ਮੁੱਖ ਮੰਤਰੀ ਨਾਇਬ ਸੈਣੀ ਨੇ ਕਰਵਾਇਆ ਦਿੱਗਜਾਂ ਨੂੰ ਭਾਜਪਾ ਵਿਚ ਸ਼ਾਮਲ

0
30
BJP

ਚੰਡੀਗੜ੍ਹ, 16 ਜਨਵਰੀ 2026 : ਸਿਆਸੀ ਗਲਿਆਰਿਆਂ ਦੀ ਕੌਮੀ ਪਾਰਟੀ ਭਾਰਤੀ ਜਨਤਾ ਪਾਰਟੀ (Bharatiya Janata Party) ਵਿਚ ਅੱਜ 2027 ਵਿਧਾਨ ਸਭਾ ਚੋਣਾਂ ਦੇ ਚਲਦਿਆਂ ਕਈ ਦਿੱਗਜਾਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ ।

ਕਿਸ ਕਿਸ ਨੇ ਕੀਤੀ ਭਾਜਪਾ ਵਿਚ ਸ਼ਮੂਲੀਅਤ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਵਲੋਂ ਅੱਜ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਪੰਜਾਬ ਵਿੱਚ ਲਗਾਤਾਰ ਵਿਸਥਾਰ ਕਰਨ ਦੇ ਚਲਦਿਆਂ ਅੱਜ ਚੰਡੀਗੜ੍ਹ ਭਾਜਪਾ ਦਫ਼ਤਰ ਵਿਖੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਜਗਮੀਤ ਬਰਾੜ (Jagmeet Brar) ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ।ਇਥੇ ਹੀ ਬਸ ਨਹੀਂ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ. ਐਸ. ਡੀ. ਓਂਕਾਰ ਸਿੱਧੂ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਬਰਾੜ ਅਤੇ ਜਗਮੀਤ ਬਰਾੜ ਦੇ ਭਰਾ ਰਿਪਜੀਤ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ ।

ਭਾਜਪਾ ਦਾ ਪਰਿਵਾਰ ਵਧਿਆ ਤੇ ਹੁਣ ਪੰਜਾਬ ਵੀ ਵਧੇਗਾ : ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਦਾ ਪਰਿਵਾਰ ਵਧਿਆ ਹੈ ਹੁਣ ਉਸੇ ਤਰ੍ਹਾਂ ਪੰਜਾਬ ਵੀ ਵਧੇਗਾ । ਉਨ੍ਹਾਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਸਾਡਾ ਪਰਿਵਾਰ ਪੰਜਾਬ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ । ਅੱਜ ਭਾਜਪਾ ਵਿੱਚ ਕਈ ਪ੍ਰਮੁੱਖ ਹਸਤੀਆਂ ਸ਼ਾਮਲ ਹਨ, ਜਿਨ੍ਹਾਂ ਵਿੱਚ ਸਾਬਕਾ ਸੰਸਦ ਮੈਂਬਰ ਜਗਜੀਤ ਬਰਾੜ, ਸਾਬਕਾ ਵਿਧਾਇਕ ਰਿਪਜੀਤ ਬਰਾੜ, ਅਕਾਲੀ ਨੇਤਾ ਚਰਨਜੀਤ ਸਿੰਘ ਬਰਾੜ ਅਤੇ ਮੌਜੂਦਾ ਮੁੱਖ ਮੰਤਰੀ ਦੇ ਓ. ਐਸ. ਡੀ. ਓਂਕਾਰ ਸਿੰਘ ਸ਼ਾਮਲ ਹਨ । ਮੈਂ ਉਨ੍ਹਾਂ ਦਾ ਪੰਜਾਬ ਦੀ ਭਲਾਈ ਲਈ ਕਦਮ ਚੁੱਕਣ ਲਈ ਧੰਨਵਾਦ ਕਰਦਾ ਹਾਂ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਡਰ 2014 ਤੋਂ ਪਹਿਲਾਂ ਲੋਕਾਂ ਦੇ ਮਨਾਂ ਵਿੱਚ ਮੌਜੂਦ ਸੀ । ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੁਰੱਖਿਅਤ ਕਰਨ ਲਈ ਕੰਮ ਕੀਤਾ ਹੈ, ਉਸੇ ਤਰ੍ਹਾਂ ਭਾਜਪਾ ਅੱਜ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰ ਸਕਦੀ ਹੈ ।

ਸ਼ਾਮਲ ਹੋਈਆਂ ਸ਼ਖਸੀਅਤਾਂ ਨੂੰ ਕਿਸੇ ਜਾਣ ਪਛਾਣ ਦੀ ਲੋੜ ਨਹੀਂ : ਸੁਨੀਲ ਜਾਖੜ

ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਵਿਅਕਤੀਆਂ ਦੇ ਨਾਲ-ਨਾਲ ਪਾਰਟੀ ਦੇ ਵੀ ਹੋਏ ਵਿਸਥਾਰ ਤੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਜੋ ਸ਼ਖਸੀਅਤਾਂ ਸ਼ਾਮਲ ਹੋਈਆਂ ਹਨ ਉਨ੍ਹਾਂ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ । ਇਨ੍ਹਾਂ ਚਾਰਾਂ ਨੇ ਲੋਕਾਂ ਦੇ ਦਿਲਾਂ `ਤੇ ਆਪਣੀ ਛਾਪ ਛੱਡੀ ਹੈ । ਜਾਖੜ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਚਿੰਤਤ ਹਨ ਕਿਉਂਕਿ ਕੋਈ ਵੀ ਸੁਰੱਖਿਅਤ ਨਹੀਂ ਹੈ । ਲੋਕ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ ਹਨ । ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਮੌਜੂਦਾ ਸਥਿਤੀ ਵਿੱਚ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲ ਸਕਦੀ ਹੈ । ਹੁਣ ਮੁੱਖ ਮੰਤਰੀ ਦਾ ਅਹੁਦਾ ਵੀ ਗਿਰਵੀ ਰੱਖਿਆ ਗਿਆ ਹੈ ।

Read More : ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਟੇਕਿਆ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ

LEAVE A REPLY

Please enter your comment!
Please enter your name here