਈਆਂ 7 ਗ੍ਰਿਫ਼ਤਾਰੀ ਡੀ. ਜੀ. ਪੀ. ਪੰਜਾਬ ਨੇ ਅੱਜ ਜਾਣਕਾਰੀ ਦਿੱਤੀ ।
ਕੀ ਦੱਸਿਆ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਅੱਜ ਪੰਜਾਬ ਦੇ ਅੰਮ੍ਰਿਤਸਰ (amritsar) ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਜਰਮਲ ਸਿੰਘ ਦੇ ਕਤਲ ਸਬੰਧੀ ਪ੍ਰੈਸ ਕਰਕੇ ਦੱਸਿਆ ਕਿ ਸਰਪੰਚ ਦੇ ਕਤਲ ਮਾਮਲੇ ਵਿੱਚ ਸੱਤ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਦੋ ਰਾਏਪੁਰ ਤੋਂ, ਦੋ ਮੋਹਾਲੀ ਤੋਂ ਅਤੇ ਤਿੰਨ ਤਰਨਤਾਰਨ ਤੋਂ ਹਨ । ਉਨ੍ਹਾਂ ਦੱਸਿਆ ਕਿ ਤਰਨਤਾਰਨ ਦੇ ਰਹਿਣ ਵਾਲੇ ਸੁਖਰਾਜ ਸਿੰਘ ਅਤੇ ਗੁਰਦਾਸਪੁਰ (gurdaspur) ਦੇ ਰਹਿਣ ਵਾਲੇ ਕਰਮਜੀਤ ਸਿੰਘ ਜਿਨ੍ਹਾਂ ਨੂੰ ਰਾਏਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਨੇ ਸਰਪੰਚ ਨੂੰ ਗੋਲੀ ਮਾਰਨ ਵਾਲੇ ਸਨ । ਦੋ ਹੋਰ ਮੁਲਜ਼ਮ ਜੋਬਨਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ । ਇਸ ਤੋਂ ਬਾਅਦ ਸੋਮਵਾਰ ਸਵੇਰੇ ਪੁਲਿਸ ਨੇ ਕੁਲਵਿੰਦਰ ਸਿੰਘ ਕਿੰਦਾ, ਅਰਮਾਨਦੀਪ ਸਿੰਘ ਅਤੇ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ।
ਅਦਾਲਤ ਵਿਚ ਪੇਸ਼ ਕਰਕੇ ਲਿਆ ਹੈ 14 ਦਿਨਾਂ ਦਾ ਟਰਾਂਜ਼ਿਟਰਿਮਾਂਡ
ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਲਈ ਉਨ੍ਹਾਂ ਨੂੰ ਛੱਤੀਸਗੜ੍ਹ ਦੀ ਇੱਕ ਸਥਾਨਕ ਅਦਾਲਤ (court) ਵਿੱਚ ਪੇਸ਼ ਕੀਤਾ ਗਿਆ ਅਤੇ 14 ਦਿਨਾਂ ਦੇ ਟਰਾਂਜ਼ਿਟ ਰਿਮਾਂਡ ‘ਤੇ ਲਿਆ ਗਿਆ । ਉਨ੍ਹਾਂ ਨੂੰ ਹਵਾਈ ਰਸਤੇ ਪੰਜਾਬ ਲਿਆਂਦਾ ਜਾ ਰਿਹਾ ਹੈ । ਡੀ. ਜੀ. ਪੀ. ਨੇ ਦੱਸਿਆ ਕਿ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਨੇ ਕਤਲ ਦੀ ਸਾਜ਼ਿਸ਼ ਰਚੀ ਸੀ । ਗੈਂਗਸਟਰ ਪ੍ਰਭ ਦਾਸੂਵਾਲ ਦੀ ਸਰਪੰਚ ਨਾਲ ਦੁਸ਼ਮਣੀ ਸੀ । ਡੀ. ਜੀ. ਪੀ. ਨੇ ਕਿਹਾ ਕਿ ਜੇਕਰ ਕੋਈ ਪੰਜਾਬ ਵਿੱਚ ਗੋਲੀ ਚਲਾਉਂਦਾ ਹੈ ਤਾਂ ਪੰਜਾਬ ਪੁਲਿਸ ਉਸਨੂੰ ਨਹੀਂ ਬਖਸ਼ੇਗੀ, ਭਾਵੇਂ ਉਹ ਦੇਸ਼ ਦੇ ਅੰਦਰ ਹੋਵੇ ਜਾਂ ਵਿਦੇਸ਼ ਵਿੱਚ ।
Read More : ਮਾਰਚ 2026 ਵਿਚ ਪੰਜਾਬ ਪੁਲਸ ਨੂੰ ਮਿਲਣਗੇ 1600 ਜਵਾਨ : ਡੀ. ਜੀ. ਪੀ.









