ਗੈਂਗਸਟਰਾਂ ਵਿਰੁੱਧ ਜੰਗ ਮੁਹਿੰਮ ਦੇ 10ਵੇਂ ਦਿਨ 157 ਜਣੇ ਗ੍ਰਿਫ਼ਤਾਰ

0
28
war against gangsters

ਚੰਡੀਗੜ੍ਹ, 30 ਜਨਵਰੀ 2026 : ਪੰਜਾਬ ਵਿਚੋਂ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼਼ੁਰੂ ਕੀਤੀ ਗਈ ਮੁਹਿੰਮ ਦੇ 10ਵੇਂ ਦਿਨ ਪੰਜਾਬ ਪੁਲਸ (Punjab Police) ਵਲੋਂ 576 ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ 157 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ।

ਕਦੋਂ ਸ਼ੁਰੂ ਕੀਤੀ ਗਈ ਸੀ ਮੁਹਿੰਮ

ਮੁੱਖ ਮੰਤਰੀ ਪੰਜਾਬ (Chief Minister Punjab) ਦੇ ਹੁਕਮਾਂ ਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਵਿਚ ਪੰਜਾਬ ਵਿਚੋਂ ਗੈਂਗਸਟਰਾਂ ਵਿਰੁੱਧ ਜੰਗ (War against gangsters) ਮੁਹਿੰਮ ਤਹਿਤ ਕੰਮ ਕਰ ਰਹੀ ਪੰਜਾਬ ਪੁਲਸ ਵਲੋਂ 576 ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ 157 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ । ਇਥੇ ਹੀ ਬਸ ਪੰਜਾਬ ਪੁਲਸ ਵਲੋਂ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੀ ਪਛਾਣ ਕਰਕੇ ਮੈਪ ਕੀਤੇ ਗਏ 765 ਟਿਕਾਣਿਆਂ ਤੇ ਛਾਪੇਮਾਰੀ ਕੀਤੀ ਹੈ । ਉਕਤ ਮੁਹਿੰਮ ਤਹਿਤ ਪੰਜਾਬ ਵਿਚ ਪੁਲਸ ਟੀਮਾਂ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪੰਜਾਬ ਦੇ ਤਾਲਮੇਲ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ ।

ਮੁਹਿੰਮ ਦੌਰਾਨ ਕਿੰਨਿਆਂ ਦੀ ਰੋਕਥਾਮ ਕਾਰਵਾਈ ਤੇ ਕਿੰਨਿਆਂ ਤੋਂ ਕੀਤੀ ਪੁੱਛਗਿੱਛ

ਐਂਟੀ ਗੈਂਗਸਟਰ ਮੁਹਿੰਮ ਤਹਿਤ ਕਾਰਵਾਈ ਕਰਦਿਆਂ 160 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 259 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਲੋੜੀਂਦੇ ਅਪਰਾਧੀਆਂ-ਗੈਂਗਸਟਰਾਂ ਅਤੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਲਈ, ਜਨਤਾ ਦੇ ਮੈਂਬਰ ਗੁਮਨਾਮ ਤੌਰ ‘ਤੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਸੰਪਰਕ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੁਆਰਾ ਦਿੱਤੀ ਗਈ ਕੋਈ ਜਾਣਕਾਰੀ ਗੈਂਗਸਟਰਾਂ ਨਾਲ ਸਬੰਧਤ ਗ੍ਰਿਫ਼ਤਾਰੀ ਵੱਲ ਲੈ ਜਾਂਦੀ ਹੈ, ਤਾਂ ਉਸ ਵਿਅਕਤੀ ਨੂੰ 10 ਲੱਖ ਤੱਕ ਦੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ ।

Read more : ਗੈਂਗਸਟਰਾਂ ਦਾ ਸਫਾਇਆ ਹੋਣ ਤੱਕ ਜਾਰੀ ਰਹੇਗਾ ਅਪ੍ਰੇਸ਼ਨ ਪ੍ਰਹਾਰ ਜਾਰੀ : ਡੀ. ਜੀ. ਪੀ.

LEAVE A REPLY

Please enter your comment!
Please enter your name here