ਡੇਰਾ ਬਾਬਾ ਨਾਨਕ, 28 ਜਨਵਰੀ 2026 : ਪੰਜਾਬ ਦੇ ਕਸਬਾ ਡੇਰਾ ਬਾਬਾ ਨਾਨਕ (Dera Baba Nanak) ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਦਾ ਅੱਜ ਸਵੇਰ ਵੇਲੇ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ ।
ਸਵੇਰ ਕਿਸ ਵੇਲੇ ਵਾਪਰੀ ਘਟਨਾ
ਡੇਰਾ ਬਾਬਾ ਨਾਨਕ ਜੌੜੀਆਂ ਬਾਜ਼ਾਰ (Jodiya Bazaar) ਵਿਚ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਬੀਰ ਸਿੰਘ ਜਦੋਂ ਮੈਡੀਕਲ ਸਟੋਰ ਖੋਲ੍ਹਣ ਤੋਂ ਬਾਅਦ ਸਫਾਈ ਕਰ ਰਹੇ ਸਨ ਤਾਂ ਕੁੱਝ ਨਕਾਬਪੋਸ਼ ਵਿਅਕਤੀਆਂ ਨੇ ਉਨ੍ਹਾਂ ਤੇ ਗੋਲੀਆਂ ਚਲਾਉਣੀਆਂ (Shooting) ਸ਼ਰੂ ਕਰ ਦਿੱਤੀਆਂ ਗਈਆਂ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ । ਜਿਸ ਤੋਂ ਬਾਅਦ ਜਦੋ਼ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਪ੍ਰਾਪਤ ਜਾਣਕਾਰੀ ਅਨੁਸਾਰ ਰਸਤੇ ਵਿਚ ਲਿਜਾਉਣ ਵੇਲੇ ਹੀ ਉਨ੍ਹਾਂ ਦੀ ਮੌਤ ਹੋਣ ਬਾਰੇ ਜਾਣਕਾਰੀ ਮਿਲੀ ਹੈ ।
ਪਹਿਲਾਂ ਵੀ ਫਿਰੌਤੀ ਨੂੰ ਲੈ ਕੇ ਚਲਾਈਆਂ ਗਈਆਂ ਸਨ ਗੋਲੀਆਂ
ਮਿਲੀ ਜਾਣਕਾਰੀ ਅਨੁਸਾਰ ਉਕਤ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਬੀਰ ਸਿੰਘ ’ਤੇ ਕੁਝ ਮਹੀਨੇ ਪਹਿਲਾਂ ਵੀ ਫਿਰੌਤੀ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ ਸਨ । ਇਸ ਤੋਂ ਬਾਅਦ ਬੇਦੀ ਮੈਡੀਕਲ ਸਟੋਰ (Bedi Medical Store) ਮਾਲਕ ਨੂੰ ਸੁਰੱਖਿਅ ਵੀ ਦਿੱਤੀ ਗਈ ਸੀ ਪ੍ਰੰਤੂ ਹੁਣ ਕੁਝ ਦਿਨਾਂ ਤੋਂ ਸੁਰੱਖਿਆ ਕਰਮਚਾਰੀ ਹਟਾ ਦਿੱਤੇ ਗਏ ਸਨ । ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।
Read More : ਪੜ੍ਹਾਈ ਕਰ ਰਹੇ ਵਿਦਿਆਰਥੀ ਦਾ ਗੋਲੀ ਮਾਰ ਕੇ ਕੀਤਾ ਕਤਲ









