ਮੌਸਮ ਵਿਭਾਗ ਦੀ ਚਿਤਾਵਨੀ ਮੁਤਾਬਕ ਆਉਣ ਵਾਲੇ ਦੋ ਦਿਨ ਪੈ ਸਕਦੈ ਮੀਂਹ

0
42
weather

ਚੰਡੀਗੜ੍ਹ, 30 ਜਨਵਰੀ 2026 : ਪੰਜਾਬ ਵਿਚ ਚੱਲ ਰਹੇ ਸਰਦੀ ਦੇ ਮੌਸਮ (Weather) ਦੇ ਚਲਦਿਆਂ ਹਾਲੇ ਵੀ ਸਵੇਰ ਵੇਲੇ ਧੁੰਦ ਤੇ ਠੰਡੀਆਂ ਹਵਾਵਾਂ ਕਾਰਨ ਪੈਦਾ ਹੋ ਰਹੀ ਠੰਡ ਨੇ ਲੋਕਾਂ ਨੂੰ ਜਕੜ ਰੱਖਿਆ ਹੈ ।

ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਵਿਚ ਚਿਤਾਵਨੀ

ਮੌਸਮ ਵਿਭਾਗ (Meteorological Department) ਨੇ ਪੰਜਾਬ ਵਿਚ ਚੱਲ ਰਹੇ ਕਦੇ ਮੀਂਹ, ਕੰਡੇ ਗੜ੍ਹੇਮਾਰੀ, ਧੁੰਦ ਵਾਲੇ ਮੌਸਮ ਦੇ ਚਲਦਿਆਂ ਲਗਾਤਾਰ ਚੱਲ ਰਹੇ ਠੰਡੇ ਮੌਸਮ ਦੇ ਚਲਦਿਆਂ ਚਿਤਾਵਨੀ ਦਿੱਤੀ ਹੈ ਕਿ 31 ਜਨਵਰੀ ਤੇ 1 ਫਰਵਰੀ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ । ਹਾਲਾਂਕਿ ਦਿਨ ਵੇਲੇ ਧੁੱਪ ਨਿਕਲਣ ਤੇ ਕਦੇ ਕਦੇ ਮੌਸਮ ਵਿਚ ਥੋੜੀ ਗਰਮਾਹਟ ਜ਼ਰੂਰ ਆ ਜਾਂਦੀ ਹੈ ਪਰ ਸਵੇਰ ਤੇ ਸ਼ਾਮ ਦੋਵੇਂ ਸਮਿਆਂ ਦੌਰਾਨ ਹਾਲੇ ਠੰਢ ਜਾਰੀ ਹੈ ।

ਕਿਹੜੇ ਕਿਹੜੇ ਜ਼ਿਲ੍ਹਿਆਂ `ਚ ਕੀਤਾ ਗਿਆ ਸੀ ਸੀਤ ਲਹਿਰ ਦਾ ਅਲਰਟ

ਮੌਸਮ ਮਾਹਿਰਾਂ (Meteorologists) ਵਲੋਂ ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਦੂਰ-ਦੁਰਾਡੇ ਥਾਵਾਂ `ਤੇ ਸ਼ੀਤ ਲਹਿਰ ਦੀ ਸਥਿਤੀ ਦੀ ਉਮੀਦ ਹੈ । ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਦੂਰ-ਦੁਰਾਡੇ ਥਾਵਾਂ ‘ਤੇ ਵੀ ਸੰਘਣੀ ਧੁੰਦ ਪੈਣ ਦੀ ਉਮੀਦ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਵੀ ਸੰਘਣੀ ਧੁੰਦ ਪੈਣ ਦੀ ਉਮੀਦ ਹੈ ।

31 ਜਨਵਰੀ ਨੂੰ ਭਾਰੀ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ 1 ਫਰਵਰੀ ਨੂੰ ਸੂਬੇ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ (Rain) ਹੋਣ ਦੀ ਸੰਭਾਵਨਾ ਹੈ । 31 ਜਨਵਰੀ ਅਤੇ 2 ਅਤੇ 3 ਫਰਵਰੀ ਨੂੰ ਦੂਰ-ਦੁਰਾਡੇ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ । ਅਗਲੇ 48 ਘੰਟਿਆਂ ਲਈ ਘੱਟੋ-ਘੱਟ ਤਾਪਮਾਨ (Temperature) ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ । ਉਸ ਤੋਂ ਬਾਅਦ, ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ ।

Read More : ਮੌਸਮ ਵਿਭਾਗ ਨੇ ਕੀਤਾ ਪੰਜਾਬ ਵਿਚ ਦੋ ਦਿਨਾਂ ਲਈ ਮੀਂਹ ਦਾ ਪੀਲਾ ਅਲਰਟ ਜਾਰੀ

LEAVE A REPLY

Please enter your comment!
Please enter your name here