ਚੰਡੀਗੜ੍ਹ, 9 ਫਰਵਰੀ 2026 : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਕੰਮ ਕਰ ਰਹੇ ਵਿਜੀਲੈਂਸ ਵਿਭਾਗ (Vigilance Department) ਨੇ ਜਨਵਰੀ ਮਹੀਨੇ ਦੌਰਾਨ ਵੱਖ-ਵੱਖ ਰਿਸ਼ਵਤ ਮਾਮਲਿਆਂ ਵਿਚ 11 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੀ ਦੱਸਿਆ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ
ਭ੍ਰਿਸ਼ਟਾਚਾਰ (Corruption) ਦੇ ਵੱਖ-ਵੱਖ ਮਾਮਲਿਆਂ ਵਿਚ ਜਨਵਰੀ ਮਹੀਨੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ 11 ਵਿਅਕਤੀਆਂ ਵਿਚੋਂ 10 ਸਰਕਾਰੀ ਤੇ ਇਕ ਪ੍ਰਾਈਵੇਟ ਵਿਅਕਤੀ ਸ਼ਾਮਲ ਹੈ । ਜਿਨ੍ਹਾਂ ਉਪਰੋਕਤ ਮਾਮਲਿਆਂ ਦੀ ਗੱਲ ਕੀਤੀ ਜਾ ਰਹੀ ਹੈ ਦੀ ਗਿਣਤੀ 8 ਹੈ । ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਵੱਖ-ਵੱਖ ਖੇਤਰਾਂ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਠੋਸ ਅਤੇ ਨਿਰੰਤਰ ਯਤਨ ਕੀਤੇ ।
ਵਿਜੀਲੈਂਸ ਨਾਲ ਸਬੰਧ ਭ੍ਰਿਸ਼ਟਾਚਾਰ ਦੇ 24 ਚਲਾਨ ਕੀਤੇ ਅਦਾਲਤਾਂ ਵਿਚ ਪੇਸ਼
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ‘ਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ । ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਚਾਰ ਵਿਜੀਲੈਂਸ ਪੁੱਛਗਿੱਛਾਂ ਦਾਇਰ ਕੀਤੀਆਂ। ਉਨ੍ਹਾਂ ਦੱਸਿਆ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ‘ਚੋਂ 11 ਸਰਕਾਰੀ ਕਰਮਚਾਰੀ ਹਨ ।
ਵਿਜੀਲੈਂਸ ਬਿਊਰੋ ਨੇ ਕਿਹਾ ਕਿ ਪਿਛਲੇ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਸੱਤ ਰਿਸ਼ਵਤਖੋਰੀ ਦੇ ਮਾਮਲਿਆਂ ‘ਚ ਵੱਖ-ਵੱਖ ਸਮਰੱਥ ਅਦਾਲਤਾਂ (Courts) ਨੇ ਫੈਸਲੇ ਸੁਣਾਏ, ਜਿਸ ‘ਚ 11 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ। ਇਨ੍ਹਾਂ ਦੋਸ਼ੀਆਂ ਨੂੰ ਚਾਰ ਸਾਲ ਦੀ ਕੈਦ ਅਤੇ 10,000 ਤੋਂ 50,000 ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ।
Read More : ਵਿਜੀਲੈਂਸ ਬਿਊਰੋ ਨੇ ਦੋ ਵਿਅਕਤੀਆਂ ਨੂੰ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ









