ਭਰਾ ਨੇ ਕੀਤਾ ਭਰਾ ਦਾ ਗੰਢਾਸਾ ਮਾਰ ਕੇ ਕਤਲ

0
19
Murder

ਬਰਨਾਲਾ, 21 ਜਨਵਰੀ 2026 : ਪੰਜਾਬ ਦੇ ਜਿ਼ਲਾ ਬਰਨਾਲਾ (Barnala District) ਦੇ ਧਨੌਲਾ ਦੇ ਪਿੰਡ ਕੁੱਬੇ ਵਿਖੇ ਵੱਡੇ ਭਰਾ ਵਲੋਂ ਛੋਟੇ ਭਰਾ ਨੂੰ ਗੰਢਾਸਾ ਮਾਰ ਕੇ ਮੌਤ ਦੇ ਘਾਟ (Death row) ਉਤਾਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਜਿਸਦੀ ਹੋਈ ਹੈ ਗੰਢਾਸੇ ਨਾਲ ਮੌਤ

ਪਿੰਡ ਕੁੱਬੇ ਦੇ ਜਿਸ ਵਿਅਕਤੀ ਦੀ ਉਸ ਦੇ ਵੱਡੇ ਭਰਾ ਵਲੋਂ ਗੰਢਾਸਾ ਮਾਰ ਕੇ ਮੌਤ ਹੋਣ ਬਾਰੇ ਪਤਾ ਚੱਲਿਆ ਹੈ 32 ਸਾਲਾਂ ਦਾ ਹੈ ਤੇ ਉਸਦੀ ਪਛਾਣ ਹਰਜੀਤ ਸਿੰਘ (Harjit Singh) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੱਬੇ ਜਿ਼ਲਾ ਬਰਨਾਲਾ ਦੇ ਤੌਰ ਤੇ ਹੋਈ ਹੈ । ਜਿਸ ਵਿਅਕਤੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਦੀ ਪਛਾਣ ਗੁਰਦੀਪ ਵਜੋਂ ਹੋਈ ਹੈ। ਹਰਜੀਤ ਸਿੰਘ ਜੋ ਮੌਤ ਦੇ ਘਾਟ ਉਤਰਿਆ ਹੈ ਦੀ ਲਾਸ਼ ਖੇਤ ਵਿਚੋਂ ਮਿਲੀ ਹੈ ।

ਕੀ ਦੱਸਿਆ ਡਿਪਟੀ ਸੁਪਰਡੈਂਟ ਆਫ ਪੁਲਸ ਨੇ

ਉਪਰੋਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇੱਕ ਸੂਚਨਾ ਮਿਲੀ ਸੀ ਕਿ ਇਲਾਕੇ ਅੰਦਰ ਇੱਕ ਕਤਲ (Murder) ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਨੂੰ ਲੈ ਕੇ ਪੁਲਸ ਥਾਣਾ ਲੋਗੋਂਵਾਲ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਮ੍ਰਿਤਕ ਹਰਜੀਤ ਸਿੰਘ ਅਤੇ ਗੁਰਦੀਪ ਸਿੰਘ ਦੋ ਸਕੇ ਭਰਾ ਹਨ । ਉਹਨਾਂ ਦੱਸਿਆ ਕਿ ਕੱਲ੍ਹ ਦੋਵੇਂ ਭਰਾਵਾਂ ਅਤੇ ਮ੍ਰਿਤਕ ਦੇ ਦੋਸਤ ਸੰਦੀਪ ਸਿੰਘ ਦਾ ਆਪਸ ਵਿੱਚ ਝਗੜਾ ਹੋਇਆ ।

ਝਗੜੇ ਦਾ ਕਾਰਨ ਵੱਡੇ ਭਰਾ ਵਲੋਂ ਛੋਟੇ ਭਰਾ ਨੂੰ ਨਸ਼ੇ ਕਰਨ ਤੋਂ ਰੋਕਣਾ ਸੀ

ਪ੍ਰਾਪਤ ਜਾਣਕਾਰੀ ਅਨੁਸਾਰ ਝਗੜੇ ਦਾ ਮੁੱਖ ਕਾਰਨ ਮ੍ਰਿਤਕ ਦਾ ਵੱਡਾ ਭਰਾ ਗੁਰਦੀਪ ਸਿੰਘ ਆਪਣੇ ਛੋਟੇ ਭਰਾ ਨੂੰ ਨਸ਼ਾ ਕਰਨ ਤੋਂ ਰੋਕਦਾ ਸੀ । ਝਗੜੇ ਦੌਰਾਨ ਵੱਡੇ ਭਰਾ ਨੇ ਛੋਟੇ ਭਰਾ ਦਾ ਕਤਲ ਕਰ ਦਿੱਤਾ, ਜਦਕਿ ਮਿਤਕ ਦਾ ਦੋਸਤ ਜ਼ਖ਼ਮੀ ਹੋ ਗਿਆ । ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ।

ਡੀ. ਐਸ. ਪੀ. ਹਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ । ਮ੍ਰਿਤਕ ਦਾ ਵਿਆਹ ਨਹੀਂ ਹੋਇਆ ਸੀ ਤੇ ਉਹ ਆਪਣੇ ਭਰਾ ਨਾਲ ਹੀ ਰਹਿ ਰਿਹਾ ਸੀ । ਮ੍ਰਿਤਕ ਦੇ ਉੱਪਰ ਪਹਿਲਾਂ ਵੀ 302 ਸਮੇਤ ਨਸ਼ੇ ਤਹਿਤ ਕਈ ਮੁਕੱਦਮੇ ਦਰਜ ਹਨ । ਮ੍ਰਿਤਕ ਦੇ ਚਾਚੇ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ `ਤੇ ਮ੍ਰਿਤਕ ਦੇ ਵੱਡੇ ਭਰਾ ਗੁਰਦੀਪ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ।

Read More : ਪ੍ਰੇਮੀ ਨੂੰ ਫ਼ੋਨ ਕਰ ਕੇ ਪਹਿਲਾਂ ਬੁਲਾਇਆ ਤੇ ਫਿਰ ਗਲਾ ਘੁੱਟ ਕੇ ਕਰ ਦਿੱਤਾ ਕਤਲ

LEAVE A REPLY

Please enter your comment!
Please enter your name here