ਮੁੱਖ ਮੰਤਰੀ ਪੰਜਾਬ ਮਾਨ ਨੇ ਕੀਤੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ

0
37
Meeting

ਨਵੀਂ ਦਿੱਲੀ, 17 ਜਨਵਰੀ 2026 : ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਗਈ ।

ਮੀਟਿੰਗ ਵਿਚ ਮੁੱਖ ਮੁੱਦਾ ਕੀ ਰਿਹਾ

ਮੁੱਖ ਮੰਤਰੀ ਪੰਜਾਬ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਸ਼ਾਹ (Central Home Minister Shah) ਨਾਲ ਹੋਈ ਮੀਟਿੰਗ ਵਿਚ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਚੁੱਕੇ ਗਏ ਅਤੇ ਕੇਂਦਰ ਸਰਕਾਰ ਦੇ ਕੁਝ ਫੈਸਲਿਆਂ `ਤੇ ਸਖ਼ਤ ਇਤਰਾਜ਼ ਪ੍ਰਗਟ ਕੀਤ ਗਿਆ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਦੇ ਪ੍ਰਸਤਾਵਿਤ `ਬੀਜ ਐਕਟ` `ਤੇ ਆਪਣਾ ਵਿਰੋਧ ਦਰਜ ਕਰਵਾਇਆ ਹੈ । ਉਨ੍ਹਾਂ ਸਵਾਲ ਚੁੱਕਿਆ ਕਿ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਬਾਹਰਲਾ ਬੀਜ ਸੂਬੇ ਵਿੱਚ ਕਿਵੇਂ ਆ ਸਕਦਾ ਹੈ? ਉਨ੍ਹਾਂ ਸਪੱਸ਼ਟ ਕਿਹਾ ਕਿ ਇਹ ਐਕਟ ਸੰਸਦ ਵਿੱਚ ਪਾਸ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਹੋ ਸਕਦਾ ਹੈ ।

ਮੀਟਿੰਗ ਵਿਚ ਕੀਤਾ ਗਿਆ ਐਫ. ਸੀ. ਆਈ. ਵਿਚ ਬਾਹਰਲੇ ਜੀ. ਐਮ. ਲਗਾਉਣ ਦਾ ਵਿਰੋਧ

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਚੰਡੀਗੜ੍ਹ ਸਥਿਤ ਐਫ. ਸੀ. ਆਈ. (F. C. I.) ਵਿੱਚ ਬਾਹਰਲੇ ਸੂਬੇ ਦੇ ਜਨਰਲ ਮੈਨੇਜਰ (General Manager) ਨੂੰ ਲਗਾਉਣ ਦਾ ਸਖ਼ਤ ਵਿਰੋਧ ਕਰਦਿਆਂ ਮੰਗ ਕੀਤੀ ਕਿ ਪੰਜਾਬ ਵਿੱਚ ਐਫ. ਸੀ. ਆਈ. ਦਾ ਮੁਖੀ ਪੰਜਾਬ ਕੇਡਰ ਦਾ ਹੀ ਅਧਿਕਾਰੀ ਹੋਣਾ ਚਾਹੀਦਾ ਹੈ ਤਾਂ ਜੋ ਸਥਾਨਕ ਲੋੜਾਂ ਅਤੇ ਭਾਸ਼ਾ ਨੂੰ ਸਮਝਿਆ ਜਾ ਸਕੇ ।

ਕੇਂਦਰ ਨੂੰ ਸੂਬੇ ਦੇ ਅਧਿਕਾਰਾਂ ਵਿਚ ਦਖਲ ਨਹੀਂ ਦੇਣਾ ਚਾਹੀਦਾ

ਸੀ. ਐਮ. ਮਾਨ ਨੇ ਕਿਹਾ ਕਿ ਕੇਂਦਰ ਨੂੰ ਸੂਬੇ ਦੇ ਅਧਿਕਾਰਾਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ ਅਤੇ ਖੇਤੀਬਾੜੀ ਨਾਲ ਜੁੜੇ ਫੈਸਲਿਆਂ ਵਿੱਚ ਪੰਜਾਬ ਦੀ ਰਾਏ ਲੈਣੀ ਲਾਜ਼ਮੀ ਹੋਣੀ ਚਾਹੀਦੀ ਹੈ । ਪਾਣੀਆਂ ਦੇ ਮੁੱਦੇ `ਤੇ ਗੱਲ ਕਰਦਿਆਂ ਸੀ. ਐਮ. ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ । ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਜਾਂ ਕਿਸੇ ਹੋਰ ਤਰੀਕੇ ਨਾਲ ਹਮੇਸ਼ਾ ਲਈ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਪੰਜਾਬ ਦਾ ਪੱਖ ਬਿਲਕੁਲ ਸਾਫ਼ ਹੈ ।

Read More : ਜਾਂਚ ਤੇ ਭਰੋਸਾ ਨਹੀਂ ਹੈ ਤਾਂ ਕਰਵਾਈ ਜਾ ਸਕਦੀ ਹੈ ਸੀ. ਬੀ. ਆਈ. ਜਾਂਚ : ਮੁੱਖ ਮੰਤਰੀ

LEAVE A REPLY

Please enter your comment!
Please enter your name here