ਸੀ. ਆਈ. ਏ. ਤਰਨਤਾਰਨ ਪੁਲਸ ਨੂੰ ਟਾਸਕ ਫੋਰਸ ਨੇ ਕੀਤਾ ਬੰਦ

0
23
parikrma

ਅੰਮ੍ਰਿਤਸਰ 30 ਜਨਵਰੀ 2026 : ਪੰਜਾਬ ਦੇ ਅੰਮ੍ਰਿਤਸਰ (Amritsar) ਵਿਖੇ ਬਣੇ ਸੀ ਦਰਬਾਰ ਸਾਹਿਬ ਵਿਖੇ ਪਰਿਕਰਮਾ ਵਿਚੋਂ ਕਿਸੇ ਵਿਅਕਤੀ ਨੂੰ ਚੁੱਕਣ ਦੇ ਮਾਮਲੇ ਵਿਚ ਦੋ ਪੁਲਸ ਮੁਲਾਜਮਾਂ ਨੂੰ ਕਮਰੇ ਵਿਚ ਬੰਦ ਕਰ ਦਿੱਤਾ ਗਿਆ ਹੈ ।

ਕੀ ਰਿਹਾ ਪੁਲਸ ਮੁਲਾਜਮਾਂ ਨੂੰ ਬੰਦ ਕਰਨ ਦਾ ਕਾਰਨ

ਅੰਮ੍ਰਿਤਸਰ ਵਿਖੇ ਬਣੇ ਸੱਚਖੰਡ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਅੱਜ ਤਰਨਤਾਰਨ ਸੀ. ਆਈ. ਏ. ਸਟਾਫ ਦੀ ਪੁਲਸ ਟੀਮ ਵੱਲੋਂ ਪਰਿਕਰਮਾ ਵਿੱਚੋਂ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਤਾਂ ਐਸ. ਜੀ. ਪੀ. ਸੀ. ਦੀ ਟਾਸਕ ਫੋਰਸ ਨੇ ਉਲਟਾ ਦੋ ਪੁਲਸ ਮੁਲਾਜਮਾਂ ਨੂੰ ਇਸ ਲਈ ਕਮਰੇ ਵਿਚ ਬੰਦ ਕਰ ਦਿੱਤਾ ਕਿਉਂਕਿ ਨਾ ਤਾਂ ਦਰਬਾਰ ਸਾਹਿਬ ਨੂੰ ਪੈਂਦੀ ਚੌਂਕੀ ਨੂੰ ਸੂਚਨਾ ਦਿੱਤੀ ਤੇ ਨਾ ਹੀ ਇਸ ਸਬੰਧੀ ਐਸ. ਜੀ. ਪੀ. ਸੀ. ਨੂੰ ਕਿਸੇ ਤਰ੍ਹਾਂ ਦੀ ਕੋਈ ਸੂਚਨਾ ਦਿੱਤੀ ਗਈ ।

ਕੀ ਆਖਿਆ ਐਸ. ਜੀ. ਪੀ. ਅਧਿਕਾਰੀਆਂ ਨੇ

ਐੱਸ. ਜੀ. ਪੀ.ਸੀ. ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਸੰਗਤ ਸ਼ਰਧਾ ਨਾਲ ਆਉਂਦੀ ਹੈ । ਜੇਕਰ ਪੁਲਿਸ ਨੂੰ ਕਿਸੇ ਮਾਮਲੇ ਵਿੱਚ ਕਿਸੇ ਵਿਅਕਤੀ ਦੀ ਭਾਲ ਹੁੰਦੀ ਹੈ ਜਾਂ ਕਿਸੇ ਨੂੰ ਗ੍ਰਿਫ਼ਤਾਰ ਕਰਨਾ ਹੁੰਦਾ ਹੈ, ਤਾਂ ਉਸ ਦੀ ਜਾਣਕਾਰੀ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਸਾਂਝੀ ਕਰਨੀ ਲਾਜ਼ਮੀ ਹੈ। ਅੱਜ ਦੀ ਕਾਰਵਾਈ ਦੌਰਾਨ ਤਰਨਤਾਰਨ ਪੁਲਿਸ ਨੇ ਨਾ ਤਾਂ ਐੱਸ. ਜੀ. ਪੀ. ਸੀ. ਨੂੰ ਭਰੋਸੇ ਵਿੱਚ ਲਿਆ ਅਤੇ ਨਾ ਹੀ ਸਥਾਨਕ ਗਲਿਆਰਾ ਚੌਂਕੀ ਨੂੰ ਇਸ ਸਬੰਧੀ ਕੋਈ ਸੂਚਨਾ ਦਿੱਤੀ।

ਪੂਰੀ ਕਾਰਵਾਈ ਦੀ ਸਪੱਸ਼ਟ ਜਾਣਕਾਰੀ ਦੇਣ ਤੱਕ ਕੀਤਾ ਨਾ ਛੱਡਣ ਦਾ ਫ਼ੈਸਲਾ

ਭਰੋੋਸੇਯੋਗ ਸੂਤਰਾਂ ਅਨੁਸਾਰ ਟਾਸਕ ਫੋਰਸ (Task Force) ਵੱਲੋਂ ਕਾਬੂ ਕੀਤੇ ਗਏ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਉਦੋਂ ਤੱਕ ਨਾ ਛੱਡਣ ਦਾ ਫੈਸਲਾ ਕੀਤਾ ਗਿਆ ਹੈ, ਜਦੋਂ ਤੱਕ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਇਸ ਪੂਰੀ ਕਾਰਵਾਈ ਦੀ ਸਪੱਸ਼ਟ ਜਾਣਕਾਰੀ ਨਹੀਂ ਦਿੰਦੇ। ਐੱਸ. ਜੀ. ਪੀ. ਸੀ. ਨੇ ਸਪੱਸ਼ਟ ਕੀਤਾ ਹੈ ਕਿ ਉਹ ਹਮੇਸ਼ਾ ਕਾਨੂੰਨ ਦਾ ਸਹਿਯੋਗ ਕਰਦੇ ਹਨ, ਪਰ ਬਿਨਾਂ ਪੁੱਛ-ਗਿੱਛ ਜਾਂ ਦੱਸੇ ਕਿਸੇ ਨੂੰ ਵੀ ਪਵਿੱਤਰ ਅਸਥਾਨ ਤੋਂ ਇਸ ਤਰ੍ਹਾਂ ਚੁੱਕ ਕੇ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ।

Read More : ਐਸ. ਜੀ. ਪੀ. ਸੀ. ਦੇ ਪੰਜਵੀਂ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

 

LEAVE A REPLY

Please enter your comment!
Please enter your name here