ਚੰਡੀਗੜ੍ਹ 3 ਫਰਵਰੀ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਟ੍ਰਾਂਸਪੋਰਟ ਵਿਭਾਗ ਦੇ ਕਲਰਕ ਨੂੰ ਰਿਸ਼ਵਤ (Bribe) ਮਾਮਲੇ ਵਿਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤੇ ਜਾਣ ਬਾਰੇ ਪਤਾ ਚੱਲਿਆ ਹੈ ।
ਕਿੰਨੀ ਰਿਸ਼ਵਤ ਲੈਂਦਿਆਂ ਫੜਿਆ ਗਿਆ ਕਲਰਕ
ਰਾਜ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਜੋ ਪੰਜਾਬ ਵਿਜੀਲੈਂਸ ਬਿਊਰੋ ਨੇ ਖੇਤਰੀ ਟਰਾਂਸਪੋਰਟ ਦਫ਼ਤਰ (Regional Transport Office) (ਬਠਿੰਡਾ) ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਹੈ । ਇਸ ਜਾਣਕਾਰੀ ਦਾ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਕਨ੍ਹਈਆ ਨਗਰ ਜਿ਼ਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕੀਤੀ ਗਈ ਸਿ਼ਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।
ਕੀ ਸੀ ਸਮੁੱਚਾ ਮਾਮਲਾ
ਵਿਜੀਲੈਂਸ (Vigilance) ਦੇ ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤਕਰਤਾ ਏਜੰਟ ਰਾਜਾ ਮਿੱਤਲ ਦੇ ਦਫ਼ਤਰ ਵਿੱਚ ਰੋਜ਼ਾਨਾ ਮਜ਼ਦੂਰੀ ਕਰਦਾ ਹੈ ਅਤੇ ਆਰ. ਟੀ. ਓ., ਬਠਿੰਡਾ ਨਾਲ ਸਬੰਧਤ ਕੰਮ ਸੰਭਾਲਦਾ ਹੈ । ਉਨ੍ਹਾਂ ਦੱਸਿਆ ਕਿ ਦੋਸ਼ੀ ਆਰ. ਟੀ. ਓ., ਬਠਿੰਡਾ ਵਿਖੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਦੀ ਔਨਲਾਈਨ ਤਸਦੀਕ ਕਰਨ ਦੀ ਡਿਊਟੀ ਨਿਭਾ ਰਿਹਾ ਸੀ ।
ਕਲਰਕ ਕਰ ਰਿਹਾ ਸੀ ਪ੍ਰਤੀ ਫਾਈਲ 300 ਰੁਪਏ ਦੀ ਮੰਗ
ਹਾਲਾਂਕਿ ਦੋਸ਼ੀ ਸਿ਼ਕਾਇਤਕਰਤਾ (Complainant) ਦੀਆਂ ਫਾਈਲਾਂ ਦੀ ਤਸਦੀਕ ਨਹੀਂ ਕਰ ਰਿਹਾ ਸੀ ਅਤੇ ਤਸਦੀਕ ਲਈ ਪ੍ਰਤੀ ਫਾਈਲ 300 ਰੁਪਏ ਦੀ ਮੰਗ ਕਰ ਰਿਹਾ ਸੀ। ਮੁਲਜ਼ਮ ਨੇ ਸਿ਼ਕਾਇਤਕਰਤਾ ਨੂੰ ਬਠਿੰਡਾ ਬੱਸ ਸਟੈਂਡ ‘ਤੇ ਬੁਲਾਇਆ ਅਤੇ 2,100 ਰੁਪਏ ਦੀ ਰਿਸ਼ਵਤ ਲਈ ਅਤੇ ਫਿਰ 3,000 ਰੁਪਏ ਦੀ ਗੈਰ-ਕਾਨੂੰਨੀ ਰਿਸ਼ਵਤ ਮੰਗੀ । ਸਿ਼ਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ ਅਤੇ ਉਸਨੇ ਵਿਜੀਲੈਂਸ ਬਿਊਰੋ ਯੂਨਿਟ, ਬਠਿੰਡਾ ਨਾਲ ਸੰਪਰਕ ਕੀਤਾ ।
ਚੌਕਸੀ ਵਿਭਾਗ ਨੇ ਸਿ਼ਕਾਇਤਕਰਾ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਛਾਇਆ ਜਾਲ
ਸਿ਼ਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 2700 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ ।
Read more : ਦੋ ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਪਕੜਿਆ









