ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਤੇ ਸੁਣਵਾਈ ਦੋ ਹਫ਼ਤਿਆਂ ਲਈ ਟੱਲੀ

0
36
Jagtar Singh Hawara

ਨਵੀਂ ਦਿੱਲੀ, 13 ਜਨਵਰੀ 2026 : ਮਾਨਯੋਗ ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ (Jagtar Singh Hawara) ਦੀ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ।

ਕੀ ਕਾਰਨ ਰਿਹਾ ਹਵਾਰਾ ਦੀ ਪਟੀਸ਼ਨ ਤੇ ਸੁਣਵਾਈ ਅੱਗੇ ਪਾਉਣ ਦਾ

ਦਿੱਲੀ ਤਿਹਾੜ ਜੇਲ੍ਹ (Delhi Tihar Jail) ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਦਾਇਰ ਪਟੀਸ਼ਨ ਤੇ ਅੱਜ ਸੁਣਵਾਈ (Hearing) ਅੱਗੇ ਦੋ ਹਫ਼ਤਿਆਂ ਲਈ ਇਸ ਕਰਕੇ ਪਾ ਦਿੱਤੀ ਗਈ ਕਿਉਂਕਿ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਗੈਰ ਹਾਜ਼ਰ ਸਨ । ਉਕਤ ਸੁਣਵਾਈ ਅੱਜ ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਐਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਕੀਤੀ । ਪਿਛਲੇ ਸਾਲ 27 ਸਤੰਬਰ ਨੂੰ ਸੁਪਰੀਮ ਕੋਰਟ ਨੇ ਹਵਾਰਾ ਦੀ ਪਟੀਸ਼ਨ ‘ਤੇ ਕੇਂਦਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਦਿੱਲੀ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਸਨ।

ਕਿਸ ਮਾਮਲੇ ਵਿਚ ਸਜ਼ਾ ਕੱਟ ਰਿਹਾ ਹੈ ਹਵਾਰਾ

ਦੱਸਣਯੋਗ ਹੈ ਕਿ ਬੱਬਰ ਖਾਲਸਾ ਦਾ ਅੱਤਵਾਦੀ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ (Former Chief Minister) ਨਾਲ ਸਬੰਧਤ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ । ਹਵਾਰਾ 31 ਅਗਸਤ 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਪ੍ਰਵੇਸ਼ ਦੁਆਰ ‘ਤੇ ਹੋਏ ਬੰਬ ਧਮਾਕੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਜਿਸ ਵਿੱਚ ਬੇਅੰਤ ਸਿੰਘ ਅਤੇ 16 ਹੋਰ ਲੋਕ ਮਾਰੇ ਗਏ ਸਨ ।

ਕੀ ਕਾਰਨ ਦੱਸਿਆ ਜਾ ਰਿਹਾ ਪਟੀਸ਼ਨ ਵਿਚ

ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 22 ਜਨਵਰੀ 2004 ਨੂੰ ਜੋ ਭੱਜਣ ਦਾ ਇੱਕ ਕਥਿਤ ਮਾਮਲਾ ਰਿਹਾ ਹੈ ਨੂੰ ਛੱਡ ਕੇ ਹਵਾਰਾ ਦਾ ਜੇਲ੍ਹ ਵਿੱਚ ਵਿਵਹਾਰ ਬੇਦਾਗ਼ ਰਿਹਾ ਹੈ । ਜਗਤਾਰ ਹਵਾਰਾ ਇਸ ਮਾਮਲੇ ਵਿੱਚ ਭੱਜ ਗਿਆ ਸੀ ਅਤੇ ਬਾਅਦ ਵਿੱਚ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ।

ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਸਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਰਾਸ਼ਟਰੀ ਰਾਜਧਾਨੀ ਵਿੱਚ ਉਸਦੇ ਵਿਰੁੱਧ ਕੋਈ ਕੇਸ ਲੰਬਿਤ ਨਹੀਂ ਹੈ । ਦਾਇਰ ਪਟੀਸ਼ਨ ਵਿਚ ਇਹ ਵੀ ਆਖਿਆ ਗਿਆ ਹੈ ਕਿ ਪਟੀਸ਼ਨਕਰਤ (ਹਵਾਰਾ) ਇਸ ਵੇਲੇ ਪੰਜਾਬ ਰਾਜ ਵਿੱਚ ਦਰਜ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਪਰ ਉਹ ਪੰਜਾਬ ਰਾਜ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਵਸਨੀਕ ਹੈ ਅਤੇ ਉਸਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਬੰਦ ਕੀਤਾ ਜਾਣਾ ਚਾਹੀਦਾ ਹੈ ।

Read More : ਸੇਵਾਮੁਕਤੀ ਤੋਂ ਪਹਿਲਾਂ ਜੱਜਾਂ ਵੱਲੋਂ ਫਟਾਫਟ ਫੈਸਲੇ ਸੁਣਾਉਣਾ ਮੰਦਭਾਗਾ : ਸੁਪਰੀਮ ਕੋਰਟ

LEAVE A REPLY

Please enter your comment!
Please enter your name here