ਬਠਿੰਡਾ, 12 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant singh maan) ਨੇ ਦਿੱਲੀ ਵਿਧਾਨ ਸਭਾ ਵਿੱਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ (Former Chief Minister Atishi) ਦੇ ਭਾਸ਼ਣ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਨਿੰਦਾ ਕੀਤੀ, ਇਸਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਇੱਕ ਘਿਨਾਉਣੀ ਸਾਜ਼ਿਸ਼ ਦੱਸਿਆ ।
ਇਹ ਕਹਿੰਦੇ ਹੋਏ ਕਿ ਧਰਮ ਨਿਰਪੱਖ ਪੰਜਾਬ ਸਰਕਾਰ (Punjab Government) ਅਜਿਹੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਨੂੰ ਜਾਣ ਬੁੱਝ ਕੇ ਐਡਿਟ ਕੀਤਾ ਗਿਆ ਸੀ ਅਤੇ ਗਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਸੀ, ਜੋ ਕਿ ਸਿੱਖ ਧਰਮ ਦਾ ਘੋਰ ਨਿਰਾਦਰ ਹੈ । ਉਨ੍ਹਾਂ ਇਹ ਵੀ ਕਿਹਾ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਸਾਬਤ ਕਰ ਦਿੱਤਾ ਹੈ ਕਿ ਆਤਿਸ਼ੀ ਨੇ ਆਪਣੇ ਬਿਆਨ ਵਿੱਚ ਕਿਤੇ ਵੀ “ਗੁਰੂ” ਸ਼ਬਦ ਦੀ ਵਰਤੋਂ ਨਹੀਂ ਕੀਤੀ ।
ਪੰਜਾਬ ਪੁਲਸ ਦੀ ਕਾਰਵਾਈ ਨੂੰ ਮੁੱਖ ਮੰਤਰੀ ਨੇ ਠਹਿਰਾਇਆ ਜਾਇਜ
ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਿਸ (punjab police) ਦੀ ਕਾਰਵਾਈ ਨੂੰ ਜਾਇਜ਼ ਠਹਿਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫਰਜ਼ੀ ਵੀਡੀਓ ਕਲਿੱਪ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ਵਿੱਚ ਕਿਤੇ ਵੀ ਮੌਜੂਦ ਨਹੀਂ ਹੈ ਅਤੇ ਭਾਜਪਾ ਚੰਡੀਗੜ੍ਹ, ਬੀਬੀਐਮਬੀ ਅਤੇ ਪੰਜਾਬ ਯੂਨੀਵਰਸਿਟੀ ਵਰਗੇ ਮੁੱਦਿਆਂ ‘ਤੇ ਪੰਜਾਬ ਵਿਰੋਧੀ ਮਾਨਸਿਕਤਾ ਨਾਲ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ, ਵਿਰੋਧੀ ਧਿਰ ਦੇ ਆਗੂ ਛੋਟੀ ਰਾਜਨੀਤੀ ਦਾ ਸਹਾਰਾ ਲੈ ਰਹੇ ਹਨ ਅਤੇ ਸੂਬਾ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਨਾ ਹੋਣ ਕਰਕੇ, ਇਸ ਝੂਠ ਦਾ ਬਚਾਅ ਕਰ ਰਹੇ ਹਨ ।
ਭਾਜਪਾ ਨੇ ਜਦੋਂ ਵੀ ਕੀਤੀ ਸੰਪਰਦਾਇਕਤਾ ਵੰਡ ਅਤੇ ਨਫ਼ਰਤ ਦੀ ਹੀ ਰਾਜਨੀਤੀ ਕੀਤੀ : ਮਾਨ
ਬਠਿੰਡਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਸੰਪਰਦਾਇਕਤਾ, ਵੰਡ ਅਤੇ ਨਫ਼ਰਤ ਦੀ ਰਾਜਨੀਤੀ ਕੀਤੀ ਹੈ । ਇਸ ਦੇ ਹਿੱਸੇ ਵਜੋਂ, ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ, ਭਾਜਪਾ ਨੇ ਪੰਜਾਬ ਦੇ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡਣ ਲਈ ਇਸ ਏਜੰਡੇ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ । ਭਾਜਪਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੇ ਵੀਡੀਓ ਨੂੰ ਛੇੜਛਾੜ ਕਰਕੇ ਇਤਰਾਜ਼ਯੋਗ ਭਾਸ਼ਾ ਜੋੜ ਦਿੱਤੀ ਹੈ । ਫੋਰੈਂਸਿਕ ਜਾਂਚਾਂ ਤੋਂ ਵੀ ਸਪੱਸ਼ਟ ਤੌਰ ‘ਤੇ ਸਾਬਤ ਹੋ ਗਿਆ ਹੈ ਕਿ ‘ਆਪ’ ਨੇਤਾ ਨੇ ਕਦੇ ਵੀ “ਗੁਰੂ” ਸ਼ਬਦ ਨਹੀਂ ਬੋਲਿਆ ।
ਘਿਣਾਉਣਾ ਕੰਮ ਕਰਨ ਵਾਲਿਆਂ ਨੂੰ ਜ਼ਰੂਰ ਮਿਲੇਗੀ ਪਾਪਾਂ ਦੀ ਸਜ਼ਾ
ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਪਣੇ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨਾ ਭਗਵਾ ਪਾਰਟੀ ਦੀ ਇੱਕ ਪੁਰਾਣੀ ਚਾਲ ਹੈ, ਅਤੇ ਇਸ ਕਾਰਵਾਈ ਨੇ ਵੀਡੀਓ ਨਾਲ ਛੇੜਛਾੜ ਕਰਕੇ ਅਤੇ ਸਿੱਖਾਂ ਦਾ ਅਪਮਾਨ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ, ਜੋ ਕਿ ਬਿਲਕੁਲ ਅਸਹਿਣਯੋਗ ਹੈ । ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਹ ਘਿਣਾਉਣਾ ਕੰਮ ਕੀਤਾ ਹੈ, ਉਨ੍ਹਾਂ ਨੂੰ ਜ਼ਰੂਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮਿਲੇਗੀ । ਉਨ੍ਹਾਂ ਅੱਗੇ ਕਿਹਾ ਕਿ ਵੀਡੀਓ ਨਾਲ ਛੇੜਛਾੜ ਕਰਨ ਬਾਰੇ ਪੂਰੀ ਸਪੱਸ਼ਟਤਾ ਹੈ, ਕਿਉਂਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸਦਨ ਦੀ ਕਾਰਵਾਈ ਦੌਰਾਨ ਕਿਤੇ ਵੀ ਇਹ ਸ਼ਬਦ ਬੋਲਦੇ ਨਹੀਂ ਦਿਖਾਈ ਦੇ ਰਹੇ ਹਨ ।
ਪੰਜਾਬ ਪੁਲਸ ਨੇ ਜੋ ਕੇਸ ਦਰਜ ਕੀਤਾ ਹੈ ਜਾਇਜ਼ ਕੀਤਾ ਹੈ
ਭਾਜਪਾ ਨੇਤਾ ਕਪਿਲ ਮਿਸ਼ਰਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਨੇਤਾ ਨੇ ਇਸ ਐਡਿਟਡ (ਡੈਕਟਰਡ) ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤਾ ਹੈ, ਉਸਨੂੰ ਆਪਣੇ ਮਾੜੇ ਕੰਮਾਂ ਦੇ ਨਤੀਜੇ ਭੁਗਤਣੇ ਪੈਣਗੇ ਅਤੇ ਪੰਜਾਬ ਪੁਲਿਸ ਨੇ ਉਨ੍ਹਾਂ ਵਿਰੁੱਧ ਜਾਇਜ਼ ਕੇਸ ਦਰਜ ਕੀਤਾ ਹੈ । ਇਹ ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਮਾਮਲਾ ਨਹੀਂ ਹੈ । ਕਪਿਲ ਮਿਸ਼ਰਾ ਵਿਰੁੱਧ ਜਨਤਾ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੇਸ ਦਰਜ ਕੀਤਾ ਗਿਆ ਹੈ, ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਭਾਜਪਾ ਅਤੇ ਲੀਡਰਸ਼ਿਪ ਮਹਾਨ ਗੁਰੂਆਂ ਪ੍ਰਤੀ ਨਹੀਂ ਦਿਖਾਉਂਦੀ ਕੋਈ ਸਤਿਕਾਰ
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਇਸਦੀ ਲੀਡਰਸ਼ਿਪ ਮਹਾਨ ਸਿੱਖ ਗੁਰੂਆਂ ਪ੍ਰਤੀ ਕੋਈ ਸਤਿਕਾਰ ਨਹੀਂ ਦਿਖਾਉਂਦੀ, ਅਤੇ ਪ੍ਰਧਾਨ ਮੰਤਰੀ ਕੋਲ ਕਦੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ (ਸ਼ਹੀਦੀ ਵਰ੍ਹੇਗੰਢ) ਦੀ ਯਾਦ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰਨ ਦਾ ਸਮਾਂ ਵੀ ਨਹੀਂ ਸੀ । ਹਰ ਕੋਈ ਜਾਣਦਾ ਹੈ ਕਿ ਨਾ ਤਾਂ ਪ੍ਰਧਾਨ ਮੰਤਰੀ ਅਤੇ ਨਾ ਹੀ ਕੋਈ ਸੀਨੀਅਰ ਭਾਜਪਾ ਨੇਤਾ ਜਾਂ ਕੇਂਦਰੀ ਮੰਤਰੀ ਇਨ੍ਹਾਂ ਸਮਾਗਮਾਂ ਵਿੱਚ ਸ਼ਰਧਾਂਜਲੀ ਦੇਣ ਲਈ ਪੰਜਾਬ ਆਇਆ। ਇਹ ਸਿੱਖਾਂ ਅਤੇ ਸਾਡੇ ਮਹਾਨ ਗੁਰੂਆਂ ਪ੍ਰਤੀ ਇੱਕ ਸੌੜੀ ਅਤੇ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ ।
Read more : ਮੁੱਖ ਮੰਤਰੀ ਮਾਨ ਨੇ ਜਥੇਦਾਰ ਗੜਗੱਜ ਨੂੰ ਕੀਤੀ ਅਪੀਲ









