ਸਿੱਖਿਆ ਮੰਤਰੀ ਬੈਂਸ ਨੇ ਲਹਿਰਾਇਆ ਗਣਤੰਤਰ ਦਿਵਸ ਮੌਕੇ ਤਿਰੰਗਾ

0
39
Education Minister
????????????????????????????????????

ਪਟਿਆਲਾ, 26 ਜਨਵਰੀ 2026 : ਪੰਜਾਬ ਦੇ ਸਿੱਖਿਆ ਮੰਤਰੀ (Education Minister) ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 77ਵੇਂ ਗਣਤੰਤਰ ਦਿਵਸ (77th Republic Day) ਮੌਕੇ ਪਟਿਆਲਾ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ । ਉਨ੍ਹਾਂ ਨੇ ਇਸ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਾਰਚ ਪਾਸਟ ਤੋਂ ਸਲਾਮੀ ਵੀ ਲਈ ।

ਸਿੱਖਿਆ ਮੰਤਰੀ ਨੇ ਸੰਵਿਧਾਨ ਨਿਰਮਾਤਾ ਡਾਕਟਰ ਅੰਬੇਦਕਰ ਦੇ ਯੋਗਦਾਨ ਨੂੰ ਕੀਤਾ ਯਾਦ

ਪੰਜਾਬ ਵਾਸੀਆਂ ਦੇ ਨਾਮ ਆਪਣੇ ਸੰਦੇਸ਼ ‘ਚ ਹਰਜੋਤ ਸਿੰਘ ਬੈਂਸ (Harjot Singh Bains) ਨੇ 26 ਜਨਵਰੀ 1950 ਨੂੰ ਸੰਵਿਧਾਨ ਦੇ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਲਈ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਦਕਰ ਦੇ ਯੋਜਗਾਨ ਨੂੰ ਯਾਦ ਕਰਦਿਆਂ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੀਆਂ ਤਿੰਨੋ ਸੈਨਾਵਾਂ ਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਵੀ ਪ੍ਰਣਾਮ ਕੀਤਾ । ਉਨ੍ਹਾਂ ਨੇ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਤੇ ਆਜ਼ਾਦੀ ਸੰਗਰਾਮ ‘ਚ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬ ਦੇ ਮਹਾਨ ਯੋਧਿਆਂ ਨੂੰ ਚੇਤੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਹਾਨ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਆਪਣੀ ਵਚਨਬੱਧਤਾ ਨੂੰ ਪੂਰਾ ਕਰ ਰਹੀ ਹੈ ।

ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਨੂੰ ਬਣਾਇਆ ਵਿਸ਼ਵ ਪੱਧਰੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਨੇ ਪਹਿਲਾਂ ਸਿੱਖਿਆ ਕਰਾਂਤੀ ਜਰੀਏ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾ ਦਿੱਤਾ ਹੈ ਅਤੇ ਹੁਣ ਮੁੱਖ ਮੰਤਰੀ ਸਿਹਤ ਯੋਜਨਾ ਨੇ ਸਿਹਤ ਕਰਾਂਤੀ ਨੂੰ ਸਿਖ਼ਰਾਂ `ਤੇ ਪਹੁੰਚਾ ਦਿੱਤਾ ਹੈ । ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ (Chief Minister’s Health Scheme) ਤਹਿਤ ਸੂਬਾ ਨਿਵਾਸੀਆਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਤੇ ਇਸ ਦਾ ਲਾਭ ਰਾਜ ਦੇ 65 ਲੱਖ ਪਰਿਵਾਰ ਲੈਣਗੇ ।

ਹਰਜੋਤ ਸਿੰਘ ਬੈਂਸ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਨੂੰ ਰੋਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੋਜ਼ਗਾਰ ਦੇਣ ਦੇ ਯੋਗ ਬਣਾਉਣ ਦਾ ਤਹੱਈਆ ਕੀਤਾ ਹੈ । ਉਨ੍ਹਾਂ ਦੱਸਿਆ ਕਿ ਸਿੱਖਿਆ ਸਾਡੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਇਸ ਲਈ ਉਦਮਤਾ ਨੂੰ 11ਵੀਂ ਜਮਾਤ ‘ਚ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ । ਇਸ ਤੋਂ ਬਿਨ੍ਹਾਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਾਠਕ੍ਰਮ ਲਾਗੂ ਕੀਤਾ ਗਿਆ ਹੈ ।

ਸੂਬੇ ਦੇ 118 ਸਕੂਲਾਂ ਨੂੰ ਬਦਲਿਆ ਜਾ ਰਿਹੈ ਸਕੂਲ ਆਫ ਐਮੀਨੈਂਸ ਵਿਚ

ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬੇ ‘ਚ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ (School of Eminence) ‘ਚ ਬਦਲਿਆ ਜਾ ਰਿਹਾ ਹੈ ਤੇ ਇਕੱਲੇ ਪਟਿਆਲਾ ਜ਼ਿਲ੍ਹੇ ‘ਚ ਹੀ 10 ਐਮੀਨੈਂਸ ਸਕੂਲ ਚੱਲ ਰਹੇ ਹਨ ਅਤੇ ਇੱਥੇ ਹੋਲਿਸਟਿਕ ਪਲੈਨ ਅਧੀਨ 8 ਸਕੂਲਾਂ ਨੂੰ 62.50 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ । ਸਕੂਲ ਆਫ਼ ਬਰਿਲੀਐਂਸ ਅਧੀਨ ਬਾਰਨ ਸਕੂਲ ਨੂੰ 82.50 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ । ਇਸੇ ਤਰ੍ਹਾਂ ਪਟਿਆਲਾ ਦੇ 21 ਗਰੀਨ ਸਕੂਲਾਂ ਨੂੰ ਸਨਮਾਨਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਟਰਾਂਸਪੋਰਟੇਸ਼ਨ ਦੀ ਸੇਵਾ ਸ਼ੁਰੂ ਕੀਤੀ ਹੈ ।

Read more : 77ਵੇਂ ਗਣਤੰਤਰਤਾ ਦਿਵਸ ਮੌਕੇ ਸੀ. ਐਮ. ਨੇ ਲਹਿਰਾਇਆ ਤਿਰੰਗਾ

LEAVE A REPLY

Please enter your comment!
Please enter your name here