ਬਠਿੰਡਾ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਦਿੱਤੀ ਨਿਜੀ ਪੇਸ਼ੀ ਤੋਂ ਛੋਟ

0
27
Kangana Ranaut

ਬਠਿੰਡਾ, 15 ਜਨਵਰੀ 2026 : ਪੰਜਾਬ ਦੇ ਬਠਿੰਡਾ ਦੀ ਮਾਨਯੋਗ ਅਦਾਲਤ (Court) ਨੇ ਅੱਜ ਸੁਣਵਾਈ ਦੌਰਾਨ ਅਦਾਕਾਰਾ ਤੇ ਐਮ. ਪੀ. ਕੰਗਨਾ ਰਣੌਤ ਨੂੰ ਨਿਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ ।

ਸੁਣਵਾਈ ਦੌਰਾਨ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣੀਆਂ

ਅਦਾਲਤ ਨੇ ਸੁਣਵਾਈ ਦੌਰਾਨ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੰਗਨਾ ਰਣੌਤ (Kangana Ranaut) ਦੀ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ । ਅਦਾਲਤ ਨੇ ਸਪੱਸ਼ਟ ਕੀਤਾ ਕਿ ਕੰਗਨਾ ਅਗਲੀਆਂ ਸੁਣਵਾਈਆਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਸਕੇਗੀ ।

ਸਿ਼ਕਾਇਤਕਰਤਾ ਨੇ ਵਕੀਲ ਨੇ ਕੀ ਦਲੀਲ ਦਿੱਤੀ ਸੀ ਪੇਸ਼ੀ ਤੋਂ ਛੋਟਾ ਨਾ ਮਿਲ ਸਕਣ ਲਈ

ਇਸ ਦੌਰਾਨ ਸਿ਼ਕਾਇਤਕਰਤਾ ਮਹਿੰਦਰ ਕੌਰ (Complainant Mahinder Kaur) ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਕੰਗਨਾ ਰਣੌਤ ਜਾਣਬੁੱਝ ਕੇ ਨਿੱਜੀ ਪੇਸ਼ੀ ਤੋਂ ਬਚ ਰਹੀ ਹੈ ਅਤੇ ਇਸ ਨਾਲ ਮਾਮਲੇ ਦੀ ਸੁਣਵਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਿਛਲੇ ਚਾਰ ਸਾਲਾਂ ਤੋਂ ਲਟਕ ਰਿਹਾ ਹੈ ਅਤੇ ਪੀੜਤ ਪੱਖ ਲਗਾਤਾਰ ਇਨਸਾਫ਼ ਲਈ ਸੰਘਰਸ਼ ਕਰ ਰਿਹਾ ਹੈ।

ਪਹਿਲਾਂ ਦਾਇਰ ਕੀਤੀ ਹੋਈ ਸੀ ਕੰਗਨਾ ਨੇ ਪਟੀਸ਼ਨ

ਕੰਗਨਾ ਰਣੌਤ ਵੱਲੋਂ ਪਹਿਲਾਂ ਦਾਇਰ ਕੀਤੀ ਗਈ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ `ਤੇ ਅਦਾਲਤ ਵਿੱਚ ਲੰਬੀ ਬਹਿਸ ਹੋਈ। ਕੰਗਨਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਹ ਇੱਕ ਸੰਸਦ ਮੈਂਬਰ ਹਨ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰੁਝੇਵਿਆਂ ਕਾਰਨ ਹਰ ਤਰੀਕ `ਤੇ ਨਿੱਜੀ ਤੌਰ `ਤੇ ਪੇਸ਼ ਹੋਣਾ ਉਨ੍ਹਾਂ ਲਈ ਸੰਭਵ ਨਹੀਂ ਹੈ । ਇਹ ਵੀ ਕਿਹਾ ਗਿਆ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੁੰਦੀ ਰਹੇਗੀ ।

Read More : ਕੰਗਨਾ ਰਣੌਤ ਨੂੰ ਅਦਾਲਤ ਨੇ ਨਹੀਂ ਦਿੱਤੀ ਰਾਹਤ

LEAVE A REPLY

Please enter your comment!
Please enter your name here