ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

0
45
Goldy Brar

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ 2026 : ਪ੍ਰਸਿੱਧ ਗੈਂਗਸਟਰ ਗੋਲਡੀ ਬਰਾੜ (Gangster Goldy Brar) ਜੋ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜਿਸ਼ਕਰਤਾ ਵੀ ਹੈ ਦੇ ਮਾਪਿਆਂ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ (Arrested) ਕੀਤਾ ਹੈ ।

ਕਿਊਂ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਸ ਸਟੇਸ਼ਨ ਦੀ ਪੁਲਸ ਨੇ ਦੋ ਸਾਲ ਪੁਰਾਣੇ ਇੱਕ ਮਾਮਲੇ ਦੇ ਸਬੰਧ ਵਿੱਚ ਇਹ ਗ੍ਰਿਫ਼ਤਾਰੀਆਂ ਕੀਤੀਆਂ ਹਨ । ਗੈਂਗਸਟਰ ਦੇ ਮਾਪੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ ।

ਕੌਣ ਹਨ ਦੋਵੇਂ ਜਣੇ

ਪੰਜਾਬ ਪੁਲਸ ਵਲੋਂ ਜੋ ਗੈਂਗਸਟਰ ਦੇ ਮਾਪਿਆਂ ਦੀ ਗ੍ਰਿਫਤਾਰੀ ਕੀਤੀ ਗਈ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਉਸਦੀ ਪਤਨੀ ਪ੍ਰੀਤਪਾਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਜਿਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਸਨ ਉਸ ਦੀ ਐਫ. ਆਈ. ਆਰ. 3 ਦਸੰਬਰ-2024 ਨੂੰ ਦਰਜ ਕੀਤੀ ਗਈ ਸੀ । ਇਹ ਮਾਮਲਾ ਪਿੰਡ ਉਦੇਕਰਨ ਦੇ ਇੱਕ ਨਿਵਾਸੀ ਦੀ ਸ਼ਿਕਾਇਤ (Complaint) ਦੇ ਆਧਾਰ ‘ਤੇ ਭਾਰਤੀ ਦੰਡਾਵਲੀ (ਆਈ. ਪੀ. ਸੀ.) ਦੀਆਂ ਧਾਰਾਵਾਂ 308(4), 351 (1) ਅਤੇ 351(3) ਤਹਿਤ ਦਰਜ ਕੀਤਾ ਗਿਆ ਸੀ। ਦੋਵਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Read More : ਐਸ. ਟੀ. ਐਫ. ਨੇ ਕੀਤਾ ਰੋਹਿਤ-ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ

LEAVE A REPLY

Please enter your comment!
Please enter your name here